200 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ
Wednesday, Sep 18, 2019 - 01:05 AM (IST)

ਤਰਨਤਾਰਨ, (ਰਾਜੂ)- ਨਸ਼ਿਆਂ ਖਿਲਾਫ ਚਲਾਈ ਹੋਈ ਮੁਹਿੰਮ ਤਹਿਤ ਥਾਣਾ ਹਰੀਕੇ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ’੍ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਸਬ ਇੰਸਪੈਕਟਰ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ, ਜਿਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 200 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਛਾਣ ਹਰਚੰਦ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਜੌਣੇਕੇ ਵਜੋਂ ਹੋਈ, ਜਿਸ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।