ਸਪੀਕਰ ਸੰਧਵਾਂ ਨੂੰ ਅਦਾਲਤ ਨੇ ਵਿਦੇਸ਼ ਜਾਣ ਦੀ ਦਿੱਤੀ ਮਨਜ਼ੂਰੀ
Monday, Oct 06, 2025 - 04:31 PM (IST)

ਤਰਨਤਾਰਨ (ਰਮਨ)- ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਦੇਸ਼ ਜਾਣ ਲਈ ਮਾਣਯੋਗ ਅਦਾਲਤ ਪਾਸੋਂ ਮਨਜੂਰੀ ਮੰਗੀ ਗਈ ਸੀ, ਜਿਸ ਨੂੰ ਅਦਾਲਤ ਵੱਲੋਂ ਮਨਜ਼ੂਰ ਕਰਦੇ ਹੋਏ ਪ੍ਰਵਾਨਗੀ ਦੇ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਐਡਵੋਕੇਟ ਬੂਟਾ ਸਿੰਘ ਨੇ ਦੱਸਿਆ ਕਿ ਸਾਲ 2020 ਦੌਰਾਨ ਵਾਪਰੇ ਜ਼ਹਿਰੀਲੀ ਸ਼ਰਾਬ ਕਾਂਡ ਵਿਚ ਹੋਈਆਂ ਮੌਤਾਂ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਨੈਸ਼ਨਲ ਹਾਈਵੇ ਉੱਪਰ ਰੋਸ ਧਰਨਾ ਦਿੱਤਾ ਗਿਆ ਸੀ, ਜਿਸ ਦੇ ਚਲਦਿਆਂ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਦੋ ਵੱਖ-ਵੱਖ ਮੁਕਦਮੇ ਦਰਜ ਕੀਤੇ ਗਏ ਸਨ, ਜਿਸ ਵਿਚ ਕੁਲਤਾਰ ਸਿੰਘ ਸੰਧਵਾਂ, ਜੈ ਕਿਸ਼ਨ ਰੋਡੀ, ਮੀਤ ਹੇਅਰ, ਹਰਭਜਨ ਸਿੰਘ ਈ.ਟੀ.ਓ., ਲਾਲਜੀਤ ਸਿੰਘ ਭੁੱਲਰ ਸਮੇਤ ਹੋਰਾਂ ਖਿਲਾਫ ਪਰਚੇ ਦਰਜ ਕੀਤੇ ਗਏ ਸਨ। ਇਸ ਸਬੰਧੀ ਇਕ ਕੇਸ ਵਿਚੋਂ ਮਾਣਯੋਗ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਨਾਮਜ਼ਦ ਵਿਅਕਤੀਆਂ ਨੂੰ ਬਰੀ ਕਰ ਦਿੱਤਾ ਸੀ ਪਰ ਦੂਸਰੇ ਕੇਸ ਨੰਬਰ 276/20 ਦੀ ਸੁਣਵਾਈ ਹਾਲੇ ਜਾਰੀ ਹੈ।
ਇਹ ਵੀ ਪੜ੍ਹੋ-ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਜਾਰੀ ਕੀਤੇ ਵੱਡੇ ਹੁਕਮ
ਐਡਵੋਕੇਟ ਬੂਟਾ ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਦੇਸ਼ ਵਿੱਚ ਹੋ ਰਹੀ 68 ਵੀ ਕਾਮਨਵੈਲਥ ਪਾਰਲੀਮੈਂਟਰੀ ਕਾਨਫਰੰਸ ਵਿਚ ਹਿੱਸਾ ਲੈਣ ਲਈ ਮਾਣਯੋਗ ਅਮਨਦੀਪ ਸਿੰਘ ਏ.ਸੀ.ਜੇ.ਐੱਮ. ਤਰਨ ਤਾਰਨ ਦੀ ਅਦਾਲਤ ਪਾਸੋਂ ਅਰਜੀ ਦਿੰਦੇ ਹੋਏ ਮਨਜ਼ੂਰੀ ਮੰਗੀ ਗਈ ਸੀ, ਜਿਨਾਂ ਵੱਲੋਂ ਇਸ ਅਰਜ਼ੀ ਨੂੰ ਮਨਜ਼ੂਰ ਕਰਦੇ ਹੋਏ ਕੁਲਤਾਰ ਸਿੰਘ ਸੰਧਵਾਂ ਨੂੰ ਵਿਦੇਸ਼ ਜਾਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਸਬੰਧੀ ਅਦਾਲਤ ’ਚ ਕੁਲਤਾਰ ਸਿੰਘ ਸੰਧਵਾਂ ਪਾਸੋਂ 5 ਲੱਖ ਰੁਪਏ ਦਾ ਡਿਮਾਂਡ ਡਰਾਫਟ ਬਤੌਰ ਸਿਕਿਓਰਿਟੀ ਜਮ੍ਹਾ ਕਰਵਾਇਆ ਗਿਆ ਹੈ ਅਤੇ ਇਸ ਦੇ ਨਾਲ ਇਹ ਵੀ ਹੁਕਮ ਦਿੱਤਾ ਗਿਆ ਹੈ ਕਿ ਜਦੋਂ ਕੁਲਤਾਰ ਸਿੰਘ ਸੰਧਵਾਂ ਵਿਦੇਸ਼ ਤੋਂ 20 ਅਕਤੂਬਰ ਨੂੰ ਵਾਪਸ ਆ ਜਾਣਗੇ ਤਾਂ ਉਹ ਤੁਰੰਤ ਮਾਣਯੋਗ ਅਦਾਲਤ ਨੂੰ ਇਸ ਦੀ ਜਾਣਕਾਰੀ ਲਿਖਤੀ ਰੂਪ ਵਿਚ ਦੇਣਗੇ।
ਇਹ ਵੀ ਪੜ੍ਹੋ-ਪੰਜਾਬ 'ਚ ਰੱਦ ਹੋਈਆਂ ਛੁੱਟੀਆਂ, ਨਵੇਂ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8