ਬਾਬਾ ਦੀਪ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਭਿੰਡਰਾਂਵਾਲੇ ਦੀ ਫੋਟੋ ਲਾਉਣ ਦੀ ਮੰਗ ਨੂੰ ਲੈ ਛਿੜਿਆ ਵਿਵਾਦ

01/29/2024 11:21:57 AM

ਤਰਨਤਾਰਨ (ਰਮਨ)-ਜ਼ਿਲ੍ਹੇ ਅਧੀਨ ਆਉਂਦੇ ਬਾਬਾ ਦੀਪ ਸਿੰਘ ਜੀ ਦੇ ਜਨਮ ਸਥਾਨ ਪਿੰਡ ਪਹੁਵਿੰਡ ਵਿਖੇ ਮੌਜੂਦ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਫੋਟੋ ਲਗਾਉਣ ਦੀ ਮੰਗ ਨੂੰ ਲੈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਵਿਰੋਧ ਤੋਂ ਬਾਅਦ ਸਥਿਤੀ ਤਣਾਅਪੂਰਨ ਬਣ ਗਈ, ਜਿਸ ਨੂੰ ਵੇਖਦੇ ਹੋਏ ਪੁਲਸ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਦੋਵੇਂ ਧਿਰਾਂ ਵਿੱਚ ਹੋਏ ਵਿਵਾਦ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਪੁਲਸ ਵੱਲੋਂ ਇਸ ਮਾਮਲੇ ਨੂੰ ਸੁਲਝਾਉਣ ਲਈ ਦੋਵਾਂ ਧਿਰਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 ਇਹ ਵੀ ਪੜ੍ਹੋ : ਅਦਾਲਤ ਵੱਲੋਂ ਸਖ਼ਤ ਹੁਕਮ ਜਾਰੀ, ਰੇਤ ਦੀਆਂ ਸਰਕਾਰੀ ਖੱਡਾਂ 'ਚ ਸੈਨਾ ਤੇ BSF ਦੀ NOC ਬਿਨਾਂ ਨਹੀਂ ਹੋਵੇਗੀ ਮਾਈਨਿੰਗ

ਜਾਣਕਾਰੀ ਅਨੁਸਾਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਲੈ ਕੇ ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਪਹੁਵਿੰਡ ਵਿਖੇ ਬਾਬਾ ਦੀਪ ਸਿੰਘ ਦੇ ਜਨਮ ਸਥਾਨ ਵਿਖੇ ਸੁਸ਼ੋਭਿਤ ਗੁਰਦੁਆਰਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ਸੀ। ਇਸ ਦੌਰਾਨ ਸਿੱਖ ਭਾਈਚਾਰੇ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਭਿੰਡਰਾਂਵਾਲੇ ਦੀ ਫੋਟੋ ਨੂੰ ਲਗਾਉਣ ਦੀ ਮੰਗ ਕੀਤੀ ਜਾਣ ਲੱਗੀ। ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਇਸ ਫੋਟੋ ਨੂੰ ਲਗਾਉਣ ’ਤੇ ਇਤਰਾਜ ਕਰਨਾ ਸ਼ੁਰੂ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਸਥਿਤੀ ਤਣਾਅਪੂਰਨ ਬਣ ਗਈ।

ਇਹ ਵੀ ਪੜ੍ਹੋ : ਮੰਤਰੀ ਕਟਾਰੂਚੱਕ ਨੇ ਸਰਹੱਦੀ ਖ਼ੇਤਰ ਦੇ ਪਿੰਡਾਂ 'ਚ 1 ਕਰੋੜ ਤੋਂ ਵੱਧ ਦੀ ਲਾਗਤ ਵਾਲੇ ਵਾਟਰ ਸਪਲਾਈ ਦਾ ਕੀਤਾ ਉਦਘਾਟਨ

ਵੇਖਦੇ ਹੀ ਵੇਖਦੇ ਸਥਿਤੀ ਇੰਨੀ ਜ਼ਿਆਦਾ ਤਣਾਅਪੂਰਨ ਬਣ ਗਈ ਕਿ ਪੁਲਸ ਨੂੰ ਹੱਥਾਂ-ਪੈਰਾਂ ਦੀ ਪੈ ਗਈ, ਜਿਸ ਤੋਂ ਬਾਅਦ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਉਣ ਲਈ ਵੱਡੀ ਗਿਣਤੀ ਵਿੱਚ ਮੌਕੇ ’ਤੇ ਪੁੱਜੀ ਪੁਲਸ ਨੂੰ ਕਾਫ਼ੀ ਜ਼ਿਆਦਾ ਮਸ਼ੱਕਤ ਕਰਨੀ ਪਈ। ਹਾਲਾਂਕਿ ਇਸ ਮਾਮੂਲੀ ਝੜਪ ਵਿੱਚ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਇਸ ਦੌਰਾਨ ਇਕ ਕਾਰ ਦੀ ਭੰਨ-ਤੋੜ ਕਰਨ ਬਾਰੇ ਜਾਣਕਾਰੀ ਸਾਹਮਣੇ ਆਈ ਹੈ।

 ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਹੈਰੀਟੇਜ ਸਟਰੀਟ ਪ੍ਰੀ-ਵੈਡਿੰਗ ਸ਼ੂਟ ਲਈ ਬਣੀ ਹੌਟਸਪੌਟ

ਇਸ ਸਬੰਧੀ ਐੱਸ. ਐੱਸ. ਪੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਇਸ ਵਿਵਾਦ ਨੂੰ ਲੈ ਕੇ ਦੋਵਾਂ ਧਿਰਾਂ ਨੂੰ ਆਪਣੀ-ਆਪਣੀ ਗੱਲ ਰੱਖਣ ਦਾ ਸਮਾਂ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਕਾਨੂੰਨ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸਾਰੀ ਸਥਿਤੀ ਕੰਟਰੋਲ ਵਿੱਚ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News