ਹੈਰੋਇਨ ਸਮੇਤ ਔਰਤ ਕਾਬੂ

02/12/2020 12:45:54 AM

ਗੁਰਦਾਸਪੁਰ, (ਹਰਮਨ, ਜ. ਬ.)- ਸੀ. ਆਈ. ਏ. ਗੁਰਦਾਸਪੁਰ ਦੀ ਟੀਮ ਨੇ ਇਕ ਔਰਤ ਨੂੰ ਸਾਢੇ ਤਿੰਨ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਥਾਣਾ ਸਿਟੀ ਗੁਰਦਾਸਪੁਰ ਦੇ ਏ. ਐੱਸ. ਆਈ. ਹਰਮੇਸ਼ ਕੁਮਾਰ ਨੇ ਦੱਸਿਆ ਕਿ ਸੀ. ਆਈ. ਏ. ਦੇ ਐੱਸ. ਆਈ. ਪ੍ਰਦੀਪ ਕੁਮਾਰ ਨੇ ਵੇਅਰ ਹਾਊਸ ਗੋਦਾਮਾਂ ਨੇਡ਼ੇ ਇਕ ਔਰਤ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ, ਜਿਸ ਦੇ ਬਾਅਦ ਜਦੋਂ ਮਹਿਲਾ ਪੁਲਸ ਦੀ ਮਦਦ ਨਾਲ ਉਕਤ ਔਰਤ ਰਚਨਾ ਉਰਫ ਦੀਪਾਂ ਪਤਨੀ ਧਰਮਪਾਲ ਵਾਸੀ ਬਰਿਆਰ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਸਾਢੇ ਤਿੰਨ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਸ ਨੇ ਉਕਤ ਔਰਤ ਖਿਲਾਫ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

Bharat Thapa

This news is Content Editor Bharat Thapa