ਕ੍ਰਿਕਟਰ ਹਰਭਜਨ ਸਿੰਘ ਦੀ ਮਾਤਾ ਅਤੇ ਭੈਣ ਨੇ ਕੀਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
Sunday, Apr 28, 2024 - 02:22 PM (IST)
ਪਠਾਨਕੋਟ(ਸ਼ਾਰਦਾ)- ਸਰਕਾਰ ਵੱਲੋਂ ਭਾਰਤ-ਪਾਕਿ ਅੰਤਰਰਾਜੀ ਸਰਹੱਦ ’ਤੇ ਨਾਨਕ ਨਾਮ ਲੇਵਾ ਸੰਗਤ ਲਈ ਖੋਲ੍ਹੇ ਗਏ ਡੇਰਾ ਬਾਬਾ ਨਾਨਕ ਵਿਚ ਪ੍ਰਸਿੱਧ ਕ੍ਰਿਕਟਰ ਅਤੇ ਰਾਜਸਭਾ ਮੈਂਬਰ ਹਰਭਜਨ ਸਿੰਘ ਦੇ ਪਰਿਵਾਰਕ ਮੈਂਬਰਾਂ ਸਮੇਤ ਲਗਭਗ 388 ਸ਼ਰਧਾਲੂਆਂ ਨੇ ਦਰਸ਼ਨ ਕੀਤੇ। ਸ਼ਨੀਵਾਰ ਨੂੰ ਕਰਤਾਰ ਕੋਰੀਡੋਰ ਜ਼ਰੀਏ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਗਏ। ਇਸ ਮੌਕੇ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨੇ ਹਰਭਜਨ ਸਿੰਘ ਦੇ ਪਰਿਵਾਰ ਦੇ ਮੈਂਬਰਾਂ ਨੂੰ ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਣ ਸਪਰਸ਼ ਸਥਾਨ ਗੁਰਦੁਆਰਾ ਕਰਤਾਰਪੁਰ ਸਾਹਿਬ ਭੇਜਿਆ। ਇਸ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰ ਕੇ ਪਰਤੇ ਸਰਹੱਦੀ ਪਿੰਡ ਸਾਹਲੇਚੱਕ ਦੇ ਰਿਟਾਇਰਡ ਕਰਨਲ ਬਲਬੀਰ ਸਿੰਘ ਸਾਹਲੇਚੱਕ, ਠੇਕੇਦਾਰ ਦਲਬੀਰ ਸਿੰਘ, ਇੰਜੀਨੀਅਰ ਅਤਿੰਦਰ ਸਿੰਘ, ਰਾਜਬੀਰ ਕੌਰ, ਗੁਰਪ੍ਰੀਤ ਕੌਰ, ਕਮਲ ਟਾਕ ਆਦਿ ਸ਼ਰਧਾਲੂਆਂ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਇਕ ਅੰਤਰਰਾਜੀ ਕਰਤਾਰਪੁਰ ਕਾਰੀਡੋਰ ਹਨ, ਜੋ ਸਰਹੱਦ ’ਤੇ ਭਾਰਤ-ਪਾਕਿਸਤਾਨ ਸਰਕਾਰਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜੈਯੰਤੀ ਮੌਕੇ ’ਤੇ ਖੋਲ੍ਹਿਆ ਗਿਆ ਸੀ।
ਇਹ ਵੀ ਪੜ੍ਹੋ- ਕਰਿਆਣੇ ਦੀ ਦੁਕਾਨ 'ਚ ਲੱਗੀ ਅੱਗ ਨੇ ਮਚਾਈ ਤਬਾਹੀ, ਦੁਕਾਨ ਮਾਲਕ ਦੀ ਹੋਈ ਮੌਤ
ਕਰਨਲ ਬਲਬੀਰ ਸਿੰਘ ਅਤੇ ਠੇਕੇਦਾਰ ਦਲਬੀਰ ਸਿੰਘ ਨੇ ਕਿਹਾ ਕਿ ਵੰਡ ਤੋਂ ਬਾਅਦ ਉਹ ਅੱਜ ਪਹਿਲੀ ਵਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਚ ਆਏ ਹਨ। ਉਨ੍ਹਾਂ ਕਿਹਾ ਕਿ ਲੈਂਡ ਪੋਰਟ ਅਥਾਰਟੀ ਆਫ਼ ਇੰਡੀਆ, ਬੀ.ਐੱਸ.ਐੱਫ., ਇਮੀਗ੍ਰੇਸ਼ਨ ਅਤੇ ਕਸਟਮ ਵਿਭਾਗ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਭਾਰਤ ਸਰਕਾਰ ਵੱਲੋਂ ਬਣਾਏ ਗਏ ਆਲੀਸ਼ਾਨ ਯਾਤਰੀ ਟਰਮੀਨਲ ਵਿਚ ਤਾਇਨਾਤ ਸਿਹਤ ਕਰਮਚਾਰੀਆਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਸੁਨਿਆਰੇ ਦੀ ਦੁਕਾਨ ਦੇ ਨੌਕਰ ਨੇ 3 ਕਰੋੜ ਦੇ ਗਹਿਣੇ ਕੀਤੇ ਚੋਰੀ (ਵੀਡੀਓ)
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8