ਨਸ਼ੇ ਵਾਲੀਆਂ 1060 ਗੋਲੀਆਂ ਸਣੇ 2 ਕਾਬੂ

07/15/2019 6:03:44 AM

ਝਬਾਲ/ਬੀਡ਼ ਸਾਹਿਬ, (ਲਾਲੂਘੁੰਮਣ)- ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਪਾਰਟੀ ਨੇ ਨਸ਼ੇ ਵਾਲੀਆਂ ਗੋਲੀਆਂ ਸਣੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਥਾਣਾ ਮੁਖੀ ਸਰਾਏ ਅਮਾਨਤ ਖਾਂ ਰਣਜੀਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਪੁਲਸ ਪਾਰਟੀ ਨੇ ਪਿੰਡ ਮਾਣਕਪੁਰਾ ਦੇ ਨਜ਼ਦੀਕ ਗਸ਼ਤ ਦੌਰਾਨ 2 ਨੌਜਵਾਨਾਂ ਨੂੰ ਸ਼ੱਕੀ ਹਾਲਤ ’ਚ ਕਾਬੂ ਕੀਤਾ, ਜਿਨ੍ਹਾਂ ਤੋਂ ਤਲਾਸ਼ੀ ਲੈਣ ’ਤੇ ਨਸ਼ੇ ਵਾਲੀਆਂ 1060 ਗੋਲੀਆਂ ਬਰਾਮਦ ਹੋਈਆਂ। ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਨਿਰਮਲ ਸਿੰਘ ਉਰਫ ਨਿੰਮਾ ਪੁੱਤਰ ਇੰਦਰ ਸਿੰਘ ਪਿੰਡ ਗੰਗਾਨਗਰ (ਢੰਡ) ਅਤੇ ਤਰਸੇਮ ਸਿੰਘ ਉਰਫ ਸੇਮਾ ਪੁੱਤਰ ਕਰਮ ਸਿੰਘ ਵਾਸੀ ਪਿੰਡ ਮਾਣਕਪੁਰਾ ਵਜੋਂ ਹੋਈ ਹੈ। ਉਕਤ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

Bharat Thapa

This news is Content Editor Bharat Thapa