ਕਾਂਗਰਸੀ ਵਿਧਾਇਕਾ ਅਰੁਨਾ ਚੌਧਰੀ ਨੇ ਮੁੜ ਦੀਨਾਨਗਰ ''ਚ ਕਮੇਟੀ ਬਣਾਉਣ ਦਾ ਕੀਤਾ ਵਾਅਦਾ
Saturday, Jun 13, 2026 - 10:49 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) – ਦੀਨਾਨਗਰ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕਾਂਗਰਸੀ ਵਿਧਾਇਕਾ ਨੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੇ ਕਾਂਗਰਸ ‘ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਕਿਹਾ ਕਿ ਦੀਨਾਨਗਰ ਵਿੱਚ ਜਲਦ ਹੀ ਨਵੀਂ ਕਮੇਟੀ ਦਾ ਗਠਨ ਕੀਤਾ ਜਾਵੇਗਾ ਤਾਂ ਜੋ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾ ਸਕੇ। ਅਰੁਨਾ ਚੌਧਰੀ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀ ਰੀ-ਪੋਲਿੰਗ ਵਾਲੀ ਸੀਟ ‘ਤੇ ਵੀ ਕਾਂਗਰਸ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਪੂਰੇ ਉਤਸ਼ਾਹ ਨਾਲ ਚੋਣ ਮੈਦਾਨ ਵਿੱਚ ਡਟੇ ਹੋਏ ਹਨ ਅਤੇ ਲੋਕਾਂ ਦਾ ਸਮਰਥਨ ਕਾਂਗਰਸ ਦੇ ਨਾਲ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
