ਕੋਰੋਨਾ ਦੌਰਾਨ ਬੇਸਹਾਰਾ ਬੱਚਿਆਂ ਦੀ ਸੁਰੱਖਿਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਨੰਬਰ

05/11/2021 1:44:47 PM

ਸ੍ਰੀ ਹਰਗੋਬਿੰਦਪੁਰ/ਘੁਮਾਣ (ਸਰਬਜੀਤ ਸਿੰਘ ਬਾਵਾ) - ਡਿਪਟੀ ਕਮਿਸ਼ਨਰ ਜਨਾਬ ਮਹਿੰਮਦ ਇਸ਼ਫਾਕ ਨੇ ਕੋਵਿਡ-19 ਦੌਰਾਨ ਬੇਸਹਾਰਾ ਅਤੇ ਉਹ ਬੱਚੇ, ਜਿਨ੍ਹਾਂ ਦੇ ਮਾਂ-ਬਾਪ ਹਸਪਤਾਲ ’ਚ ਦਾਖਲ ਹਨ, ਉਨ੍ਹਾਂ ਦੀ ਸੁਰੱਖਿਆ ਅਤੇ ਸੰਭਾਲ ਲਈ ਜ਼ਿਲ੍ਹੇ ਵਿੱਚ ਬਾਲ ਭਲਾਈ ਕਮੇਟੀ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਚਾਈਲਡ ਕੇਅਰ ਇੰਸਟੀਚਿਊਟ ਦਾ ਗਠਨ ਕੀਤਾ। ਡੀ.ਸੀ. ਨੇ ਕਿਹਾ ਕਿ ਤਾਲਾਬੰਦੀ ਦੌਰਾਨ ਬੱਚਿਆਂ ਨਾਲ ਸਬੰਧਤ ਸਹਾਇਤਾ ਲਈ ਇਨ੍ਹਾਂ ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਪੜ੍ਹੋ ਇਹ ਵੀ ਖਬਰ ਇਨਸਾਨੀਅਤ ਸ਼ਰਮਸਾਰ : ਪਠਾਨਕੋਟ 'ਚ ਨਾਲ਼ੀ ’ਚੋਂ ਮਿਲਿਆ ਨਵਜਨਮੇ ਬੱਚੇ ਦਾ ਭਰੂਣ, ਫ਼ੈਲੀ ਸਨਸਨੀ (ਤਸਵੀਰਾਂ)

ਲੋਕ ਸ੍ਰੀ ਅਮਰਜੀਤ ਸਿੰਘ ਭੁੱਲਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ ਦੇ ਮੋਬਾਇਲ ਨੰਬਰ 99156-90009, ਸ੍ਰੀਮਤੀ ਨੇਹਾ ਨਈਅਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੇ ਮੋਬਾਇਲ ਨੰਬਰ 98885-01950, ਸ੍ਰੀ ਭਜਨ ਦਾਸ ਚੇਅਰਮੈਨ ਬਾਲ ਭਲਾਈ ਕਮੇਟੀ ਗੁਰਦਾਸਪੁਰ ਦੇ ਮੋਬਾਇਲ ਨੰਬਰ 94647-54589 ਅਤੇ ਮਿਸ ਸੰਦੀਪ ਕੌਰ ਸੁਪਰਡੈਂਟ ਚਿਲਡਰਨ ਹੋਮ ਗੁਰਦਾਸਪੁਰ ਦੇ ਮੋਬਾਇਲ ਨੰਬਰ 62801-12699 ’ਤੇ ਸੰਪਰਕ ਕਰ ਸਕਦੇ ਹਨ।

ਪੜ੍ਹੋ ਇਹ ਵੀ ਖਬਰ ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ (ਵੀਡੀਓ) 


rajwinder kaur

Content Editor

Related News