ਪੱਕੀ ਫ਼ਸਲ ’ਤੇ ਕਾਲੇ ਬੱਦਲਾਂ ਨੇ ਪਾਇਆ ਘੇਰਾ, ਹਲਕੀ ਬਾਰਿਸ਼ ਨੇ ਵਧਾਈ ਕਿਸਾਨਾਂ ਦੀ ਸਮੱਸਿਆ

04/16/2021 2:46:22 PM

ਗੁਰਦਾਸਪੁਰ (ਹਰਮਨ, ਸਰਬਜੀਤ) - 10 ਅਪ੍ਰੈਲ ਨੂੰ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਸਬੰਧੀ ਰਸਮੀ ਆਗਾਜ਼ ਹੋਣ ਦੇ ਬਾਵਜੂਦ ਜ਼ਿਲ੍ਹੇ ’ਚ ਖ਼ਰੀਦ ਦਾ ਕੰਮ ਸਹੀ ਢੰਗ ਨਾਲ ਸ਼ੁਰੂ ਨਾ ਹੋ ਸਕਣ ਕਾਰਨ ਪਹਿਲਾਂ ਹੀ ਕਿਸਾਨ ਪ੍ਰੇਸ਼ਾਨ ਹਨ। ਦੂਜੇ ਪਾਸੇ ਅੱਜ ਗੁਰਦਾਸਪੁਰ ਜ਼ਿਲ੍ਹੇ ’ਚ ਹੋਈ ਬੱਦਲਵਾਈ ਅਤੇ ਹਲਕੀ ਬਾਰਿਸ਼ ਨੇ ਕਿਸਾਨਾਂ ਨੂੰ ਹੋਰ ਪ੍ਰੇਸ਼ਾਨ ਕਰ ਕੇ ਰੱਖ ਦਿੱਤਾ ਹੈ। ਏਨਾ ਹੀ ਨਹੀਂ ਆਸਮਾਨ ’ਚ ਛਾਏ ਕਾਲੇ ਬੱਦਲਾਂ ਅਤੇ ਆਉਣ ਵਾਲੇ ਦਿਨਾਂ ਵਿਚ ਬਾਰਿਸ਼ ਹੋਣ ਦੇ ਅਨੁਮਾਨ ਨੇ ਕਿਸਾਨਾਂ ਦੇ ਸਾਹ ਸੁਕਾਏ ਹੋਏ ਹਨ। ਬਾਰਿਸ਼ ਦੀ ਸੰਭਾਵਨਾ ਕਾਰਨ ਕਿਸਾਨ ਇਸ ਕੋਸ਼ਿਸ਼ ਵਿਚ ਹਨ ਕਿ ਜਲਦੀ ਤੋਂ ਜਲਦੀ ਫ਼ਸਲ ਦੀ ਵਾਢੀ ਕਰਵਾ ਲਈ ਜਾਵੇ। 

ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਔਰਤ ਦੇ ਕੱਪੜੇ ਉਤਾਰ ਕੀਤੀ ਜ਼ਬਰਦਸਤੀ ਦੀ ਕੋਸ਼ਿਸ਼ (ਵੀਡੀਓ)

ਪਿੰਡਾਂ ਦੇ ਕਿਸਾਨਾਂ ਨੇ ਕਿਹਾ ਕਿ ਉਹ ਪਹਿਲਾਂ ਹੀ ਪ੍ਰੇਸ਼ਾਨ ਹਨ, ਕਿਉਂਕਿ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਣ ਦੇ ਬਾਵਜੂਦ ਮੰਡੀਆਂ ’ਚ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਅੱਜ ਮੌਸਮ ਖ਼ਰਾਬ ਹੋ ਗਿਆ ਹੈ, ਜਿਸ ਕਾਨੂੰਨਾਂ ਨੂੰ ਇਸ ਗੱਲ ਦਾ ਡਰ ਸਤਾ ਰਿਹਾ ਹੈ ਕਿ ਜੇਕਰ ਬਾਰਿਸ਼ ਹੋਈ ਤਾਂ ਪੱਕੀ ਹੋਈ ਫ਼ਸਲ ਦਾ ਵੱਡਾ ਨੁਕਸਾਨ ਹੋਵੇਗਾ। ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਮੰਡੀਆਂ ’ਚ ਖਰੀਦ ਦਾ ਕੰਮ ਤੇਜ਼ ਕਰਵਾਇਆ ਜਾਵੇ ਤਾਂ ਜੋ ਕਿਸਾਨ ਜਲਦੀ ਜਲਦੀ ਫਸਲ ਦੀ ਕਟਾਈ ਕਰਕੇ ਵਿਹਲੇ ਹੋ ਸਕਣ।

ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ : ਸ਼ਰਾਬ ਪੀਣ ਤੋਂ ਰੋਕਦੀ ਸੀ ਪਤਨੀ, ਗੁੱਸੇ ’ਚ ਆ ਕੇ ਪਤੀ ਨੇ ਇਸ ਵਾਰਦਾਤ ਨੂੰ ਦਿੱਤਾ ਅੰਜ਼ਾਮ (ਵੀਡੀਓ)

ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)

rajwinder kaur

This news is Content Editor rajwinder kaur