20 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ

Wednesday, Nov 25, 2020 - 02:26 AM (IST)

20 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ

ਤਰਨਤਾਰਨ, (ਰਾਜੂ, ਬਲਵਿੰਦਰ ਕੌਰ)- ਥਾਣਾ ਝਬਾਲ ਪੁਲਸ ਨੇ 20 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਹਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਪੁਲ ਸੂਆ ਬਘਿਆਡ਼ੀ ਵਿਖੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ, ਜਿਸ ਦੀ ਤਲਾਸ਼ੀ ਲੈਣ ’ਤੇ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਹਰਡ਼ ਖੁਰਦ ਜ਼ਿਲਾ ਅੰਮ੍ਰਿਤਸਰ ਦਿਹਾਤੀ ਵਜੋਂ ਹੋਈ, ਜਿਸ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Bharat Thapa

Content Editor

Related News