ਗੂਗਲ ਪੇ ਨੂੰ ਲੈ ਕੇ ਛਿੜਿਆ ਵਿਵਾਦ, ਨੌਜਵਾਨਾਂ ਨੇ ਬੱਸ ਡਰਾਈਵਰ ਨੂੰ ਦਾਤਰ ਮਾਰ ਕੇ ਕੀਤਾ ਜ਼ਖ਼ਮੀ
Saturday, Jul 11, 2026 - 11:48 AM (IST)
ਬਾਬਾ ਬਕਾਲਾ ਸਾਹਿਬ (ਅਠੌਲਾ)- ਕੁਝ ਨੌਜਵਾਨਾਂ ਵੱਲੋਂ ਬੀਤੀ ਰਾਤ ਬੱਸ ’ਚ ਟਿਕਟ ਦੇ ਪੈਸੇ ਨਕਦ ਨਾ ਦੇਣ ਅਤੇ ਗੂਗਲ ਪੇ ਰਾਹੀਂ ਕਰਨ ਤੋਂ ਪੈਦਾ ਹੋਏ ਝਗੜੇ ’ਚ ਬੱਸ ਡਰਾਈਵਰ ਅਤੇ ਕੰਡਕਟਰ ਦੀ ਕੁੱਟਮਾਰ ਕਰਨ ਦਾ ਸਮਾਚਾਰ ਹੈ। ਜ਼ਖ਼ਮੀ ਡਰਾਈਵਰ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ-ਕਹਿਰ ਓ ਰੱਬਾ: ਭਿਆਨਕ ਹਾਦਸੇ 'ਚ ਪਿਓ-ਪੁੱਤ ਦੀ ਮੌਤ, ਸੜਕ 'ਤੇ ਵਿੱਛੀਆਂ ਲਾਸ਼ਾਂ
ਪੰਜਾਬ ਰੋਡਵੇਜ਼ ਪਨਬਸ ਪੀ. ਆਰ. ਟੀ. ਸੀ. ਕੰਟਰੈਕਟ ਵਰਕਰ ਯੂਨੀਅਨ (ਨੰਗਲ ਡੀਪੂ) ਦੇ ਪ੍ਰਧਾਨ ਬਲਜੀਤ ਸਿੰਘ ਨੇ ਦੱਸਿਆ ਕਿ ਜਲੰਧਰ ਤੋਂ ਰਈਆ ਲਈ ਬੈਠੀਆਂ ਕੁਝ ਸਵਾਰੀਆਂ ਨੇ ਕੰਡਕਟਰ ਨੂੰ ਪੈਸੇ ਗੂਗਲ-ਪੇ ਕਰਨ ਲਈ ਆਖਿਆ। ਕੰਡਕਟਰ ਕੋਲ ਗੂਗਲ-ਪੇ ਨਾ ਹੋਣ ਕਾਰਨ ਉਸ ਨੇ ਇਨਸਾਨੀਅਤ ਨਾਤੇ ਕਿਸੇ ਹੋਰ ਸਵਾਰੀ ਤੋਂ ਪੈਸੇ ਟ੍ਰਾਂਸਫਰ ਕਰਵਾ ਦਿੱਤੇ। ਇਸੇ ਗੱਲ ਤੋਂ ਗੁੱਸੇ ’ਚ ਆ ਕੇ ਉਕਤ ਨੌਜਵਾਨਾਂ ਨੇ ਰਈਆ ਮੋੜ ਵਿਖੇ ਆਪਣੇ 5-6 ਸਾਥੀਆਂ ਨੂੰ ਬੁਲਾ ਕੇ ਡਰਾਈਵਰ-ਕੰਡਕਟਰ ’ਤੇ ਹਮਲਾ ਕਰ ਦਿੱਤਾ ਅਤੇ ਦਾਤਰ ਮਾਰ ਕੇ ਡਰਾਈਵਰ ਸਤਨਾਮ ਸਿੰਘ ਦੇ ਸਿਰ ’ਤੇ ਵਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ
ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਗੂਗਲ-ਪੇ ਆਈ. ਡੀ. ਤੋਂ ਇਕ ਮੁਲਜ਼ਮ ਦੀ ਪਛਾਣ ਹੋਣ ਦੇ ਬਾਵਜੂਦ ਪੁਲਸ ਕੋਈ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਜਥੇਬੰਦੀ ਵੱਲੋਂ ਅੰਮ੍ਰਿਤਸਰ-ਜਲੰਧਰ ਹਾਈਵੇ ਜਾਮ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਸੈਕਟਰੀ ਦਿਆਲ ਸਿੰਘ, ਅਰਮਾਨਦੀਪ ਸਿੰਘ ਹੀਰਾ ਸਿੰਘ ਜਸਪਾਲ , ਸਤਨਾਮ ਸਿੰਘ, ਇੰਸ: ਰਾਜੀਵ ਕੁਮਾਰ, ਅਵੀ ਮੌਜੂਦ ਤੇ ਹੋਰ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਸਿਵਲ ਹਸਪਤਾਲ ਦੀ ਵੱਡੀ ਲਾਪਰਵਾਹੀ! 25 ਯੂਨਿਟ ਖੂਨ ਹੋ ਗਿਆ ਖਰਾਬ, ਫਿਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
