ਜਾਤੀ ਜਨਗਣਨਾ ਫਾਰਮ ‘ਚ ਅਪਮਾਨਜਨਕ ਸ਼ਬਦਾਂ ‘ਤੇ ਵਿਵਾਦ, ਮਜੀਠੀਆ ਨੇ ਚੁੱਕੇ ਸਵਾਲ
Tuesday, May 05, 2026 - 12:11 PM (IST)
ਅੰਮ੍ਰਿਤਸਰ- ਪੰਜਾਬ ਦੀ ਸਿਆਸਤ 'ਚ ਇਕ ਵਾਰ ਫਿਰ ਜਾਤੀ ਸਬੰਧੀ ਵਿਵਾਦ ਨੇ ਤਪਸ਼ ਪੈਦਾ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸਰਕਾਰੀ ਫਾਰਮਾਂ ਵਿੱਚ ਵਰਤੀ ਗਈ ਭਾਸ਼ਾ ਨੂੰ ਲੈ ਕੇ ਦੋਸ਼ ਲਗਾਇਆ ਕਿ “ਰੰਘਰੇਟਾ ਗੁਰੂ ਕਾ ਬੇਟਾ” ਭਾਈਚਾਰੇ ਨਾਲ ਸੰਬੰਧਿਤ ਲੋਕਾਂ ਲਈ ਜਾਤੀ ਜਨਗਣਨਾ ਦੇ ਫਾਰਮ ਵਿੱਚ ਅਪਮਾਨਜਨਕ ਸ਼ਬਦ ਵਰਤੇ ਗਏ ਹਨ, ਜੋ ਗੁਰੂ ਸਾਹਿਬ ਦੀ ਫਲਸਫੇ ਤੋਂ ਬਿਲਕੁਲ ਉਲਟ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ ਵਿਭਾਗ ਨੇ 14 ਮਈ ਦਿੱਤੀ ਆਖਰੀ ਤਾਰੀਖ
ਮਜੀਠੀਆ ਨੇ ਕਿਹਾ ਕਿ ਇਹ ਸਿਰਫ਼ ਇੱਕ ਗਲਤੀ ਨਹੀਂ, ਸਗੋਂ ਸਿਸਟਮ ਦੀ ਸੋਚ ਨੂੰ ਬੇਨਕਾਬ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਸ਼ਬਦਾਂ ‘ਤੇ Supreme Court of India ਵੱਲੋਂ ਪਹਿਲਾਂ ਹੀ ਰੋਕ ਲਗਾਈ ਜਾ ਚੁੱਕੀ ਹੈ, ਉਨ੍ਹਾਂ ਨੂੰ ਸਰਕਾਰੀ ਦਸਤਾਵੇਜ਼ਾਂ ਵਿੱਚ ਵਰਤਣਾ ਗੰਭੀਰ ਲਾਪਰਵਾਹੀ ਨਹੀਂ, ਸਗੋਂ ਜ਼ਿੰਮੇਵਾਰੀ ਤੋਂ ਭੱਜਣ ਦੇ ਬਰਾਬਰ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 6 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਪੜ੍ਹੋ ਖਬਰ
ਉਨ੍ਹਾਂ ਸਵਾਲ ਉਠਾਇਆ ਕਿ ਜੇ ਦਲਿਤ ਭਾਈਚਾਰੇ ਦੀ ਇੱਜ਼ਤ ‘ਤੇ ਚੋਟ ਲੱਗੇ ਅਤੇ ਸਰਕਾਰ ਚੁੱਪ ਰਹੇ, ਤਾਂ ਇਹ ਕਿਹੜਾ ਮਾਡਲ ਹੈ। ਮਜੀਠੀਆ ਨੇ ਦਲਿਤ ਭਾਈਚਾਰੇ ਨੂੰ ਅਪੀਲ ਕੀਤੀ ਆਪਣੇ ਪ੍ਰਤੀ ਲਿਖੀ ਗੰਦੀ ਭਾਸ਼ਾ ਦੇ ਲਈ ਇਹਨਾਂ ਤੋ ਸਵਾਲ ਪੁੱਛਣੇ ਚਾਹੀਦੇ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
