ਪੰਜਾਬ ''ਚ ਕਾਂਗਰਸ ਆਪਣੇ ਬਲਬੂਤੇ ''ਤੇ ਲੋਕ ਸਭਾ ਚੋਣਾਂ ਲੜੇਗੀ: ਰੰਧਾਵਾ

12/17/2023 12:54:45 PM

ਪਠਾਨਕੋਟ (ਅਦਿਤਿਆ)- ਪੰਜਾਬ ਵਿਚ ਆ ਰਹੀਆਂ 2024 ਦੀਆਂ ਚੋਣਾਂ ਕਾਂਗਰਸ ਆਪਣੇ ਦਮ 'ਤੇ ਲੜੇਗੀ। ਇਹ ਪ੍ਰਗਟਾਵਾ ਪੱਤਰਕਾਰਾਂ ਨਾਲ ਕਰਦੇ ਹੋਏ ਸਾਬਕਾ ਉਪ ਮੁੱਖ ਮੰਤਰੀ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ 'ਚ ਅਮਨ ਕਾਨੂੰਨ ਦੀ ਹਾਲਤ ਖ਼ਰਾਬ ਹੋਈ ਪ‌ਈ ਹੈ ਅਤੇ ਨਸ਼ਾ ਘਰ-ਘਰ ਵਿੱਕ ਰਿਹਾ ਹੈ।

ਇਹ ਵੀ ਪੜ੍ਹੋ- ਸ਼ਹੀਦੀ ਪੰਦਰਵਾੜੇ ਦੌਰਾਨ 16 ਤੋਂ 31 ਦਸੰਬਰ ਤੱਕ ਗੁਰੂ ਘਰਾਂ ’ਚ ਬਣਨਗੇ ਸਾਦੇ ਲੰਗਰ

ਇਸ ਦੇ ਨਾਲ ਸੁਖਜਿੰਦਰ ਸਿੰਘ ਰੰਧਾਵਾ ਨੇ  ਕਿਹਾ ਵਿਕਾਸ ਕਾਰਜ ਬਿਲਕੁਲ ਠੱਪ ਹੋ ਕੇ ਰਹਿ ਗ‌ਏ ਹਨ। ਉਨ੍ਹਾਂ ਕਿਹਾ ਕਾਂਗਰਸ ਆਪਣੇ ਦਮ 'ਤੇ ਲੋਕ ਸਭਾ ਦੀਆਂ ਚੋਣਾਂ ਲੜ ਕਿ ਸਾ਼ਨਦਾਰ ਜਿੱਤ ਪ੍ਰਾਪਤ ਕਰੇਹੀ। ਇਹ ਜਾਣਕਾਰੀ ਮੀਡੀਆ ਨੂੰ ਸੀਨੀਅਰ ਕਾਂਗਰਸੀ ਆਗੂ ਅਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਨਜ਼ਦੀਕੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ ਹੈ।

ਇਹ ਵੀ ਪੜ੍ਹੋ- ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ 20 ਦਸੰਬਰ ਦਾ ਦਿੱਲੀ ਪੰਥਕ ਰੋਸ ਮਾਰਚ ਕੀਤਾ ਮੁਲਤਵੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News