ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਐਕਟ ''ਤੇ ਛਿੜਿਆ ਵਿਵਾਦ, ਪੰਜ ਪਿਆਰਿਆਂ ਨੇ ਮਤਾ ਪਾਸ ਕਰਕੇ ਫ਼ੈਸਲੇ ''ਤੇ ਜਤਾਇਆ ਰੋਸ

Wednesday, Jun 24, 2026 - 07:39 AM (IST)

ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਐਕਟ ''ਤੇ ਛਿੜਿਆ ਵਿਵਾਦ, ਪੰਜ ਪਿਆਰਿਆਂ ਨੇ ਮਤਾ ਪਾਸ ਕਰਕੇ ਫ਼ੈਸਲੇ ''ਤੇ ਜਤਾਇਆ ਰੋਸ

ਅੰਮ੍ਰਿਤਸਰ (ਸਰਬਜੀਤ) : ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਐਕਟ ਭੰਗ ਕੀਤੇ ਜਾਣ ਨੂੰ ਲੈ ਕੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਿੰਘਾਂ ਨੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੰਘ ਸਾਹਿਬ ਬਾਬਾ ਰਾਮ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸੱਚਖੰਡ ਬੋਰਡ ਦੇ ਐਕਟ ਬਾਰੇ ਤਖ਼ਤ ਸਾਹਿਬ ਜੀ ਦੇ ਪੰਜ ਪਿਆਰੇ ਸਾਹਿਬਾਨ ਅਤੇ ਸਮੂਹ ਸਾਧ ਸੰਗਤ ਨਾਲ ਇਕੱਤਰਤਾ ਹੋਈ, ਜਿਸ ਵਿੱਚ ਮਤਾ ਪਾਸ ਕੀਤਾ ਗਿਆ ਕਿ ਮਹਾਰਾਸ਼ਟਰ ਸਰਕਾਰ ਵੱਲੋਂ ਦਿ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਹਜ਼ੂਰ ਸਾਹਿਬ ਐਕਟ 1956 ਨੂੰ ਪੂਰੀ ਤਰ੍ਹਾਂ ਬਰਖਾਸਤ ਕਰਨ ਦਾ ਫੈਸਲਾ ਲੈਂਦੇ ਹੋਏ ਉਸਦੇ ਥਾਂ 'ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਬਿੱਲ 2026 ਲਾਗੂ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਨੂੰ ਵਿਧਾਨ ਸਭਾ ਦੇ ਜਾਰੀ ਸੈਸ਼ਨ ਵਿੱਚ ਪਾਸ ਕਰਵਾਉਣ ਲਈ ਮਤਾ ਪੇਸ਼ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਜੰਗ ਦੀਆਂ ਧਮਕੀਆਂ ਨਾਲ PoK ਦੀਆਂ ਨਾਕਾਮੀਆਂ ਨਹੀਂ ਲੁਕਣਗੀਆਂ! ਭਾਰਤ ਦਾ ਪਾਕਿ ਨੂੰ ਕਰਾਰਾ ਜਵਾਬ

ਬਾਬਾ ਰਾਮ ਸਿੰਘ ਨੇ ਕਿਹਾ ਕਿ ਸਮੂਹ ਹਜ਼ੂਰੀ ਸਾਧ ਸੰਗਤ ਦੀ ਮੰਗ ਮੁਤਾਬਕ ਸਰਕਾਰ ਆਪਣੇ ਫੈਸਲੇ 'ਤੇ ਪੁਨਰ-ਵਿਚਾਰ ਕਰੇ। ਉਨ੍ਹਾਂ ਕਿਹਾ ਕਿ ਸਮੂਹ ਗੁਰੂ ਨਾਨਕ ਨਾਮ ਲੇਵਾ ਤੇ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਹਜ਼ੂਰ ਸਾਹਿਬ ਐਕਟ 1956 ਨੂੰ ਪਹਿਲਾਂ ਦੀ ਤਰ੍ਹਾਂ ਹੀ ਲਾਗੂ ਰੱਖਣਾ ਚਾਹੀਦਾ ਹੈ। ਨਵੇਂ ਪ੍ਰਸਤਾਵਿਤ ਬਿੱਲ ਦਾ ਸਮੂਹ ਹਜ਼ੂਰੀ ਸਾਧ-ਸੰਗਤ ਅਤੇ ਪੰਜ ਪਿਆਰੇ ਸਾਹਿਬਾਨ ਵੱਲੋਂ ਵਿਰੋਧ ਕੀਤਾ ਜਾਂਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News