ਤਾਲੇ ਤੋੜ ਕੇ ਚੋਰੀ ਦੇ ਮਾਮਲੇ ’ਚ ਚਚੇਰਾ ਭਰਾ ਗ੍ਰਿਫ਼ਤਾਰ

Friday, Sep 13, 2024 - 05:49 PM (IST)

ਤਾਲੇ ਤੋੜ ਕੇ ਚੋਰੀ ਦੇ ਮਾਮਲੇ ’ਚ ਚਚੇਰਾ ਭਰਾ ਗ੍ਰਿਫ਼ਤਾਰ

ਅੰਮ੍ਰਿਤਸਰ (ਇੰਦਰਜੀਤ)- ਥਾਣਾ ਡੀ-ਡਵੀਜ਼ਨ ਦੀ ਟੀਮ ਨੇ ਵਿਸ਼ਾਲਜੀਤ ਸਿੰਘ ਏ. ਡੀ. ਸੀ. ਪੀ. ਸਿਟੀ-1 ਅੰਮ੍ਰਿਤਸਰ ਨੇ ਗਗਨਦੀਪ ਸਿੰਘ ਏ. ਸੀ. ਪੀ. ਦੇ ਨਿਰਦੇਸ਼ਾਂ ’ਤੇ ਥਾਣਾ ਇੰਚਾਰਜ ਇੰਸਪੈਕਟਰ ਮੋਹਿਤ ਕੁਮਾਰ ਦੀ ਅਗਵਾਈ ਵਿਚ ਵਿੱਕੀ ਸਹਿਦੇਵ ਪੁੱਤਰ ਕੀਮਤੀ ਲਾਲ ਦੀ ਸ਼ਿਕਾਇਤ ’ਤੇ ਚੋਰੀ ਦੇ ਮਾਮਲੇ ਵਿਚ ਕਥਿਤ ਮੁਲਜ਼ਮ ਰਾਹੁਲ ਸਹਿਦੇਵ ਪੁੱਤਰ ਰਜਿੰਦਰ ਕੁਮਾਰ ਵਾਸੀ ਗਲੀ ਕਲਕਤੀਆਂ ਵਾਲੀ, ਬਜ਼ਾਰ ਬੋਰੀਆ ਨੂੰ ਗ੍ਰਿਫਤਾਰ ਕਰ ਕੇ ਉਸ ਪਾਸੋਂ ਸੋਨੇ-ਚਾਂਦੀ ਦੇ ਗਹਿਣੇ ਬਰਾਮਦ ਕੀਤੇ ਹਨ। ਮੁਲਜ਼ਮ ਸ਼ਿਕਾਇਤ ਕਰਤਾ ਦੇ ਚਾਚੇ ਦਾ ਲੜਕਾ ਹੈ।

ਇਹ ਵੀ ਪੜ੍ਹੋ- ਚਾਵਾਂ ਨਾਲ ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਸ਼ਿਕਾਇਤ ਕਰਤਾ ਵਿੱਕੀ ਸਹਿਦੇਵ ਨੇ ਦੱਸਿਆ ਕਿ ਰਾਤ ਸਮੇਂ ਪਰਿਵਾਰ ਦੀ ਗੈਰ ਹਾਜ਼ਰੀ ਵਿਚ ਉਸ ਦੇ ਚਾਚੇ ਦੇ ਲੜਕੇ ਰਾਹੁਲ ਨੇ ਉਸ ਦੇ ਚੁਬਾਰੇ ਦੇ ਤਾਲੇ ਤੋੜ ਕੇ ਅਲਮਾਰੀ ਵਿਚ ਰੱਖੇ ਸੋਨੇ, ਚਾਂਦੀ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ ਸੀ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਕਾਰਵਾਈ ਦੌਰਾਨ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਉਸ ਦੇ ਕਬਜ਼ੇ ’ਚੋਂ 187 ਗ੍ਰਾਮ ਚੋਰੀ ਦੇ ਸੋਨੇ ਦੇ ਗਹਿਣੇ ਅਤੇ 173 ਗ੍ਰਾਮ ਚਾਂਦੀ ਬਰਾਮਦ ਕੀਤੀ ਹੈ। ਪੁਲਸ ਨੇ ਦੱਸਿਆ ਕਿ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ 2 ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, 4 ਜਣਿਆ ਨੇ ਨੌਜਵਾਨ 'ਤੇ ਵਰ੍ਹਾਈਆਂ ਗੋਲ਼ੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News