ਅੰਮ੍ਰਿਤਪਾਲ ਨਾਲ ਜੁੜੇ ਮਾਮਲੇ ''ਚ ਅਦਾਲਤੀ ਕਾਰਵਾਈ ਤੇਜ਼, 8 ਮੁਲਜ਼ਮਾਂ ਦੇ ਬਿਆਨ ਦਰਜ

Friday, Oct 09, 2026 - 12:28 PM (IST)

ਅੰਮ੍ਰਿਤਪਾਲ ਨਾਲ ਜੁੜੇ ਮਾਮਲੇ ''ਚ ਅਦਾਲਤੀ ਕਾਰਵਾਈ ਤੇਜ਼, 8 ਮੁਲਜ਼ਮਾਂ ਦੇ ਬਿਆਨ ਦਰਜ

ਅੰਮ੍ਰਿਤਸਰ (ਜਸ਼ਨ)- ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਐੱਫ਼. ਆਈ. ਆਰ. ਨੰਬਰ 39 ਦੇ ਮਾਮਲੇ ਵਿਚ ਅਦਾਲਤੀ ਕਾਰਵਾਈ ਅੱਗੇ ਵਧੀ ਹੈ। ਵੀਰਵਾਰ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਧਾਰਾ 313 ਤਹਿਤ ਅੱਠ ਮੁਲਜ਼ਮਾਂ ਦੇ ਬਿਆਨ ਦਰਜ ਕੀਤੇ। ਬਚਾਅ ਪੱਖ ਦੇ ਵਕੀਲ ਰਿਤੁਰਾਜ ਸਿੰਘ ਸੰਧੂ ਨੇ ਅਦਾਲਤ ਦੇ ਬਾਹਰ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਰ ਮੁਲਜ਼ਮ ਸਰਬਜੀਤ ਸਿੰਘ ਕਲਸੀ, ਪੱਪਲਪ੍ਰੀਤ ਸਿੰਘ, ਵ੍ਰਿੰਦਰ ਫ਼ੌਜੀ ਅਤੇ ਮਨਪ੍ਰੀਤ ਸਿੰਘ ਨਿੱਜੀ ਤੌਰ ’ਤੇ ਅਦਾਲਤ ਵਿੱਚ ਪੇਸ਼ ਹੋਏ, ਜਦਕਿ ਅਮਨਦੀਪ ਸਿੰਘ ਪੰਚਗਰਾਈਂ ਸਮੇਤ ਚਾਰ ਮੁਲਜ਼ਮ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਹੋਏ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ

ਵਕੀਲ ਅਨੁਸਾਰ ਸਰਕਾਰੀ ਪੱਖ ਵੱਲੋਂ ਨਵੇਂ ਸਬੂਤ ਪੇਸ਼ ਕੀਤੇ ਜਾਣ ਕਾਰਨ ਧਾਰਾ 313 ਤਹਿਤ ਮੁਲਜ਼ਮਾਂ ਦੇ ਬਿਆਨ ਮੁੜ ਦਰਜ ਕਰਨਾ ਜ਼ਰੂਰੀ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਸਾਰੇ ਮੁਲਜ਼ਮਾਂ ਨੇ ਆਪਣੇ ਖ਼ਿਲਾਫ਼ ਲੱਗੇ ਦੋਸ਼ਾਂ ਨੂੰ ਝੂਠਾ ਕਰਾਰ ਦਿੰਦਿਆਂ ਖ਼ੁਦ ਨੂੰ ਨਿਰਦੋਸ਼ ਦੱਸਿਆ। ਬਚਾਅ ਪੱਖ ਵੱਲੋਂ ਇਹ ਵੀ ਦਲੀਲ ਦਿੱਤੀ ਗਈ ਕਿ ਮੁਲਜ਼ਮਾਂ ਦੀ ਘਟਨਾ ਵਾਲੀ ਥਾਂ ’ਤੇ ਮੌਜੂਦਗੀ ਜਾਂ ਕਿਸੇ ਨੂੰ ਉਕਸਾਉਣ ਸਬੰਧੀ ਕੋਈ ਠੋਸ ਸਬੂਤ ਨਹੀਂ ਹੈ।

ਇਹ ਵੀ ਪੜ੍ਹੋ- ਤਿਉਹਾਰਾਂ ਤੋਂ ਪਹਿਲਾਂ ਰੇਲਵੇ ਵਿਭਾਗ ਦਾ ਵੱਡਾ ਤੋਹਫ਼ਾ, 4 ਫੈਸਟੀਵਲ ਸਪੈਸ਼ਲ ਟ੍ਰੇਨਾਂ ਚਲਾਉਣ ਦਾ ਐਲਾਨ

ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 12 ਅਕਤੂਬਰ ਦੀ ਤਾਰੀਖ਼ ਨਿਰਧਾਰਿਤ ਕੀਤੀ ਹੈ। ਵਕੀਲ ਸੰਧੂ ਮੁਤਾਬਕ ਧਾਰਾ 313 ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਅਗਲੀ ਤਾਰੀਖ਼ ’ਤੇ ਮੁਲਜ਼ਮਾਂ ਦੀ ਨਿੱਜੀ ਹਾਜ਼ਰੀ ਲਾਜ਼ਮੀ ਨਹੀਂ ਹੋਵੇਗੀ। ਆਉਣ ਵਾਲੀ ਸੁਣਵਾਈ ਦੌਰਾਨ ਬਚਾਅ ਪੱਖ ਵੱਲੋਂ ਪੇਸ਼ ਕੀਤੇ ਜਾਣ ਵਾਲੇ ਸਬੂਤਾਂ ਅਤੇ ਦਲੀਲਾਂ ’ਤੇ ਵਿਚਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ


author

Shivani Bassan

Content Editor

Related News