ਕੋਰੋਨਾ ਵਾਇਰਸ : ਦੁਬਈ ਤੋਂ ਆਏ 152 ਯਾਤਰੀਆਂ ਦੀ ਰਿਪੋਰਟ ਆਈ ਨੈਗੇਟਿਵ

Tuesday, Apr 07, 2020 - 10:24 PM (IST)

ਕੋਰੋਨਾ ਵਾਇਰਸ : ਦੁਬਈ ਤੋਂ ਆਏ 152 ਯਾਤਰੀਆਂ ਦੀ ਰਿਪੋਰਟ ਆਈ ਨੈਗੇਟਿਵ

ਮਜੀਠਾ,(ਪ੍ਰਿਥੀਪਾਲ)-21 ਮਾਰਚ ਨੂੰ ਦੁਬਈ ਤੋਂ ਸਿੱਧੀ ਫਲਾਈਟ ਰਾਹੀਂ ਅੰਮ੍ਰਿਤਸਰ ਆਏ ਯਾਤਰੀਆਂ ਨੂੰ ਏਅਰਪੋਰਟ 'ਤੇ ਸਿਹਤ ਵਿਭਾਗ ਦੇ ਨੋਡਲ ਅਫਸਰ ਡਾ. ਅਮਰਜੀਤ ਸਿੰਘ ਦੀ ਟੀਮ ਨੇ ਮੁੱਢਲੀ ਜਾਂਚ ਕਰਨ ਤੋਂ ਬਾਅਦ ਇਨ੍ਹਾਂ ਨੂੰ ਆਪੋ-ਆਪਣੇ ਘਰਾਂ 'ਚ ਇਕਾਂਤਵਾਸ ਕਰਨ ਦੀ ਸਿਫਾਰਸ਼ ਕੀਤੀ ਸੀ ਅਤੇ ਇਨ੍ਹਾਂ ਦੇ ਖੂਨ ਦੇ ਸੈਂਪਲ ਲੈ ਕੇ ਜਾਂਚ ਲਈ ਭੇਜ ਦਿੱਤੇ ਸਨ ਤਾਂ ਕਿ ਇਨ੍ਹਾਂ ਦੀ ਲਾਗ ਨਾਲ ਵਾਇਰਸ ਅੱਗੇ ਨਾ ਫੈਲ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਟੀਮ ਮੈਂਬਰ ਰੂਰਲ ਮੈਡੀਕਲ ਅਫਸਰ ਡਾ. ਰਮਨ ਕੁਮਾਰ ਨੇ ਦੱਸਿਆ ਕਿ 21 ਮਾਰਚ ਨੂੰ ਜੋ ਯਾਤਰੀ ਦੁਬਈ ਤੋਂ ਅੰਮ੍ਰਿਤਸਰ ਆਏ ਸਨ, ਉਨ੍ਹਾਂ ਦੀ ਮੁੱਢਲੀ ਜਾਂਚ ਕਰਨ ਉਪਰੰਤ ਕੋਰੋਨਾ ਵਾਇਰਸ ਦਾ ਸ਼ੱਕ ਦੂਰ ਕਰਨ ਲਈ ਇਨ੍ਹਾਂ ਨੂੰ ਘਰਾਂ 'ਚ 14 ਦਿਨਾਂ ਲਈ ਕੁਆਰੰਟਾਈਨ ਕਰ ਦਿੱਤਾ ਗਿਆ ਸੀ ਅਤੇ ਇਨ੍ਹਾਂ ਦੇ ਇਲਾਕਿਆਂ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਸੂਚਿਤ ਕੀਤਾ ਗਿਆ ਸੀ। ਡਾ. ਰਮਨ ਨੇ ਦੱਸਿਆ ਕਿ ਇਹ ਸਾਰੇ ਵਿਅਕਤੀ ਲਗਾਤਾਰ ਆਪਣੇ ਘਰਾਂ 'ਚ ਰਹੇ ਅਤੇ 14 ਦਿਨ ਪੂਰੇ ਹੋਣ 'ਤੇ ਫਿਰ ਇਨ੍ਹਾਂ ਦੀ ਮੁੜ ਜਾਂਚ ਕੀਤੀ ਗਈ ਤਾਂ ਸਾਰਿਆਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ, ਜਿਸ ਨਾਲ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਡਾ. ਅਮਰਜੀਤ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਮੁਨੀਸ਼ ਕਪੂਰ ਸਮੇਤ ਨਰਸਿੰਗ ਸਟਾਫ ਅਤੇ ਪੈਰਾ-ਮੈਡੀਕਲ ਸਟਾਫ ਹਾਜ਼ਰ ਸੀ।


author

Deepak Kumar

Content Editor

Related News