ਰਾਹਤ ਕਾਰਜਾਂ ’ਤੇ ਲੱਗ ਰਹੇ ਪੈਸੇ ਨੂੰ ਲੈ ਕੇ SGPC 'ਚ ਵਿਵਾਦ, ਪ੍ਰਧਾਨ ਧਾਮੀ ਨੇ ਉਠੇ ਸਵਾਲਾਂ ਦਾ ਦਿੱਤਾ ਜਵਾਬ

Saturday, Sep 13, 2025 - 01:02 PM (IST)

ਰਾਹਤ ਕਾਰਜਾਂ ’ਤੇ ਲੱਗ ਰਹੇ ਪੈਸੇ ਨੂੰ ਲੈ ਕੇ SGPC 'ਚ ਵਿਵਾਦ, ਪ੍ਰਧਾਨ ਧਾਮੀ ਨੇ ਉਠੇ ਸਵਾਲਾਂ ਦਾ ਦਿੱਤਾ ਜਵਾਬ

ਅੰਮ੍ਰਿਤਸਰ (ਵੈੱਬ ਡੈਸਕ)- ਪੰਜਾਬ 'ਚ ਆਏ ਹੜ੍ਹਾਂ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਜਾ ਰਹੀ ਕਾਰ ਸੇਵਾ ਨੂੰ ਲੈ ਕੇ ਵਿਵਾਦ ਛਿੜ ਗਿਆ ਹੈ। ਜਿਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਦੀਆਂ ਸੇਵਾਵਾਂ ਪੂਰੀ ਤਰ੍ਹਾਂ ਪਾਰਦਰਸ਼ੀ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਗਲਤਫ਼ਹਿਮੀ ਫੈਲਾਉਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਸਿੱਖਾਂ ਦੀ ਸਿਰਮੌਰ ਸੰਸਥਾ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ ਅਤੇ ਪੰਜਾਬੀਆਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਹੜ੍ਹਾਂ ਦੌਰਾਨ ਸੇਵਾ ਕਰਦਿਆਂ ਇਹ ਨਹੀਂ ਦੇਖਿਆ ਜਾਂਦਾ ਕਿ ਸਾਹਮਣੇ ਆਉਣ ਵਾਲਾ ਸਿੱਖ ਹੈ, ਮੁਸਲਿਮ ਹੈ ਜਾਂ ਇਸਾਈ, ਕਿਉਂਕਿ ਸੇਵਾ ਗੁਰੂ ਸਾਹਿਬ ਦੀ ਰਹਿਮਤ ਨਾਲ ਹੀ ਹੋ ਰਹੀ ਹੈ।

ਇਹ ਵੀ ਪੜ੍ਹੋ- ਅਦਾਲਤ ਵੱਲੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਸਜ਼ਾ ਦਾ ਐਲਾਨ

ਪ੍ਰਧਾਨ ਧਾਮੀ ਨੇ ਦੱਸਿਆ ਕਿ ਰਾਜਸਥਾਨ ਅਤੇ ਯੂ.ਪੀ. ਸਮੇਤ ਕਈ ਸੰਗਤਾਂ ਵੱਲੋਂ ਸਹਾਇਤਾ ਰਾਸ਼ੀ ਭੇਜੀ ਗਈ ਹੈ ਅਤੇ ਇਸ ਦਾ ਸਹੀ ਤਰੀਕੇ ਨਾਲ ਇਸਤੇਮਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਜੇਕਰ ਪੈਸੇ ਆ ਰਹੇ ਹਨ ਤਾਂ ਹੀ ਉਸ ਨੂੰ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕੁਝ ਮੈਂਬਰ ਹੜ੍ਹ ਪੀੜਤਾਂ ਲਈ ਚੱਲ ਰਹੀਆਂ ਸੇਵਾਵਾਂ ਨੂੰ ਵੀ ਰਾਜਨੀਤਿਕ ਲੈ ਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਦੀਆਂ ਮੀਟਿੰਗਾਂ 'ਚ ਸਾਰੇ ਖਰਚਿਆਂ ਦੇ ਵੇਰਵੇ ਪੇਸ਼ ਕੀਤੇ ਗਏ ਹਨ ਅਤੇ ਇਹ ਵੀ ਪੁਸ਼ਟੀ ਹੋ ਚੁੱਕੀ ਹੈ ਕਿ ਸ਼੍ਰੋਮਣੀ ਕਮੇਟੀ ਦੇ ਖਜਾਨੇ ਵਿੱਚ ਕੋਈ ਹੈਰਾ-ਫੇਰੀ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਜਿਹੜੇ ਤੁਸੀਂ ਵੇਰਵੇ ਮੰਗੇ ਸੀ ਉਹ ਦੇ ਦਿੱਤੇ ਹਨ ਅਤੇ ਅੱਗੇ ਦੇ ਵੇਰਵੇ ਵੀ ਦਿੱਤੇ ਜਾਣਗੇ।

ਇਹ ਵੀ ਪੜ੍ਹੋ- ਪੰਜਾਬ ਦੇ ਕਿਸਾਨਾਂ ਲਈ ਰਾਹਤ ਭਰੀ ਖ਼ਬਰ, ਸਰਕਾਰ ਦੇ ਹੁਕਮਾਂ 'ਤੇ ਅੱਜ ਸ਼ੁਰੂ ਹੋਵੇਗਾ ਵੱਡਾ ਕੰਮ

ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਸਭ ਨੂੰ ਪਤਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਪੈਸਾ ਕਿੱਥੋਂ ਆਉਂਦਾ ਹੈ ਤੇ ਕਿੱਥੇ ਜਾਂਦਾ ਹੈ। ਸ਼੍ਰੋਮਣੀ ਕਮੇਟੀ ਜੋ ਪੈਸਾ ਖਰਚ ਕਰਦੀ ਹੈ ਉਸ ਨੂੰ ਇਕ ਸਿਸਟਮ ਦੇ ਹਿਸਾਬ ਨਾਲ ਖਰਚਿਆ ਜਾਂਦਾ ਹੈ। ਇਸ 'ਤੇ ਰਾਜਨੀਤੀ ਦੀਆਂ ਗੱਲ਼ਾਂ ਨਾਲ ਕਰੋ ਜਿਸ ਨਾਲ ਸੰਸਥਾ ਦਾ ਵਕਾਰ ਹੇਠਾਂ ਜਾਵੇ। ਉਨ੍ਹਾਂ ਕਿਹਾ ਬਹੁਤ ਤਰ੍ਹਾਂ ਦੀਆਂ ਗੱਲਾਂ ਬਣਾਈਆਂ ਜਾ ਰਹੀਆਂ ਹਨ, ਸਗੋਂ ਇਕੱਠੇ ਹੋ ਕੇ ਕੰਮ ਕਰੋ।

ਇਹ ਵੀ ਪੜ੍ਹੋ- ਪੰਜਾਬ ਪੁਲਸ ਵੱਡੀ ਕਾਰਵਾਈ, ਗੁਰੂ ਨਾਨਕ ਦੇਵ ਹਸਪਤਾਲ ਕੰਪਲੈਕਸ 'ਚ ਲੱਗੀਆਂ ਐਬੂਲੈਂਸਾਂ ਦੇ ਕਰ'ਤੇ ਚਲਾ

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜੱਥੇਦਾਰ ਜਸਵੰਤ ਸਿੰਘ ਪੁੜੈਣ ਨੇ ਸ਼੍ਰੋਮਣੀ ਕਮੇਟੀ ਦੀ ਕਾਰਗੁਜ਼ਾਰੀ ’ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਪੁੜੈਣ ਨੇ ਦਾਅਵਾ ਕੀਤਾ ਕਿ ਗੁਰਦੁਆਰਾ ਨਾਨਕਿਆਣਾ ਸਾਹਿਬ ਤੋਂ ਹੋਈ ਡੀਜ਼ਲ ਸੇਵਾ ਨੂੰ ਸਿਆਸੀ ਲਾਹੇ ਲਈ ਵਰਤਿਆ ਗਿਆ ਅਤੇ ਇਸ ਦੇ ਸਬੂਤ ਵੀ ਸਾਹਮਣੇ ਆਏ ਹਨ। ਉਨ੍ਹਾਂ ਧਾਮੀ ਤੋਂ ਮੰਗ ਕੀਤੀ ਕਿ ਹੁਣ ਤੱਕ ਦੇ ਸਾਰੇ ਖਰਚਾਂ ਅਤੇ ਰਸਦ ਦੀ ਵੰਡ ਦੇ ਵੇਰਵੇ ਮੈਂਬਰਾਂ ਨਾਲ ਸਾਂਝੇ ਕੀਤੇ ਜਾਣ। ਪੁੜੈਣ ਨੇ SGPC ਵੱਲੋਂ ਪਾਸ ਕੀਤੇ 53 ਨੰਬਰ ਮਤੇ ’ਤੇ ਵੀ ਇਤਰਾਜ਼ ਜਤਾਇਆ, ਜਿਸ ਵਿੱਚ ਖਰੀਦ ਦੇ ਅਧਿਕਾਰ ਪੂਰੀ ਤਰ੍ਹਾਂ ਸਕੱਤਰ ਨੂੰ ਦੇਣ ਦੀ ਗੱਲ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਜੇ SGPC ਦੀ ਗੋਲਕ ਸਿਆਸੀ ਦਬਾਅ ਹੇਠ ਵਰਤੀ ਗਈ ਤਾਂ ਇਹ ਸਿੱਖ ਸੰਗਤ ਲਈ ਦੁਖਦਾਈ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


author

Shivani Bassan

Content Editor

Related News