ਸੀ. ਪੀ. ਆਈ. ਤਰਨਤਾਰਨ ਵੱਲੋਂ ਅਹਿਮ ਮੀਟਿੰਗ

Monday, Jun 24, 2024 - 11:51 AM (IST)

ਸੀ. ਪੀ. ਆਈ. ਤਰਨਤਾਰਨ ਵੱਲੋਂ ਅਹਿਮ ਮੀਟਿੰਗ

ਤਰਨਤਾਰਨ (ਆਹਲੂਵਾਲੀਆ)-ਸੀ. ਪੀ. ਆਈ. ਤਰਨਤਾਰਨ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਪ੍ਰਧਾਨਗੀ ਹੇਠ ਬਾਬਾ ਅਰਜਨ ਸਿੰਘ ਗੜਗੱਜ ਭਵਨ ਬਾਠ ਰੋਡ ਤਰਨਤਾਰਨ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀ. ਪੀ ਆਈ ਦੇ ਕੌਮੀ ਕੌਂਸਲ ਮੈਂਬਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਤੇ ਸੂਬਾ ਸਕੱਤਰੇਤ ਮੈਂਬਰ ਦੇਵੀ ਕੁਮਾਰੀ ਨੇ ਕਿਹਾ ਕਿ ਸੀ. ਪੀ. ਆਈ. ਨੇ ਪਾਰਲੀਮੈਂਟ ਹਲਕਾ ਖਡੂਰ ਸਾਹਿਬ ਦੀ ਚੋਣ ਲੜਕੇ ਪਾਰਟੀ ਦੇ ਵਿਚਾਰ ਪਿੰਡਾਂ ਤੇ ਸ਼ਹਿਰਾਂ ਵਿਚ ਪਹੁੰਚਾਏ ਹਨ।

ਇਹ ਵੀ ਪੜ੍ਹੋ-  ਸ਼ਰਾਰਤੀ ਲੋਕਾਂ ਨੂੰ ਸਖ਼ਤੀ ਨਾਲ ਨੱਥ ਪਾਉਣ ਦੀ ਮੁੱਖ ਲੋੜ : ਜਥੇਦਾਰ ਸ੍ਰੀ ਅਕਾਲ ਤਖ਼ਤ

ਆਗੂਆਂ ਨੇ ਕਿਹਾ ਪਾਰਟੀ ਦੀਆਂ ਆਪਣੀਆਂ ਜੜ੍ਹਾਂ ਮਜ਼ਬੂਤ ਕਰਨ ਵਾਸਤੇ ਪਿੰਡਾਂ ਦੀਆਂ ਪੰਚਾਇਤ, ਕਾਰਪੋਰੇਸ਼ਨਾਂ, ਮਿਉਂਸਪਲ ਤੇ ਨਗਰ ਪੰਚਾਇਤਾਂ ਲੜਨੀਆਂ ਚਾਹੀਦੀਆਂ ਹਨ। ਮੀਟਿੰਗ ਵਿਚ ਫੈਸਲਾ ਹੋਇਆ ਕਿ 30 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਵਿਸ਼ਾਲ ਪੱਧਰ ’ਤੇ ਤਰਨਤਾਰਨ ਵਿਖੇ ਮਨਾਇਆ ਜਾਵੇਗਾ। ਮੀਟਿੰਗ ਵਿਚ ਸੀ. ਪੀ. ਆਈ. ਦੇ ਕੰਟਰੋਲ ਮੈਂਬਰ ਤਾਰਾ ਸਿੰਘ ਖਹਿਰਾ, ਜ਼ਿਲਾ ਸਕੱਤਰ ਦਵਿੰਦਰ ਸੋਹਲ, ਨਰੇਗਾ ਯੂਨੀਅਨ ਦੇ ਜ਼ਿਲਾ ਪ੍ਰਧਾਨ ਗੁਰਦਿਆਲ ਸਿੰਘ ਖਡੂਰ ਸਾਹਿਬ, ਪੰਜਾਬ ਇਸਤਰੀ ਦੀ ਜ਼ਿਲ੍ਹਾ ਪ੍ਰਧਾਨ ਸੀਮਾ ਸੋਹਲ, ਕਿਰਨਜੀਤ ਕੌਰ ਵਲਟੋਹਾ, ਚਰਨ ਸਿੰਘ ਤਰਨਤਾਰਨ, ਬਲਵਿੰਦਰ ਸਿੰਘ ਦਦੇਹਰ ਸਾਹਿਬ ਤੇ ਹਰਭਿੰਦਰ ਸਿੰਘ ਕਸੇਲ ਨੇ ਵੀ ਸੰਬੋਧਨ ਕੀਤਾ।

ਇਹ ਵੀ ਪੜ੍ਹੋ-  ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਨ ਵਾਲੀ ਕੁੜੀ ਦੇ ਮੁਆਫ਼ੀ ਮੰਗਣ ਮਗਰੋਂ SGPC ਦੀ ਵੱਡੀ ਕਾਰਵਾਈ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News