3 ਹਜ਼ਾਰ ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ

10/25/2020 2:18:48 AM

ਤਰਨਤਾਰਨ,(ਰਾਜੂ,ਬਲਵਿੰਦਰ ਕੌਰ)- ਸੀ.ਆਈ.ਏ. ਸਟਾਫ 2 ਨੇ ਤਿੰਨ ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਜਿਸ ਦੀ ਤਲਾਸ਼ੀ ਲੈਣ ’ਤੇ 3000 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁੱਛਗਿੱਛ ਦੌਰਾਨ ਉਕਤ ਨੌਜਵਾਨ ਦੀ ਪਹਿਚਾਣ ਵਿਕਾਸ ਕੁਮਾਰ ਪੁੱਤਰ ਦਰਸ਼ਨ ਸਿੰਘ ਵਾਸੀ ਵਾਰਡ ਨੰਬਰ 3 ਪੱਟੀ ਵਜੋਂ ਹੋਈ। ਜਿਸ ਦੇ ਖਿਲਾਫ ਥਾਣਾ ਸਿਟੀ ਪੱਟੀ ਵਿਚ ਮੁਕੱਦਮਾ ਨੰਬਰ 252 ਧਾਰਾ 22/61/85 ਐੱਨ.ਡੀ.ਪੀ.ਐੱਸ. ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

Bharat Thapa

This news is Content Editor Bharat Thapa