ਨਸ਼ੇ ਵਾਲੀਆਂ ਗੋਲੀਆਂ ਸਮੇਤ 2 ਕਾਰ ਸਵਾਰ ਕਾਬੂ

Thursday, Feb 27, 2020 - 09:14 PM (IST)

ਨਸ਼ੇ ਵਾਲੀਆਂ ਗੋਲੀਆਂ ਸਮੇਤ 2 ਕਾਰ ਸਵਾਰ ਕਾਬੂ

ਅੰਮ੍ਰਿਤਸਰ, (ਅਰੁਣ)- ਸੀ. ਆਈ. ਏ. ਸਟਾਫ ਦੀ ਪੁਲਸ ਵੱਲੋਂ ਕੀਤੀ ਵਿਸ਼ੇਸ਼ ਨਾਕਾਬੰਦੀ ਦੌਰਾਨ ਇਕ ਸ਼ੱਕੀ ਕਾਰ ਸਵਾਰ ਨੂੰ ਜਾਂਚ ਲਈ ਰੋਕਿਆ ਗਿਆ। ਤਲਾਸ਼ੀ ਦੌਰਾਨ ਸਵਿਫਟ ਡਿਜ਼ਾਈਰ ਕਾਰ ਨੰਬਰ ਪੀ. ਬੀ. 02 ਸੀ. ਵੀ. 2767 ਵਿਚ ਸਵਾਰ ਮੁਲਜ਼ਮ ਕਰਮਜੀਤ ਸਿੰਘ ਕਰਮਾ ਪੁੱਤਰ ਕਸ਼ਮੀਰ ਸਿੰਘ ਵਾਸੀ ਲਾਹੌਰੀ ਮੱਲ ਥਾਣਾ ਘਰਿੰਡਾ ਅਤੇ ਵਿਸ਼ਵ ਮਹਿੰਦਰੂ ਪੁੱਤਰ ਅਸ਼ਵਨੀ ਮਹਿੰਦਰੂ ਵਾਸੀ ਬਟਾਲਾ ਰੋਡ ਅੰਮ੍ਰਿਤਸਰ ਕੋਲੋਂ 495 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰਦਿਆਂ ਪੁਲਸ ਵੱਲੋਂ ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਛੇਹਰਟਾ ਵਿਖੇ ਮਾਮਲਾ ਦਰਜ ਕਰ ਲਿਆ।

ਪੁੱਛਗਿੱਛ ਦੌਰਾਨ ਨਿਸ਼ਾਨਦੇਹੀ ’ਤੇ ਇਕ ਝੋਲਾ ਛਾਪ ਡਾਕਟਰ ਕਾਬੂ

ਸੀ. ਆਈ. ਏ. ਸਟਾਫ ਇੰਚਾਰਜ ਇੰਸਪੈਕਟਰ ਸੁਖਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਗ੍ਰਿਫਤਾਰ ਦੋਨੋਂ ਮੁਲਜ਼ਮਾਂ ਕੋਲੋਂ ਕੀਤੀ ਮੁੱਢਲੀ ਪੁੱਛਗਿੱਛ ਦੇ ਅਧਾਰ ’ਤੇ ਛਾਪਾਮਾਰੀ ਕਰਦਿਆਂ ਐੱਸ. ਆਈ. ਪਰਮਿੰਦਰ ਸਿੰਘ ਦੀ ਟੀਮ ਵੱਲੋਂ ਨਸ਼ੇ ਵਾਲੀਆਂ ਗੋਲੀਆਂ ਦੇ ਧੰਦੇਬਾਜ਼ ਇਕ ਝੋਲਾ ਛਾਪ ਡਾਕਟਰ ਹੀਰਾ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਬਾਬਾ ਬੁੱਢਾ ਜੀ ਐਵੇਨਿਊ ਨੂੰ ਵੀ ਗ੍ਰਿਫਤਾਰ ਕਰ ਲਿਆ ਿਗਆ। ਉਸ ਦੇ ਕਬਜ਼ੇ ਵਿਚੋਂ 1400 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਐੱਸ. ਆਈ. ਪਰਮਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿਖੇ ਪੇਸ਼ ਕਰਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਗ੍ਰਿਫਤਾਰ ਕੀਤੇ ਤਿੰਨੋਂ ਮੁਲਜ਼ਮਾਂ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹੋਣ ਦਾ ਖੁਲਾਸਾ ਹੋਇਆ ਹੈ।


author

Bharat Thapa

Content Editor

Related News