ਅੰਮ੍ਰਿਤਸਰ 'ਚ ਵੋਟਾਂ ਦੀ ਗਿਣਤੀ ਜਾਰੀ, 3 ਜ਼ਿਲ੍ਹਾ ਪ੍ਰੀਸ਼ਦਾਂ 'ਤੇ ਆਮ ਆਦਮੀ ਪਾਰਟੀ ਅੱਗੇ

Wednesday, Dec 17, 2025 - 10:48 AM (IST)

ਅੰਮ੍ਰਿਤਸਰ 'ਚ ਵੋਟਾਂ ਦੀ ਗਿਣਤੀ ਜਾਰੀ, 3 ਜ਼ਿਲ੍ਹਾ ਪ੍ਰੀਸ਼ਦਾਂ 'ਤੇ ਆਮ ਆਦਮੀ ਪਾਰਟੀ ਅੱਗੇ

ਅੰਮ੍ਰਿਤਸਰ- ਸੂਬੇ ਭਰ 'ਚ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਣਾ ਸ਼ੁਰੂ ਹੋ ਗਿਆ ਹੈ। ਵੱਖ-ਵੱਖ ਕੇਂਦਰਾਂ ‘ਤੇ ਵੋਟਾਂ ਦੀ ਗਿਣਤੀ ਦਾ ਕੰਮ ਸਵੇਰੇ ਤੋਂ ਹੀ ਚੱਲ ਰਿਹਾ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।  ਅੰਤਿਮ ਨਤੀਜਿਆਂ ਲਈ ਗਿਣਤੀ ਪੂਰੀ ਹੋਣ ਦੀ ਉਡੀਕ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਹੋਈ ਜਲੰਧਰ ਵਰਗੀ ਘਟਨਾ : ਗੁਆਂਢ 'ਚ ਰਹਿੰਦੇ 60 ਸਾਲਾ ਬਜ਼ੁਰਗ ਨੇ ਮਾਸੂਮ ਨਾਲ ਟੱਪੀਆਂ ਹੱਦਾਂ

ਵੋਟਾਂ ਦੀ ਗਿਣਤੀ ਲਈ ਵੱਡੀ ਗਿਣਤੀ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਕੁੱਲ 10 ਹਜ਼ਾਰ 500 ਤੋਂ ਵੱਧ ਮੁਲਾਜ਼ਮ ਇਸ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਣ ਲਈ ਡਿਊਟੀ ‘ਤੇ ਲਗਾਏ ਗਏ ਹਨ, ਤਾਂ ਜੋ ਗਿਣਤੀ ਦਾ ਕੰਮ ਪਾਰਦਰਸ਼ੀ ਅਤੇ ਸ਼ਾਂਤੀਪੂਰਕ ਢੰਗ ਨਾਲ ਪੂਰਾ ਕੀਤਾ ਜਾ ਸਕੇ। ਇਨ੍ਹਾਂ ਚੋਣਾਂ ਦੇ ਨਤੀਜਿਆਂ ਨੂੰ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿੱਚ ਵੀ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਇਹ ਨਤੀਜੇ ਭਵਿੱਖ ਦੀ ਸਿਆਸੀ ਦਿਸ਼ਾ ਨੂੰ ਦਰਸਾਉਣ ਵਾਲੇ ਮੰਨੇ ਜਾ ਰਹੇ ਹਨ।

ਇਹ ਵੀ ਪੜ੍ਹੋ- 19 ਦਸੰਬਰ ਨੂੰ ਪੂਰੇ ਪੰਜਾਬ 'ਚ ਅਲਰਟ, ਮੌਸਮ ਵਿਭਾਗ ਨੇ 5 ਦਿਨਾਂ ਦੀ ਦਿੱਤੀ ਜਾਣਕਾਰੀ


author

Shivani Bassan

Content Editor

Related News