ਬੇਮੌਸਮੀ ਬਰਸਾਤ ਕਾਰਨ ਹੋਏ ਫ਼ਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਜਲਦੀ ਦਿੱਤਾ ਜਾਵੇਗਾ : ਲਾਲਜੀਤ ਸਿੰਘ ਭੁੱਲਰ

03/28/2023 4:11:18 PM

ਪੱਟੀ (ਜ.ਬ)- ਪੰਜਾਬ ਅੰਦਰ ਹੋਈ ਬੇਮੌਸਮੀ ਬਰਸਾਤ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਮੰਤਰੀ ਪੰਜਾਬ ਨੇ ਪੱਟੀ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਹੈ ਅਤੇ ਮੌਕੇ ’ਤੇ ਹੀ ਪਟਵਾਰੀਆਂ ਅਤੇ ਸਬੰਧਿਤ ਅਫ਼ਸਰਾਂ ਨੂੰ ਫੋਨ ਕਰਕੇ ਤੁਰੰਤ ਕਾਰਵਾਈ ਕਰਨ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ- ਪਠਾਨਕੋਟ 'ਚ 15 ਸਾਲਾ ਨਾਬਾਲਿਗ ਨੇ ਕੀਤੀ ਅਜਿਹੀ ਕਰਤੂਤ ਦੇਖ ਹੋਵੋਗੇ ਹੈਰਾਨ, ਤਸਵੀਰਾਂ ਹੋਈਆਂ cctv 'ਚ ਕੈਦ

ਇਸ ਮੌਕੇ ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਮੰਤਰੀ ਪੰਜਾਬ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਫ਼ਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਵਿਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇ ਫ਼ਸਲ ਦਾ 75 ਫ਼ੀਸਦੀ ਨੁਕਸਾਨ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ। ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ- ਭਾਰਤ-ਪਾਕਿਸਤਾਨ ਸਰਹੱਦ 'ਤੇ ਫਿਰ ਡਿੱਗਿਆ ਡਰੋਨ, ਬਰਾਮਦ ਹੋਈ 10 ਕਰੋੜ ਰੁਪਏ ਦੀ ਹੈਰੋਇਨ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਮੰਤਰੀ ਪੰਜਾਬ ਨੇ ਕਿਹਾ ਕਿ ਕੁਦਰਤ ਦੀ ਮਾਰ ਤੋਂ ਕਿਸਾਨਾਂ ਨੂੰ ਬਚਾਉਣ ਲਈ ਫ਼ਸਲ ਬੀਮਾਂ ਯੋਜਨਾ ਲਿਆਉਣ ਜਾ ਰਹੇ ਹਨ। ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਲਈ ਹਮੇਸ਼ਾ ਵੱਚਨਬੱਧ ਹੈ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਦੌਰੇ ਦੌਰਾਨ ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਮੰਤਰੀ ਪੰਜਾਬ ਨੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਮੌਕੇ ’ਤੇ ਹੀ ਹੱਲ ਕੀਤਾ। 

ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੇ 5 ਸਾਥੀ ਅਜਨਾਲਾ ਅਦਾਲਤ ’ਚ ਪੇਸ਼, ਹਰਕਰਨ ਸਿੰਘ ਨੂੰ ਭੇਜਿਆ 14 ਦਿਨਾਂ ਲਈ ਜੁਡੀਸ਼ੀਅਲ ਰਿਮਾਂਡ 'ਤੇ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News