ਨਿਗਮ ਅਧਿਕਾਰੀਆਂ ਨੇ ਛਾਪੇਮਾਰੀ ਕਰ ਪਲਾਸਟਿਕ ਦੇ ਲਿਫਾਫੇ ਵਰਤਨ ਵਾਲਿਆਂ ’ਤੇ ਕੱਸਿਆ ਸ਼ਿਕੰਜਾ

07/27/2022 7:14:03 PM

ਬਟਾਲਾ (ਮਠਾਰੂ) - ਸਰਕਾਰ ਵੱਲੋਂ ਪਲਾਸਟਿਕ ਦੇ ਲਿਫਾਫਿਆਂ ਦੀ ਵਿਕਰੀ ਅਤੇ ਵਰਤੋਂ ਉੱਪਰ ਮੁਕੰਮਲ ਤੌਰ ’ਤੇ ਪਾਬੰਦੀ ਲਗਾਉਣ ਦੇ ਮਕਸਦ ਨਾਲ ਨਗਰ ਨਿਗਮ ਬਟਾਲਾ ਦੇ ਮੇਅਰ ਸੁਖਦੀਪ ਸਿੰਘ ਸੁੱਖ ਤੇਜਾ ਅਤੇ ਕਮਿਸ਼ਨਰ-ਕਮ-ਐੱਸ. ਡੀ. ਐੱਮ. ਸ਼ਾਇਰੀ ਭੰਡਾਰੀ ਦੀ ਅਗਵਾਈ ਹੇਠ ਨਗਰ ਨਿਗਮ ਦੀ ਟੀਮ ’ਚ ਸ਼ਾਮਲ ਚੀਫ ਸੈਨੇਟਰੀ ਇੰਸਪੈਕਟਰ ਬਿਕਰਮਜੀਤ ਸਿੰਘ, ਸੈਨੇਟਰੀ ਇੰਸਪੈਕਟਰ ਦਿਲਬਾਗ ਸਿੰਘ, ਸੀਨੀਅਰ ਅਧਿਕਾਰੀ ਰਾਜੇਸ਼ ਜੰਬਾ, ਵਿਕਾਸ ਸ਼ਰਮਾ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਛਾਪੇਮਾਰੀ ਕੀਤੀ। ਇਸ ਦੌਰਾਨ ਦੁਕਾਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਅਤੇ ਦੁਕਾਨਦਾਰਾਂ ਨੂੰ ਪਲਾਸਟਿਕ ਦੇ ਲਿਫ਼ਾਫਿਆਂ ਦੀ ਵਰਤੋਂ ਨਾ ਕਰਨ ਲਈ ਤਾੜਨਾ ਵੀ ਕੀਤੀ।

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦੇ ਵਿਅਕਤੀਆਂ ਨਾਲ ਹਿਮਾਚਲ 'ਚ ਵਾਪਰਿਆ ਦਰਦਨਾਕ ਭਾਣਾ, 3 ਘਰਾਂ 'ਚ ਵਿਛੇ ਸੱਥਰ

ਇਸ ਮੌਕੇ ਚੀਫ ਸੈਨੇਟਰੀ ਇੰਸਪੈਕਟਰ ਬਿਕਰਮਜੀਤ ਸਿੰਘ ਤੇ ਕਲਰਕ ਰਾਜੇਸ਼ ਜੰਬਾ ਨੇ ਦੱਸਿਆ ਕਿ ਨਗਰ ਨਿਗਮ ਦੀ ਟੀਮ ਵੱਲੋਂ ਪਹਾੜੀ ਗੇਟ, ਨਵੀਂ ਆਬਾਦੀ ਅਤੇ ਨਹਿਰੂ ਗੇਟ ਇਲਾਕੇ ’ਚ ਦੁਕਾਨਾਂ ਦੀ ਚੈਕਿੰਗ ਦੌਰਾਨ ਜਿਥੇ ਇਕ ਦੁਕਾਨਦਾਰ ਦਾ ਚਲਾਨ ਕੀਤਾ ਗਿਆ, ਉਥੇ ਨਾਲ ਕੁਝ ਦੁਕਾਨਾਂ ਤੋਂ ਪਲਾਸਟਿਕ ਦੇ ਲਿਫਾਫੇ ਦੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮਾਨਯੋਗ ਅਦਾਲਤ ਦੇ ਹੁਕਮਾਂ ਤਹਿਤ ਪਲਾਸਟਿਕ ਦੇ ਲਿਫਾਫਿਆਂ ਦੇ ਉੱਪਰ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ, ਜਿਸ ਨੂੰ ਯਕੀਨੀ ਬਣਾਉਣ ਲਈ ਨਗਰ ਨਿਗਮ ਵੱਲੋਂ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਹੋਰ ਵੀ ਅਧਿਕਾਰੀ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ: ਹੈਰਾਨੀਜਨਕ ਖ਼ੁਲਾਸਾ : ਕੁੜੀਆਂ ਦੇ ਗੈਂਗ ਨੇ ਕਰਨਾ ਸੀ ਸਿੱਧੂ ਮੂਸੇਵਾਲਾ ਦਾ ਕਤਲ, ਬਣਾਈਆਂ ਸਨ ਇਹ ਯੋਜਨਾਵਾਂ


rajwinder kaur

Content Editor

Related News