ਕਾਂਗਰਸੀ ਆਗੂ ਦਲਬੀਰ ਸਿੰਘ ਪੱਟੀ ਨੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਜੇਲ ਮੰਤਰੀ ਬਣਨ 'ਤੇ ਦਿੱਤੀ ਵਧਾਈ

05/23/2018 3:00:54 PM

ਵਲਟੋਹਾ (ਬਲਜੀਤ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੀ ਜਨਤਾ ਦੇ ਹਿੱਤਾਂ ਲਈ ਕੀਤੇ ਜਾ ਰਹੇ ਕੰਮ ਸ਼ਲਾਘਾਯੋਗ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਜੋ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ ਇਸ ਤੋਂ ਪੰਜਾਬ ਦੀ ਜਨਤਾ ਕਾਫੀ ਖੁਸ਼ ਨਜ਼ਰ ਆ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਸੀਨੀਅਰ ਕਾਂਗਰਸੀ ਆਗੂ ਦਲਬੀਰ ਸਿੰਘ ਪੱਟੀ ਨੇ ਪੰਜਾਬ ਦੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਜੇਲ ਮੰਤਰੀ ਬਣਨ 'ਤੇ ਵਧਾਈ ਦੇਣ ਉਪਰੰਤ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕੀ ਕੈਪਟਨ ਸਰਕਾਰ ਦੀ ਦੂਰ ਅੰਦੇਸ਼ੀ ਸੋਚ ਸਦਕਾ ਅੱਜ ਪੰਜਾਬ ਦਾ ਸੂਬਾ ਹੋਰ ਸੂਬਿਆਂ ਨਾਲੋਂ ਅੱਗੇ ਦਿਖਾਈ ਦੇ ਰਿਹਾ ਹੈ। ਪੰਜਾਬ ਅੰਦਰ ਗਰੀਬ ਵਰਗ ਦੇ ਲੋਕਾਂ ਲਈ ਅਤੇ ਕਿਸਾਨਾਂ ਲਈ ਇਹ ਸਰਕਾਰ ਵਰਦਾਨ ਸਾਬਤ ਹੋ ਰਹੀ ਹੈ। 
ਇਸ ਮੌਕੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵੀ ਵਾਅਦੇ ਪੰਜਾਬ ਦੀ ਜਨਤਾ ਨਾਲ ਚੋਣਾਂ ਦੌਰਾਨ ਕੀਤੇ ਸਨ ਉਹ ਹਰ ਇਕ ਵਾਅਦਾ ਪੰਜਾਬ ਸਰਕਾਰ ਪੂਰਾ ਕਰੇਗੀ ਅਤੇ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਉਣ ਲਈ ਹਰ ਇਕ ਪਹਿਲ ਕਦਮ ਕਰਦੀ ਰਹੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕਾ ਖੇਮਕਰਨ ਤੋਂ ਕਾਂਗਰਸੀ ਆਗੂ ਦਲਬੀਰ ਸਿੰਘ ਪੱਟੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਂਦੇ ਆ ਰਹੇ ਹਨ, ਜਿਸ ਕਰਕੇ ਦਲਬੀਰ ਸਿੰਘ ਪੱਟੀ ਵੀ ਲੋਕਾਂ ਦੇ ਦਿਲਾਂ 'ਚ ਆਪਣੇ ਪ੍ਰਤੀ ਪਿਆਰ ਬਣਾ ਚੁੱਕੇ ਹਨ।