ਕਾਂਗਰਸ ਸਰਕਾਰ ਨੇ ਹਰ ਵਰਗ ਨੂੰ ਸਭ ਸਹੂਲਤਾਂ ਨਾਲ ਨਿਵਾਜਿਆ : ਦਲਬੀਰ
Tuesday, Dec 04, 2018 - 02:16 PM (IST)
ਵਲਟੋਹਾ (ਜ.ਬ.) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ, ਜੋ ਵਾਅਦੇ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਸਨ, ਉਹ ਸਾਰੇ ਪੂਰੇ ਕੀਤੇ ਜਾ ਰਹੇ ਹਨ ਅਤੇ ਸਰਕਾਰ ਵਲੋਂ ਹਰ ਵਰਗ ਨੂੰ ਸੁੱਖ ਸਹੂਲਤਾਂ ਨਾਲ ਨਿਵਾਜਿਆ ਜਾ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਕਾਂਗਰਸੀ ਆਗੂ ਦਲਬੀਰ ਸਿੰਘ ਪੱਟੀ ਵਲੋਂ ਕੀਤਾ ਗਿਆ ਹੈ।ਉਨ੍ਹਾਂ ਆਖਿਆ ਕਿ ਕੈਪਟਨ ਸਰਕਾਰ ਵਲੋਂ ਜਿੱਥੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ, ਉਥੇ ਹੀ ਹੋਰ ਵੱਖ-ਵੱਖ ਸਕੀਮਾਂ ਚਲਾਉਣ ਤੋਂ ਇਲਾਵਾ ਨੌਜਵਾਨਾਂ ਨੂੰ ਰੋਜ਼ਗਾਰ ਮੇਲਿਆਂ ਰਾਹੀਂ ਨੌਕਰੀਆਂ ਦਿਵਾ ਕੇ ਵੱਡਾ ਉਪਰਾਲਾ ਕੀਤਾ ਹੈ।
ਸਰਕਾਰ ਦੇ ਇਸ ਉਪਰਾਲੇ ਨਾਲ ਪੰਜਾਬ 'ਚੋਂ ਕਾਫੀ ਹੱਦ ਤਕ ਬੇਰੁਜ਼ਗਾਰੀ ਘਟੀ ਹੈ ਤੇ ਨੌਜਵਾਨ ਲੜਕੇ-ਲੜਕੀਆਂ ਨੂੰ ਰੁਜ਼ਗਾਰ ਦਾ ਸਾਧਨ ਪ੍ਰਾਪਤ ਹੋਇਆ ਹੈ। ਉਨ੍ਹਾਂ ਆਖਿਆ ਕਿ ਸੂਬੇ ਦਾ ਹਰੇਕ ਵਰਗ ਕਾਂਗਰਸ ਸਰਕਾਰ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹੈ ਤੇ ਆਗਾਮੀ ਚੋਣਾਂ 'ਚ ਵੀ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ।
