ਰੰਜਿਸ਼ ਦੇ ਚੱਲਦਿਆਂ ਚਚੇਰੇ ਭਰਾਵਾਂ ’ਤੇ ਦਾਤਰਾਂ ਨਾਲ ਹਮਲਾ, ਗੰਭੀਰ ਜ਼ਖ਼ਮੀ

Saturday, Feb 17, 2024 - 06:32 PM (IST)

ਰੰਜਿਸ਼ ਦੇ ਚੱਲਦਿਆਂ ਚਚੇਰੇ ਭਰਾਵਾਂ ’ਤੇ ਦਾਤਰਾਂ ਨਾਲ ਹਮਲਾ, ਗੰਭੀਰ ਜ਼ਖ਼ਮੀ

ਬਟਾਲਾ (ਸਾਹਿਲ)- ਪਿੰਡ ਸੰਘੇੜਾ ਵਿਖੇ ਰੰਜਿਸ਼ ਤਹਿਤ ਚਚੇਰੇ ਭਰਾਵਾਂ ’ਤੇ ਦਾਤਰ ਨਾਲ ਹਮਲਾ ਕਰ ਕੇ ਗੰਭੀਰ ਜ਼ਖਮੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਹਰਪ੍ਰੀਤ ਸਿੰਘ ਪੁੱਤਰ ਵੀਰ ਸਿੰਘ ਵਾਸੀ ਪਿੰਡ ਸੰਘੇੜਾ ਨੇ ਦੱਸਿਆ ਕਿ ਸਾਡੀ ਗੁਆਂਢੀਆਂ ਲਾਲ ਪੁਰਾਣੀ ਰੰਜਿਸ਼ ਚਲਦੀ ਆ ਰਹੀ ਸੀ ਅਤੇ ਅੱਜ ਜਦੋਂ ਸਵੇਰੇ ਮੈਂ ਕੰਮ ’ਤੇ ਜਾਣ ਲਈ ਘਰੋਂ ਨਿਕਲਿਆ ਤਾਂ ਗੁਆਂਢੀਆਂ ਨੇ ਗਲੀ ਵਿਚ ਮੈਨੂੰ ਗਾਲੀ-ਗਲੋਚ ਕਰਨਾ ਸ਼ੁਰੂ ਕਰ ਦਿੱਤਾ ਅਤੇ ਸਬੰਧਤ ਵਿਅਕਤੀਆਂ ਜਿਨ੍ਹਾਂ ਦੀ ਗਿਣਤੀ 4 ਤੋਂ 5 ਸੀ, ਨੇ ਮੇਰੇ ’ਤੇ ਦਾਤਰਾਂ ਨਾਲ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ : ਸ਼ੰਭੂ ਤੋਂ ਕਿਸਾਨ ਗਿਆਨ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ, ਦੇਖ ਧਾਹਾਂ ਮਾਰ ਰੋਇਆ ਪਰਿਵਾਰ

ਇਹ ਸਭ ਦੇਖ ਮੇਰਾ ਚਚੇਰਾ ਭਰਾ ਨਵਪ੍ਰੀਤ ਸਿੰਘ ਪੁੱਤਰ ਤਰਸੇਮ ਸਿੰਘ ਮੈਨੂੰ ਛੁਡਵਾਉਣ ਲਈ ਅੱਗੇ ਆਇਆ ਤਾਂ ਸਬੰਧਤ ਵਿਅਕਤੀਆਂ ਨੇ ਉਸਦੇ ਵੀ ਦਾਤਰ ਮਾਰੇ, ਜਿਸ ਨਾਲ ਮੇਰੇ ਸਮੇਤ ਉਹ ਵੀ ਜ਼ਖ਼ਮੀ ਹੋ ਗਿਆ ਅਤੇ ਉਪਰੰਤ ਸਾਨੂੰ ਦੋਵਾਂ ਨੂੰ ਪਰਿਵਾਰ ਵਾਲਿਆਂ ਨੇ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ। ਇਸ ਸਬੰਧੀ ਥਾਣਾ ਕਿਲਾ ਲਾਲ ਸਿੰਘ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ :  ਸ਼ੰਭੂ ਬਾਰਡਰ ਤੋਂ ਦੁਖਦਾਈ ਖ਼ਬਰ, ਕਿਸਾਨ ਗਿਆਨ ਸਿੰਘ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News