ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਸ਼ੁਰੂ, 11 ਉਮੀਦਵਾਰ ਚੋਣ ਮੈਦਾਨ 'ਚ
Saturday, Nov 23, 2024 - 08:37 AM (IST)
ਗੁਰਦਾਸਪੁਰ (ਹਰਮਨ)- ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਦੀ ਗਿਣਤੀ ਸਵੇਰੇ 8 ਵਜੇ, ਸਥਾਨਕ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਵਿਖੇ ਸ਼ੁਰੂ ਹੋ ਗਈ ਹੈ। ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ, ਜਿਸ ਲਈ ਪੰਜਾਬ ਪੁਲਸ ਦੇ ਜਵਾਨ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਗਿਣਤੀ ਕੇਂਦਰ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਜ਼ਿਮਨੀ ਚੋਣ 2024 : ਡੇਰਾ ਬਾਬਾ ਨਾਨਕ 'ਚ 63.2 ਫੀਸਦੀ ਹੋਈ ਵੋਟਿੰਗ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 10-ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਵਿੱਚ 11 ਉਮੀਦਵਾਰਾਂ ਨੇ ਭਾਗ ਲਿਆ ਅਤੇ 64.01 ਪ੍ਰਤੀਸ਼ਤ ਵੋਟਿੰਗ ਹੋਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8