ਰਿਸ਼ਵਤ ਦੇ ਦੋਸ਼ ’ਚ ਗ੍ਰਿਫਤਾਰ ਸਹਿਕਾਰਤਾ ਇੰਸਪੈਕਟਰ 2 ਦਿਨ ਦੇ ਰਿਮਾਂਡ ’ਤੇ
Friday, Aug 09, 2024 - 04:43 PM (IST)
ਅੰਮ੍ਰਿਤਸਰ (ਇੰਦਰਜੀਤ)-ਸਹਿਕਾਰਤਾ ਵਿਭਾਗ ਵਿਚ ਤਾਇਨਾਤ ਇੰਸਪੈਕਟਰ ਗੁਰਿੰਦਰ ਸਿੰਘ ਨੂੰ ਵਿਜੀਲੈਂਸ ਬਿਊਰੋ ਨੇ ਬੀਤੇ ਦਿਨੀਂ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ, ਜਿਸ ਤੋਂ ਬਾਅਦ ਕਥਿਤ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ, ਨੂੰ ਬੀਤੇ ਦਿਨ ਅਦਾਲਤ ਨੇ 2 ਦਿਨ ਦਾ ਰਿਮਾਂਡ ਦਿੱਤਾ ਹੈ।
ਇਹ ਵੀ ਪੜ੍ਹੋ- ਸਰਪੰਚਾ ਦਾੜ੍ਹੀ ਨਾ ਪੁੱਟਵਾ ਲਈ, ਜਲੂਸ ਕੱਢੂ ਮੈਂ ਤੇਰਾ, ਚੌਕੀ ਇੰਚਾਰਜ ਨੇ ਦਿੱਤੀ ਧਮਕੀ ! ਵੀਡੀਓ ਵਾਇਰਲ
ਉਕਤ ਮੁਲਜ਼ਮ ਇੰਸਪੈਕਟਰ ਗੁਰਜਿੰਦਰ ਸਿੰਘ ਖਿਲਾਫ ਥਾਣਾ ਤਰਨਤਾਰਨ ਦੇ ਵਸਨੀਕ ਵਰਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਇੰਸਪੈਕਟਰ ਨੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਕੀਤੀ ਹੈ ਅਤੇ ਭੰਗ ਕੀਤੀ ਗਈ ਕੋਆਪ੍ਰੇਟਿਵ ਸੁਸਾਇਟੀ ਨੂੰ ਬਹਾਲ ਕਰਵਾਉਣ ਦੀ ਬਜਾਏ ਉੱਚ ਅਧਿਕਾਰੀ ਸੰਯੁਕਤ ਰਜਿਸਟਰਾਰ ਨੂੰ (ਸਹਿਕਾਰੀ ਸਭਾ) ਜਲੰਧਰ ਨੂੰ ਜਾਣੂੰ ਕਰਵਾਉਣ ਲਈ ਕਹਿ ਕੇ ਉਸ ਪਾਸੋਂ 15 ਹਜ਼ਾਰ ਰੁਪਏ ਦੀ ਮੰਗ ਕੀਤੀ।
ਇਹ ਵੀ ਪੜ੍ਹੋ- ਨਸ਼ੇ ਲਈ ਬਦਨਾਮ ਪਿੰਡ ਡੀਡਾ ਸਾਸੀਆਂ 'ਚ ਨਹਿਰੀ ਵਿਭਾਗ ਦੀ ਵੱਡੀ ਕਾਰਵਾਈ, 71 ਲੋਕਾਂ ਨੂੰ ਘਰ ਖਾਲੀ ਕਰਨ ਦੇ ਨੋਟਿਸ
ਇਸ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਕਥਿਤ ਤੌਰ ’ਤੇ ਦੋਸ਼ਾਂ ਨੂੰ ਸੱਚ ਮੰਨਦੇ ਹੋਏ ਉਸ ਨੂੰ ਰੰਗੇ ਹੱਥੀਂ ਫੜਨ ਦੀ ਯੋਜਨਾ ਬਣਾ ਲਈ ਸ਼ਿਕਾਇਤ ਕਰਤਾ ਦੇ ਬਿਆਨਾਂ ’ਤੇ ਵਿਜੀਲੈਂਸ ਟੀਮ ਨੇ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਅੱਜ ਜਦੋਂ ਵਿਜੀਲੈਂਸ ਟੀਮ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਤਾਂ ਮਾਣਯੋਗ ਜੱਜ ਨੇ ਉਸ ਦਾ ਦੋ ਦਿਨਾਂ ਦਾ ਰਿਮਾਂਡ ਦਿੱਤਾ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਲੱਗੇ ਨਿਸ਼ਾਨ ਸਾਹਿਬ ਦੇ ਬਦਲੇ ਗਏ ਪੁਸ਼ਾਕੇ, ਦੇਖੋ ਅਲੌਕਿਕ ਤਸਵੀਰਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8