ਬੇਅੰਤ ਕਾਲਜ ਗੁਰਦਾਸਪੁਰ ''ਚ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਜਾਰੀ, ਕੁਝ ਹੀ ਦੇਰ ''ਚ ਆਵੇਗਾ ਨਤੀਜਾ
Wednesday, Dec 17, 2025 - 09:47 AM (IST)
ਦੌਰਾਂਗਲਾ (ਨੰਦਾ)- ਵਿਧਾਨ ਸਭਾ ਹਲਕਾ ਦੀਨਾਨਗਰ ਦੇ ਸਾਰੇ ਬਲਾਕ ਦੇ ਪੋਲਿੰਗ ਸਟੇਸ਼ਨਾਂ 'ਚ ਪਈਆ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਸਵੇਰ 8 ਵਜੇੇ ਤੋਂ ਹੀ ਸਰਕਾਰੀ ਬੇਅੰਤ ਕਾਲਜ ਗੁਰਦਾਸਪੁਰ 'ਚ ਸ਼ੁਰੂ ਹੋ ਚੁੰਕੀ ਹੈ, ਇਨ੍ਹਾਂ ਚੋਣਾਂ ਵਿਚ ਜਿਹੜੀ ਵੀ ਪਾਰਟੀ ਜਿੱਤੀ, ਉਹ ਪੇਂਡੂ ਖੇਤਰ ਵਿਚ ਆਪਣੀ ਪਕੜ ਵਧਾਵੇਗੀ ਤੇ ਇਨ੍ਹਾਂ ਚੋਣਾਂ ਦੇ ਨਤੀਜੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿਚ ਵੀ ਦੇਖੇ ਜਾਣਗੇ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਹੋਈ ਜਲੰਧਰ ਵਰਗੀ ਘਟਨਾ : ਗੁਆਂਢ 'ਚ ਰਹਿੰਦੇ 60 ਸਾਲਾ ਬਜ਼ੁਰਗ ਨੇ ਮਾਸੂਮ ਨਾਲ ਟੱਪੀਆਂ ਹੱਦਾਂ
ਰਾਜ ਚੋਣ ਕਮਿਸ਼ਨ ਵਲੋਂ ਸੂਬੇ ਭਰ ਦੇ ਥਾਵਾਂ ’ਤੇ ਜ਼ਿਲੇ ਵਿਚ 14 ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀ ਗਿਣਤੀ ਕਰਵਾਉਣ ਦੇ ਪ੍ਰਬੰਧ ਕੀਤੇ ਗਏ ਹਨ। ਇਸ ਵਾਸਤੇ 153 ਗਿਣਤੀ ਕੇਂਦਰ ਬਣਾਏ ਗਏ ਹਨ। ਸੂਬੇ ਅੰਦਰ ਜ਼ਿਲਾ ਪ੍ਰੀਸ਼ਦ ਦੇ 347 ਜ਼ੋਨਾਂ ਲਈ ਕੁੱਲ 1249 ਤੇ ਪੰਚਾਇਤ ਸੰਮਤੀਆਂ ਲਈ 2838 ਜ਼ੋਨਾਂ ਲਈ 8 ਹਜ਼ਾਰ ਦੇ ਕਰੀਬ ਉਮੀਦਵਾਰਾਂ ਨੇ ਇਹ ਚੋਣ ਲੜੀ। ਇਨ੍ਹਾਂ ਚੋਣ ਲੜਨ ਵਾਲੇ ਉਮੀਦਵਾਰਾਂ ਦੀ ਕਿਸਮਤ ਦਾ ਪਿਟਾਰਾ ਅੱਜ ਖੁੱਲ੍ਹੇਗਾ।
ਇਹ ਵੀ ਪੜ੍ਹੋ- 19 ਦਸੰਬਰ ਨੂੰ ਪੂਰੇ ਪੰਜਾਬ 'ਚ ਅਲਰਟ, ਮੌਸਮ ਵਿਭਾਗ ਨੇ 5 ਦਿਨਾਂ ਦੀ ਦਿੱਤੀ ਜਾਣਕਾਰੀ
ਜ਼ਿਕਰਯੋਗ ਹੈ ਕਿ ਉਕਤ ਚੋਣਾਂ ਦੇ ਸਬੰਧ ਵਿਚ ਪੇਂਡੂ ਖੇਤਰ ਦੇ 1.30 ਕਰੋੜ ਵੋਟਰਾਂ ਨੇ ਆਪਣੇ ਵੋਟ ਦੀ ਵਰਤੋਂ ਕਰਨ ਦਾ ਅਧਿਕਾਰ ਮਿਲਿਆ, ਜਿਨ੍ਹਾਂ ਵਿਚੋਂ 50 ਲੱਖ ਦੇ ਕਰੀਬ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਹਲਕਾ ਦੀਨਾਨਗਰ ਚ 49.03, ਬਲਾਕ ਦੌਰਾਂਗਲਾ ਚ 47.07 ਫੀਸਦੀ ਵੋਟਿੰਗ ਰਹੀ। ਗੁਰਦਾਸਪੁਰ ਜ਼ਿਲੇ ਦੇ ਹਲਕਾ ਕਾਹਨੂੰਵਾਨ ਚ 52.03 ਦਰ ਨਾਲ ਸਭ ਤੋਂ ਵੱਧ ਵੋਟਿੰਗ ਭੁਗਤਾਨ ਦਰ ਨੋਟ ਕੀਤੀ ਗਈ। ਗਿਣਤੀ ਕੇਂਦਰਾਂ ਦੀ ਸੁਰੱਖਿਆ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਗਿਣਤੀ ਕੇਂਦਰਾਂ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਾਊਂਟਿੰਗ ਸੈਂਟਰ ਦੀ ਇਮਾਰਤ ਵਿਚ ਕਿਸੇ ਵੀ ਵਾਹਨ ਦੇ ਦਾਖਲੇ 'ਤੇ ਪਾਬੰਦੀ ਰਹੇਗੀ। ਇਹ ਸਿਰਫ ਪੈਦਲ ਜੋਨ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਪ੍ਰਵਾਨਿਤ ਵਿਅਕਤੀ ਹੀ ਗਿਣਤੀ ਕੇਂਦਰਾਂ ਵਿਚ ਦਾਖਲ ਹੋ ਸਕੇਗਾ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਕਾਊਂਟਿੰਗ ਸੈਂਟਰ ਵਿਚ ਮੋਬਾਇਲ ਨਹੀਂ ਲੈ ਕੇ ਜਾ ਸਕੇਗਾ। ਰਾਜ ਚੋਣ ਕਮਿਸ਼ਨ ਵਲੋਂ ਸੂਬੇ ਭਰ ਦੇ ਥਾਵਾਂ ’ਤੇ ਜ਼ਿਲੇ ਵਿਚ 14 ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀ ਗਿਣਤੀ ਕਰਵਾਉਣ ਦੇ ਪ੍ਰਬੰਧ ਕੀਤੇ ਗਏ ਹਨ। ਇਸ ਵਾਸਤੇ 153 ਗਿਣਤੀ ਕੇਂਦਰ ਬਣਾਏ ਗਏ ਹਨ। ਸੂਬੇ ਅੰਦਰ ਜ਼ਿਲਾ ਪ੍ਰੀਸ਼ਦ ਦੇ 347 ਜ਼ੋਨਾਂ ਲਈ ਕੁੱਲ 1249 ਤੇ ਪੰਚਾਇਤ ਸੰਮਤੀਆਂ ਲਈ 2838 ਜ਼ੋਨਾਂ ਲਈ 8 ਹਜ਼ਾਰ ਦੇ ਕਰੀਬ ਉਮੀਦਵਾਰਾਂ ਨੇ ਇਹ ਚੋਣ ਲੜੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਸਕੂਲਾਂ ਨੂੰ ਲੈ ਕੇ ਜਾਰੀ ਹੋ ਗਿਆ ਨਵਾਂ ਫਰਮਾਨ, ਪੜ੍ਹੋ ਪੂਰੀ ਖ਼ਬਰ
