ਦੀਨਾਨਗਰ ਵਿਖੇ ਕਾਂਗਰਸ ਪਾਰਟੀ ਵੱਲੋਂ ਕੀਤੀ ਗਈ ਸੰਵਿਧਾਨ ਬਚਾਓ ਰੈਲੀ
Sunday, Jun 22, 2025 - 03:39 PM (IST)

ਦੀਨਾਨਗਰ (ਗੋਰਾਇਆ)- ਭਾਰਤ ਦੇ ਲੋਕਤੰਤਰ ਅਤੇ ਸੰਵਿਧਾਨ ਦੀ ਰੱਖਿਆ ਨੂੰ ਲੈ ਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਂਗਰਸ ਪਾਰਟੀ ਵੱਲੋਂ ਦੀਨਾਨਗਰ ਵਿਖੇ ਸੰਵਿਧਾਨ ਬਚਾਓ ਰੈਲੀ ਕੀਤੀ ਗਈ। ਜਿਸਦੀ ਅਗਵਾਈ ਹਲਕਾ ਵਿਧਾਇਕ ਅਰੁਣਾ ਚੌਧਰੀ ਨੇ ਕੀਤੀ। ਰੈਲੀ ਵਿੱਚ ਵਿਸ਼ੇਸ਼ ਤੌਰ ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਸੁਜਾਨਪੁਰ ਦੇ ਵਿਧਾਇਕ ਨਰੇਸ਼ ਪੁਰੀ, ਸੀਨੀਅਰ ਆਗੂ ਅਸ਼ੋਕ ਅਸ਼ੋਕ ਚੌਧਰੀ, ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਸ਼ਾਮਲ ਹੋਏ। ਇਸ ਮੌਕੇ ਵੱਡੀ ਸੰਖਿਆ ਵਿੱਚ ਵਰਕਰਾਂ ਦਾ ਇਕੱਠ ਵੇਖਣ ਨੂੰ ਮਿਲਿਆ।
ਇਹ ਵੀ ਪੜ੍ਹੋ- ਦਲ ਖ਼ਾਲਸਾ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ਸਰਕਾਰ ਨੇ ਕੀਤਾ ਬੰਦ, ਜਾਣੋ ਕਾਰਨ
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵਾਂਗੇ। ਇਹ ਸੰਵਿਧਾਨ ਭੀਮ ਰਾਓ ਅੰਬੇਦਕਰ ਜੀ ਦੀ ਲੰਮੀ ਮਿਹਨਤ ਉਪਰੰਤ ਬਣਕੇ ਤਿਆਰ ਹੋਇਆ ਸੀ ਪਰ ਮੋਦੀ ਸਰਕਾਰ ਨੂੰ ਇਹ ਹਜ਼ਮ ਨਹੀਂ ਹੋ ਰਿਹਾ। ਇਸ ਪਿੱਛੇ ਬਹੁਤ ਵੱਡਾ ਰਾਜ ਛੁਪਿਆ ਹੈ ਕਿ ਕੇਂਦਰ ਦੀ ਸਰਕਾਰ ਇਸ ਨੂੰ ਕਿਉਂ ਬਦਲਣ 'ਤੇ ਤੁਲੀ ਹੋਈ ਹੈ।
ਪੰਜਾਬ ਪ੍ਰਧਾਨ ਰਾਜਾ ਵੜਿੰਗ ਨੇ ਰੈਲੀ ਦੌਰਾਨ ਭਾਸ਼ਣ ਦਿੰਦਿਆਂ ਕੇਂਦਰ ਸਰਕਾਰ ਉੱਤੇ ਗੰਭੀਰ ਦੋਸ਼ ਲਾਉਂਦੇ ਕਿਹਾ ਕਿ ਦੇਸ਼ ਦੇ ਸੰਵਿਧਾਨ ਨੂੰ ਗੰਭੀਰ ਖ਼ਤਰਾ ਦਰਪੇਸ਼ ਹੈ। ਉਨ੍ਹਾਂ ਇਲਜ਼ਾਮ ਲਾਏ ਕਿ ਸਰਕਾਰੀ ਤੰਤਰਾਂ ਜਿਵੇਂ ਕਿ ਈ.ਡੀ., ਇਨਕਮ ਟੈਕਸ ਅਤੇ ਹੋਰ ਜਾਂਚ ਏਜੰਸੀਆਂ ਦਾ ਗਲਤ ਵਰਤੋਂ ਕਰਕੇ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਲੋਕ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਨਾਲ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ
ਉਨ੍ਹਾਂ ਕਿਹਾ ਕਿ ਅੱਜ ਦੇ ਭਾਰਤ ਵਿੱਚ ਸੰਵਿਧਾਨ ਦੀ ਰਾਖੀ ਸਭ ਤੋਂ ਵੱਡੀ ਲੋੜ ਬਣੀ ਹੋਈ ਹੈ।ਅਸੀਂ ਬਾਬਾ ਸਾਹਿਬ ਅੰਬੇਡਕਰ ਵੱਲੋਂ ਬਣਾਏ ਸੰਵਿਧਾਨ ਦੀ ਰਾਖੀ ਲਈ ਲੜਾਈ ਲੜ ਰਹੇ ਹਾਂ। ਉਨ੍ਹਾਂ ਲੋਕਾਂ ਨੂੰ ਸੰਵਿਧਾਨ ਬਚਾਉਣ ਦੀ ਅਪੀਲ ਕੀਤੀ। ਇਸ ਮੌਕੇ ਸਮੂਹ ਲੀਡਰਸ਼ਿਪ ਦਾ ਦੀਨਾਨਗਰ ਪਹੁੰਚਣ ਤੇ ਵਿਧਾਇਕ ਅਰੁਣਾ ਚੌਧਰੀ ਵੱਲੋ ਧੰਨਵਾਦ ਕੀਤਾ ਗਿਆ ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਕਾਂਗਰਸੀ ਵਰਕਰ ਅਤੇ ਆਗੂ ਹਾਜ਼ਰ ਸਨ ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8