ਕੋਵਿਡ-19 ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਹੋਣਗੇ ਜੁਰਮਾਨੇ: ਡੀ.ਐੱਸ.ਪੀ

02/26/2021 6:33:19 PM

ਬਾਬਾ ਬਕਾਲਾ ਸਾਹਿਬ (ਰਾਕੇਸ਼) - ਕੋਰੋਨਾ ਵਾਇਰਸ ਦੇ ਦਿਨ-ਬ-ਦਿਨ ਵੱਧ ਰਹੇ ਪ੍ਰਕੋਪ ਨੂੰ ਧਿਆਨ ਵਿਚ ਰੱਖਦਿਆਂ ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਲੋਂ ਇਸ ਦੇ ਵੱਧਣ ਵਾਲੇ ਪ੍ਰਸਾਰ ਦੀ ਰੋਕਥਾਮ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਦੇ ਤਹਿਤ ਅੱਜ ਸਬ-ਡਵੀਜਨ ਬਾਬਾ ਬਕਾਲਾ ਸਾਹਿਬ ਦੇ ਡੀ.ਐੱਸ.ਪੀ.ਸੁਰਿੰਦਰਪਾਲ ਧੋਗੜੀ ਦੀ ਪ੍ਰਧਾਨਗੀ ਹੇਠ ਕਸਬਾ ਬਾਬਾ ਬਕਾਲਾ ਸਾਹਿਬ ਦੇ ਮੋਹਤਬਰਾਂ ਅਤੇ ਬਜ਼ਾਰ ਦੇ ਦੁਕਾਨਦਾਰਾਂ ਦੀ ਜ਼ਰੂਰੀ ਇਕੱਤਰਤਾ ਪੁਲਸ ਚੌਕੀ ਬਾਬਾ ਬਕਾਲਾ ਸਾਹਿਬ ਵਿਖੇ ਹੋਈ। ਇਸ ਮੌਕੇ ਡੀ.ਐੱਸ.ਪੀ. ਨੇ ਕਿਹਾ ਕਿ ਕੋਵਿਡ-19 ਦੀ ਰੋਕਥਾਮ ਲਈ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ 500 ਰੁਪਏ ਤੱਕ ਜੁਰਮਾਨਾ ਕੀਤਾ ਜਾਵੇਗਾ। 

ਪੜ੍ਹੋ ਇਹ ਵੀ ਖ਼ਬਰ - 500 ਕਿਲੋਮੀਟਰ ਦੀ ਦੌੜ ਲਾ ਦਿੱਲੀ ਕਿਸਾਨ ਅੰਦੋਲਨ ’ਚ ਸ਼ਾਮਲ ਹੋਵੇਗਾ 'ਕੈਪਟਨ'

ਉਨ੍ਹਾਂ ਦੱਸਿਆ ਕਿ ਲੋਕ ਇਕ-ਦੂਜੇ ਤੋਂ ਆਪਸੀ ਦੂਰੀ ਬਣਾਈ ਰੱਖਣ ਅਤੇ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਨ। ਇਸ ਮੌਕੇ ਉਨ੍ਹਾਂ ਵੱਲੋਂ ਮਾਸਕ ਵੀ ਤਕਸੀਮ ਕੀਤੇ ਗਏ। ਅੱਜ ਦੀ ਮੀਟਿੰਗ ’ਚ ਥਾਣਾ ਮੁਖੀ ਬਿਆਸ ਕਵਲਮੀਤ ਸਿੰਘ, ਜਤਿੰਦਰ ਸਿੰਘ ਚੌਕੀ ਇੰਚਾਰਜ ਬਾਬਾ ਬਕਾਲਾ, ਸਹਾਇਕ ਸਬ-ਇੰਸ: ਬਲਜੀਤ ਸਿੰਘ, ਭੁਪਿੰਦਰ ਸਿੰਘ, ਸਰਬਜੀਤ ਸਿੰਘ, ਗੁਰਦਿਆਲ ਸਿੰਘ, ਮੁਨਸ਼ੀ ਅਜਮੇਰ ਸਿੰਘ ਤੋਂ ਇਲਾਵਾ ਸਰਪੰਚ ਸਰਬਜੀਤ ਸਿੰਘ, ਮਨਜੀਤ ਸਿੰਘ ਤੇ ਬਿਕਰਮਜੀਤ ਸਿੰਘ ਸੇਖੋਂ (ਦੋਵੇਂ ਬਜ਼ਾਰ ਪ੍ਰਧਾਨ), ਪਰਮਿੰਦਰਜੀਤ ਸਿੰਘ ਸਾਬਕਾ ਸਰਪੰਚ, ਮੁਖਤਿਆਰ ਸਿੰਘ ਪੰਚ, ਸਵਰਨ ਸਿੰਘ ਕਾਲਾ, ਮੁਕੇਸ਼ ਕੁਮਾਰ, ਰਵੀ ਦੱਤ, ਜੈਵਿੰਦਰ ਸਿੰਘ ਸ਼ਹਿਰੀ ਕਾਂਗਰਸ ਪ੍ਰਧਾਨ, ਕੇਵਲ ਸਿੰਘ ਲੱਲਾ ਪੰਚ ਆਦਿ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ -  ਅੰਨ੍ਹੇ ਕਤਲ ਦੀ ਗੁੱਥੀ ਸੁਲਝੀ: ਪ੍ਰੇਮਿਕਾ ਦੇ ਪਿਓ ਨੇ ਨੌਜਵਾਨ ਨੂੰ ਕਰੰਟ ਲਗਾ ਬਿਆਸ 'ਚ ਸੁੱਟੀ ਸੀ ਲਾਸ਼


rajwinder kaur

Content Editor

Related News