ਮੇਅਰ ਦਾ ਫੈਸਲਾ ਨਹੀਂ ਲੈ ਸਕੀ ਕਾਂਗਰਸ, 1 ਆਜ਼ਾਦ ਕੌਂਸਲਰ ਨੇ ਦਿੱਤਾ ਸਮਰਥਨ, 5 ਹੋਰ ਦੀ ਲੋੜ
Friday, Dec 27, 2024 - 01:05 PM (IST)
ਅੰਮ੍ਰਿਤਸਰ (ਰਮਨ)-ਨਗਰ ਨਿਗਮ ਚੋਣਾਂ ਤੋਂ ਬਾਅਦ ਅੱਜ ਗੁਰੂ ਨਗਰੀ ਵਿਚ ਹੋਈ ਪੰਜਾਬ ਕਾਂਗਰਸ ਦੀ ਪਹਿਲੀ ਮੀਟਿੰਗ ਵਿਚ ਮੇਅਰ ਦਾ ਫ਼ੈਸਲਾ ਨਹੀਂ ਹੋ ਸਕਿਆ। ਮੀਟਿੰਗ ਦੌਰਾਨ 1 ਆਜ਼ਾਦ ਕੌਂਸਲਰ ਨੇ ਵੀ ਕਾਂਗਰਸ ਦਾ ਸਮਰਥਨ ਕੀਤਾ ਪਰ ਕਾਂਗਰਸ ਨੂੰ ਆਪਣਾ ਮੇਅਰ ਬਣਾਉਣ ਲਈ 5 ਹੋਰ ਕੌਂਸਲਰਾਂ ਦੀ ਲੋੜ ਹੈ। ਦੱਸਣਯੋਗ ਹੈ ਕਿ ਅੱਜ ਸਾਰੀਆਂ ਪਾਰਟੀਆਂ ਦੇ ਆਗੂ ਸੀਨੀਅਰ ਕਾਂਗਰਸੀ ਆਗੂਆਂ ਦੀ ਮੀਟਿੰਗ ’ਤੇ ਨਜ਼ਰ ਰੱਖ ਰਹੇ ਸਨ, ਪਰ ਨਿਗਮ ਚੋਣਾਂ ਵਿਚ 40 ਕਾਂਗਰਸੀ ਕੌਂਸਲਰਾਂ ਨੇ ਜਿੱਤ ਹਾਸਲ ਕਰ ਲਈ ਹੈ ਅਤੇ ਆਜ਼ਾਦ ਕੌਂਸਲਰ ਨੇ ਹਮਾਇਤ ਦਿੱਤੀ ਹੈ ਪਰ ਬਾਕੀ ਕੌਂਸਲਰਾਂ ਦੀ ਅਜੇ ਲੋੜ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਾਲ 2025 ਦੀਆਂ ਛੁੱਟੀਆਂ ਦੀ ਦੇਖ ਲਓ ਲਿਸਟ, ਕਈ ਸਰਕਾਰੀ ਛੁੱਟੀਆਂ ਨੂੰ ਖਾ ਜਾਵੇਗਾ ਐਤਵਾਰ
ਦੂਜੇ ਪਾਸੇ ਆਮ ਆਦਮੀ ਪਾਰਟੀ ਵੀ ਕਾਂਗਰਸ, ਆਜ਼ਾਦ ਅਤੇ ਹੋਰ ਪਾਰਟੀਆਂ ਦੇ ਕੌਂਸਲਰਾਂ ਨੂੰ ਆਪਣੇ ਨਾਲ ਸ਼ਾਮਲ ਕਰਨ ਲਈ ਜੱਦੋ-ਜਹਿਦ ਕੋਸ਼ਿਸ਼ ਕਰ ਰਹੀ ਹੈ। ਅੰਮ੍ਰਿਤਸਰ ਵਿਚ ਵੀ ਜਦੋਂ ਕਾਂਗਰਸ ਦੀ ਪੰਜਾਬ ਲੀਡਰਸ਼ਿਪ ਦੀ ਮੀਟਿੰਗ ਹੋਈ ਤਾਂ ਉਥੋਂ ਕਈ ਜੇਤੂ ਕੌਂਸਲਰ ਗਾਇਬ ਰਹੇ, ਜੋ ਪਾਰਟੀ ਲਈ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਹਾਲਾਂਕਿ ਸੀਨੀਅਰ ਲੀਡਰਸ਼ਿਪ ਨੇ ਦਾਅਵਾ ਕੀਤਾ ਹੈ ਕਿ ਉਹ 50 ਕੌਂਸਲਰਾਂ ਸਮੇਤ ਅੰਮ੍ਰਿਤਸਰ ਵਿਚ ਆਪਣਾ ਮੇਅਰ ਬਣਾਉਣਗੇ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਸਮੇਂ ਕਾਂਗਰਸ ਵਿੱਚ ਚੱਲ ਰਹੀ ਧੜੇਬੰਦੀ ਕਾਰਨ ਕੁਝ ਵੀ ਹੋ ਸਕਦਾ ਹੈ।
ਮੀਟਿੰਗ ਵਿਚ ਕਈ ਕਾਂਗਰਸੀਆਂ ਨੇ ਸੀਨੀਅਰ ਲੀਡਰਸ਼ਿਪ ਸਾਹਮਣੇ ਕੱਢੀ ਭੜਾਸ
ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਜਦੋ ਤੂਫਾਨੀ ਮੀਟਿੰਗ ਲਈ ਅੰਮ੍ਰਿਤਸਰ ਪੁੱਜੀ ਤਾਂ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਸੀਨੀਅਰ ਆਗੂਆਂ ਦੀਆਂ ਗੱਲਾਂ ਸੁਣਨ ਨੂੰ ਮਿਲੀਆਂ ਅਤੇ ਉਨ੍ਹਾਂ ਕਾਂਗਰਸ ਦੀ ਸੇਵਾ ਅਤੇ ਸੀਨੀਅਰਤਾ ਵੱਲ ਹੀ ਧਿਆਨ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਕਾਂਗਰਸ ਦੀ ਸੇਵਾ ਕਰਨ ਵਾਲੇ ਅਤੇ ਪਾਰਟੀ ਨਾਲ ਜੁੜੇ ਹੋਏ ਪਾਰਟੀ ਵਰਕਰ ਦੇ ਨਾਂ ਦਾ ਮੇਅਰ ਲਈ ਐਲਾਨ ਕੀਤਾ ਜਾਵੇ। ਮੀਟਿੰਗ ਵਿੱਚ ਇਹ ਵੀ ਆਵਾਜ਼ ਉਠਾਈ ਗਈ ਕਿ ਪਰਿਵਾਰਵਾਦ ਨੂੰ ਇਕ ਪਾਸੇ ਰੱਖਿਆ ਜਾਵੇ ਅਤੇ ਪਾਰਟੀ ਵਰਕਰ ਨੂੰ ਸਿਖਰ ’ਤੇ ਰੱਖਿਆ ਜਾਵੇ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ਤੋਂ ਅੱਜ ਨਵੀਆਂ ਉਡਾਣਾਂ ਹੋਈਆਂ ਸ਼ੁਰੂ
ਮੀਟਿੰਗ ਤੋਂ ਬਾਅਦ ਵੀ ਫਾਈਨਲ ਨਹੀਂ ਹੋ ਸਕਿਆ ਮੇਅਰ ਦਾ ਨਾਂ
ਮੀਟਿੰਗ ਦੌਰਾਨ ਸੀਨੀਅਰ ਲੀਡਰਸ਼ਿਪ ਨੇ ਮੇਅਰ ਦੇ ਨਾਂ ਨੂੰ ਲੈ ਕੇ ਕੋਈ ਵੀ ਗੱਲ ਸਾਹਮਣੇ ਨਹੀਂ ਰੱਖੀ। ਭਾਵੇ ਪ੍ਰਤਾਪ ਸਿੰਘ ਬਾਜਵਾ ਹੋਵੇ ਜਾਂ ਪੰਜਾਬ ਪ੍ਰਧਾਨ ਰਾਜਾ ਵੜਿੰਗ, ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਸਰਕਾਰ ਵੱਲੋਂ ਨੋਟੀਫਿਕੇਸ਼ਨ ਆਉਂਦਾ ਹੈ ਅਤੇ ਫਿਰ ਮੇਅਰ ਸਬੰਧੀ ਦਾਅਵੇ ਕੀਤੇ ਜਾਂਦੇ ਹਨ।
ਇਹ ਵੀ ਪੜ੍ਹੋ- ਪੰਜਾਬ ਬੰਦ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕੀ ਖੁੱਲ੍ਹੇਗਾ ਤੇ ਕੀ ਹੋਵੇਗਾ ਬੰਦ!
ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਵੀ ਨਿਯੁਕਤ ਕੀਤੇ ਜਾਣਗੇ, ਪਰ ਸਰਕਾਰ ਨੂੰ ਪਹਿਲਾਂ ਨੋਟੀਫਿਕੇਸ਼ਨ ਕਰਨਾ ਚਾਹੀਦਾ ਹੈ, ਕਿਉਂਕਿ ਇਸ ਤੋਂ ਪਹਿਲਾਂ ਸਰਕਾਰ ਨਿਗਮ ਚੋਣਾਂ ਨਹੀਂ ਕਰਵਾ ਸਕੀ। ਇਹ ਚੋਣਾਂ ਹਾਈਕੋਰਟ ਦੇ ਹੁਕਮਾਂ ਅਨੁਸਾਰ ਕਰਵਾਈਆਂ ਗਈਆਂ ਹਨ। ਅੰਮ੍ਰਿਤਸਰ ਨਗਰ ਨਿਗਮ ਦਾ ਮੇਅਰ ਕਾਂਗਰਸ ਦਾ ਹੈ ਅਤੇ ਉਸ ਨੂੰ ਕਈ ਕੌਂਸਲਰਾਂ ਦਾ ਸਮਰਥਨ ਹਾਸਲ ਹੈ। ਸਰਕਾਰ ਨੂੰ ਹੁਣੇ ਹੀ ਨੋਟੀਫਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ ਅਤੇ ਅਸੀਂ ਮੇਅਰ ਵਜੋਂ ਆਪਣਾ ਦਾਅਵਾ ਪੇਸ਼ ਕਰਾਂਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8