ਕੇਂਦਰੀ ਜੇਲ੍ਹ ’ਚ ਅਪਰਾਧ ਦੇ ਮਾਮਲੇ ਵਧੇ, ਹਵਾਲਾਤੀਆਂ ਦੇ ਦੋ ਗੁੱਟ ਆਪਸ 'ਚ ਭਿੜੇ, 5 ਖ਼ਿਲਾਫ਼ ਕੇਸ ਦਰਜ

Saturday, Jul 27, 2024 - 02:30 PM (IST)

ਕੇਂਦਰੀ ਜੇਲ੍ਹ ’ਚ ਅਪਰਾਧ ਦੇ ਮਾਮਲੇ ਵਧੇ, ਹਵਾਲਾਤੀਆਂ ਦੇ ਦੋ ਗੁੱਟ ਆਪਸ 'ਚ ਭਿੜੇ, 5 ਖ਼ਿਲਾਫ਼ ਕੇਸ ਦਰਜ

ਅੰਮ੍ਰਿਤਸਰ (ਸੰਜੀਵ)-ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਸਭ ਠੀਕ ਨਹੀਂ ਹੈ। ਜੇਲ੍ਹ ਵਿਚ ਹਰ ਰੋਜ਼ ਹਵਾਲਾਤੀਆਂ ਦੇ ਗਰੁੱਪ ਆਪਸ ਵਿਚ ਲੜ ਰਹੇ ਹਨ। ਜੇਕਰ ਪਿਛਲੇ 15 ਦਿਨਾਂ ਤੋਂ ਇਨ੍ਹਾਂ ਦੋਵਾਂ ਦੇ ਅਪਰਾਧ ਗ੍ਰਾਫ ’ਤੇ ਨਜ਼ਰ ਮਾਰੀਏ ਤਾਂ ਹਵਾਲਾਤੀਆਂ ਵੱਲੋਂ ਜੇਲ੍ਹ ਵਿਚ ਕਈ ਵਾਰ ਲੜਾਈ-ਝਗੜੇ ਹੋ ਚੁੱਕੇ ਹਨ, ਜੋ ਸਿੱਧੇ ਤੌਰ ’ਤੇ ਜੇਲ੍ਹ ਦੀ ਸੁਰੱਖਿਆ ਨੂੰ ਕਟਹਿਰੇ ਵਿਚ ਖੜ੍ਹਾ ਕਰ ਰਿਹਾ ਹੈ।

ਇਹ ਵੀ ਪੜ੍ਹੋ- ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਪਤੀ ਨੇ ਪ੍ਰੇਮਿਕਾ ਨਾਲ ਮਿਲ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ

ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਦੇ ਦੋ ਗੁੱਟ ਭਿੜੇ, 5 ਖ਼ਿਲਾਫ਼ ਕੇਸ ਦਰਜ

ਕੇਂਦਰੀ ਜੇਲ੍ਹ ਵਿਚ ਹਵਾਲਾਤੀਆਂ ਦੇ ਦੋ ਧਿਰਾਂ ਵਿਚ ਆਪਸੀ ਟਕਰਾਅ ਹੋ ਗਿਆ। ਇਸ ਦੌਰਾਨ ਜੇਲ੍ਹ ਅਧਿਕਾਰੀਆਂ ਨੇ ਦਖਲ ਦੇ ਕੇ ਦੋਵਾਂ ਧਿਰਾਂ ਨੂੰ ਵੱਖ-ਵੱਖ ਕੀਤਾ। ਵਧੀਕ ਜੇਲ੍ਹ ਸੁਪਰਡੈਂਟ ਸਰਬਜੀਤ ਸਿੰਘ ਸ਼ਿਕਾਇਤ ’ਤੇ ਥਾਣਾ ਇਸਲਾਮਾਬਾਦ ਦੀ ਪੁਲਸ ਨੇ ਦੋਵਾਂ ਧਿਰਾਂ ਦੇ ਪੰਜ ਹਵਾਲਾਤੀਆਂ ਖਿਲਾਫ ਕੇਸ ਦਰਜ ਕੀਤਾ ਹੈ, ਜਿਨ੍ਹਾਂ ਵਿਚ ਪਹਿਲੀ ਧਿਰ ਦੇ ਹਵਾਲਾਤੀ ਸੈਮੂਅਲ, ਸਾਹਿਲ ਗਿੱਲ ਅਤੇ ਸਤਪਾਲ ਸਿੰਘ ਸ਼ਾਮਲ ਹਨ, ਜਦਕਿ ਦੂਜੀ ਧਿਰ ਵਿਚ ਹਵਾਲਾਤੀ ਹਰਜਿੰਦਰ ਸਿੰਘ ਅਤੇ ਗੁਰਦੀਪ ਸਿੰਘ ਸ਼ਾਮਲ ਹਨ। ਪੁਲਸ ਨੇ ਸਾਰਿਆਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਮੋਟਰਸਾਈਕਲ 'ਤੇ ਸਵਾਰ ਪਿਓ-ਪੁੱਤ ਨਾਲ ਵਾਪਰਿਆ ਭਿਆਨਕ ਹਾਦਸਾ, ਪੁੱਤ ਦੀ ਮੌਕੇ 'ਤੇ ਮੌਤ

ਜੇਲ੍ਹ ਕੰਪਲੈਕਸ ’ਚੋਂ 55 ਬਰਾਮਦ ਹੋਏ ਬੀੜੀਆ ਦੇ ਬੰਡਲ

 ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਅਚਨਚੇਤ ਨਿਰੀਖਣ ਦੌਰਾਨ ਜੇਲ੍ਹ ਕੰਪਲੈਕਸ ਤੋਂ 55 ਬੰਡਲ ਬੀੜੀਆਂ ਦੇ ਪੈਕੇਟ ਅਤੇ 5 ਪੈਕੇਟ ਸਿਗਰਟਾਂ ਦੇ ਬਰਾਮਦ ਹੋਏ ਹਨ, ਜੋ ਕਿ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਜੇਲ੍ਹ ਵਿਚ ਬੰਦ ਹਵਾਲਾਤੀਆਂ ਲਈ ਸੁੱਟੇ ਗਏ ਸਨ। ਜੇਲ੍ਹ ਪ੍ਰਸ਼ਾਸਨ ਨੇ ਸਾਰਾ ਸਮਾਨ ਆਪਣੇ ਕਬਜ਼ੇ ਵਿੱਚ ਲੈ ਲਿਆ। ਵਧੀਕ ਜੇਲ੍ਹ ਸੁਪਰਡੈਂਟ ਸਰਬਜੀਤ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਇਸਲਾਮਾਬਾਦ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਹੁਣ ਹਾਈਟੈੱਕ ਹੋਵੇਗਾ ਪਠਾਨਕੋਟ, ਲਗਾਤਾਰ ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਅਲਰਟ 'ਤੇ ਸੁਰੱਖਿਆ ਏਜੰਸੀਆਂ

11 ਹਵਾਲਾਤੀਆਂ ਤੋਂ ਮੋਬਾਈਲ ਫੋਨ ਬਰਾਮਦ

 ਕੇਂਦਰੀ ਜੇਲ੍ਹ ’ਚ ਦੇਰ ਰਾਤ ਅਚਨਚੇਤ ਨਿਰੀਖਣ ਦੌਰਾਨ ਜੇਲ ਅਧਿਕਾਰੀਆਂ ਨੇ 11 ਹਵਾਲਾਤੀਆਂ ਦੇ ਕਬਜ਼ੇ ’ਚੋਂ 11 ਮੋਬਾਈਲ ਫ਼ੋਨ ਬਰਾਮਦ ਕੀਤੇ। ਹਵਾਲਾਤੀਆਂ ’ਚ ਕਰਨ ਕੁਮਾਰ, ਸਨਾਇਮ, ਗੁਰਸਾਹਿਬ ਸਿੰਘ, ਰਣਜੀਤ ਸਿੰਘ, ਦੀਪਕ ਪ੍ਰਤਾਪ, ਰੋਬਿਨ ਸਿੰਘ, ਰਮਨਦੀਪ ਸਿੰਘ, ਸ਼ਾਹਬਾਜ਼ ਸਿੰਘ, ਵਿਜੇ ਸਿੰਘ, ਮਨਜਿੰਦਰ ਸਿੰਘ ਅਤੇ ਵਿਜੇ ਸਿੰਘ ਸ਼ਾਮਲ ਹਨ। ਪੁਲਸ ਨੇ ਫੜੇ ਗਏ ਵਿਅਕਤੀਆਂ ਦੇ ਕਬਜ਼ੇ ’ਚੋਂ 10 ਸਿਮਾਂ ਸਮੇਤ 11 ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਹਨ। ਵਧੀਕ ਜੇਲ ਸੁਪਰਡੈਂਟ ਸਾਹਬ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਇਸਲਾਮਾਬਾਦ ਦੀ ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News