ਸ੍ਰੀ ਦਰਬਾਰ ਸਾਹਿਬ ਦੀਆਂ ਫਿਰ ਤੋਂ AI ਤਸਵੀਰਾਂ ਵਾਇਰਲ, ਕ੍ਰਿਕਟਰ ਯੁਵਰਾਜ ਤੇ ਹਾਰਦਿਕ ਨੂੰ ਨੰਗੇ ਸਿਰ ਦਿਖਾਇਆ
Saturday, Mar 21, 2026 - 04:51 PM (IST)
ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ ਨਾਲ ਖਿਲਵਾੜ ਕਰਨ ਵਾਲਾ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦਾ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਹੁਣ ਕ੍ਰਿਕਟਰਾਂ ਦੀਆਂ AI ਰਾਹੀਂ ਬਣਾਈਆਂ ਗਈਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਵਿੱਚ ਸਿੱਖ ਮਰਯਾਦਾ ਦੀ ਉਲੰਘਣਾ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਦਾ ਜ਼ੋਰ ਰਹੇਗਾ ਜਾਰੀ, ਪੜ੍ਹੋ 22 ਤੋਂ 25 ਮਾਰਚ ਤੱਕ ਦੀ ਮੌਸਮ ਦੀ ਵੱਡੀ UPDATE
ਕ੍ਰਿਕਟਰਾਂ ਨੂੰ ਨੰਗੇ ਸਿਰ ਦਿਖਾ ਕੇ ਕੀਤੀ ਮਰਯਾਦਾ ਦੀ ਉਲੰਘਣਾ
'ਕ੍ਰਿਕ ਐਂਟਰਟੇਨਮੈਂਟ' ਨਾਮਕ ਫੇਸਬੁੱਕ ਪੇਜ, ਜਿਸ ਦੇ ਲਗਭਗ 2.38 ਲੱਖ ਫਾਲੋਅਰਜ਼ ਹਨ, ਵੱਲੋਂ ਇਹ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਕ੍ਰਿਕਟਰ ਯੁਵਰਾਜ ਸਿੰਘ ਅਤੇ ਹਾਰਦਿਕ ਪਾਂਡਯਾ ਨੂੰ ਸ੍ਰੀ ਦਰਬਾਰ ਸਾਹਿਬ ਦੇ ਪਰਿਕਰਮਾ 'ਚ ਨੰਗੇ ਸਿਰ ਦਿਖਾਇਆ ਗਿਆ ਹੈ। ਹਾਲਾਂਕਿ, ਇਨ੍ਹਾਂ ਤਸਵੀਰਾਂ 'ਚ ਵਿਰਾਟ ਕੋਹਲੀ, ਐਮ.ਐਸ. ਧੋਨੀ, ਰਣਵੀਰ ਸਿੰਘ ਅਤੇ ਅਰਸ਼ਦੀਪ ਸਿੰਘ ਦੇ ਸਿਰ ਢਕੇ ਹੋਏ ਦਿਖਾਏ ਗਏ ਹਨ।ਲੋਕਾਂ ਵੱਲੋਂ ਕੁਮੈਂਟਾਂ ਵਿੱਚ ਸਖ਼ਤ ਨਿਖੇਧੀ ਕੀਤੇ ਜਾਣ ਦੇ ਬਾਵਜੂਦ ਇਹ ਤਸਵੀਰਾਂ ਪੇਜ ਤੋਂ ਹਟਾਈਆਂ ਨਹੀਂ ਗਈਆਂ।
ਇਹ ਵੀ ਪੜ੍ਹੋ- ਲਾਲਜੀਤ ਭੁੱਲਰ 'ਤੇ ਕਰੋ ਕਤਲ ਦਾ ਮਾਮਲਾ ਦਰਜ : ਗੁਰਜੀਤ ਔਜਲਾ
SGPC ਵੱਲੋਂ ਸਖ਼ਤ ਕਾਨੂੰਨ ਬਣਾਉਣ ਦੀ ਮੰਗ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਸ ਮਾਮਲੇ 'ਤੇ ਗੰਭੀਰ ਨੋਟਿਸ ਲਿਆ ਹੈ। SGPC ਦੇ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਅਨੁਸਾਰ ਅਜਿਹੀਆਂ ਵਾਇਰਲ ਤਸਵੀਰਾਂ ਵਿਰੁੱਧ ਲਗਾਤਾਰ ਸ਼ਿਕਾਇਤਾਂ ਦਰਜ ਕਰਵਾਈਆਂ ਜਾ ਰਹੀਆਂ ਹਨ। ਕਮੇਟੀ ਨੇ ਕੇਂਦਰ ਅਤੇ ਰਾਜ ਸਰਕਾਰ ਨੂੰ ਅਜਿਹੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਨਵਾਂ ਕਾਨੂੰਨ ਬਣਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਭਵਿੱਖ ਵਿੱਚ ਕੋਈ ਅਜਿਹੀ ਹਰਕਤ ਨਾ ਕਰ ਸਕੇ।
ਇਹ ਵੀ ਪੜ੍ਹੋ- ਹੋਟਲਾਂ 'ਚ ਨਿਹੰਗ ਸਿੰਘ ਕਰ ਰਹੇ ਛਾਪੇਮਾਰੀ, ਦੇਖੋ ਪੂਰੀ ਵੀਡੀਓ
ਪਹਿਲਾਂ ਵੀ ਸਾਹਮਣੇ ਆ ਚੁੱਕੇ ਹਨ ਅਜਿਹੇ ਮਾਮਲੇ
ਕੰਕਾਲ ਦੀ ਵੀਡੀਓ: ਹਾਲ ਹੀ ਵਿੱਚ ਇੱਕ ਵੀਡੀਓ ਸਾਹਮਣੇ ਆਈ ਸੀ ਜਿਸ ਵਿੱਚ ਇੱਕ ਕੰਕਾਲ ਨੂੰ ਪੱਗ ਬੰਨ੍ਹ ਕੇ ਅਤੇ ਜੁੱਤੀਆਂ ਪਾ ਕੇ ਪਰਿਕਰਮਾ ਕਰਦੇ ਅਤੇ ਲੰਗਰ ਛਕਦੇ ਦਿਖਾਇਆ ਗਿਆ ਸੀ।
ਪਰਿਕਰਮਾ ਵਿੱਚ ਜੀਪ: ਇੱਕ ਹੋਰ ਵੀਡੀਓ ਵਿੱਚ ਇੱਕ ਵਿਅਕਤੀ ਨੂੰ ਜੀਪ ਸਮੇਤ ਪਰਿਕਰਮਾ ਦੇ ਅੰਦਰ ਦਿਖਾਇਆ ਗਿਆ ਸੀ।
ਪਵਿੱਤਰ ਸਰੋਵਰ ਵਿੱਚ ਕੁਰਲੀ ਕਰਨਾ: ਇਸ ਸਾਲ ਜਨਵਰੀ ਵਿੱਚ ਇੱਕ ਨੌਜਵਾਨ ਵੱਲੋਂ ਸਰੋਵਰ ਵਿੱਚ ਕੁਰਲੀ ਕਰਦੇ ਹੋਏ ਵੀਡੀਓ ਬਣਾਉਣ ਦਾ ਮਾਮਲਾ ਵੀ ਸਾਹਮਣੇ ਆਇਆ ਸੀ, ਜਿਸ 'ਤੇ ਪੁਲਸ ਨੇ ਕਾਰਵਾਈ ਕੀਤੀ ਸੀ। ਪ੍ਰਬੰਧਕਾਂ ਅਨੁਸਾਰ ਅਜਿਹੀਆਂ ਤਸਵੀਰਾਂ ਅਤੇ ਵੀਡੀਓਜ਼ ਸਿੱਖ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀਆਂ ਹਨ ਅਤੇ ਇਹਨਾਂ ਨੂੰ ਰੋਕਣ ਲਈ ਸਖ਼ਤ ਕਦਮਾਂ ਦੀ ਲੋੜ ਹੈ ।
ਇਹ ਵੀ ਪੜ੍ਹੋ- ਪੰਜਾਬ 'ਚ ਇਕੱਠੀਆਂ 3 ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
