ਗੁਰਦਾਸਪੁਰ ਦੀਆਂ ਸੜਕਾਂ ਤੇ ਧਾਰਮਿਕ ਸਥਾਨਾਂ ਦੇ ਬਾਹਰ ਭੀਖ ਮੰਗਣ ਵਾਲਿਆਂ ਦੀ ਭਰਮਾਰ
Monday, Jul 21, 2025 - 02:42 PM (IST)

ਗੁਰਦਾਸਪੁਰ (ਵਿਨੋਦ)- ਵੈਸੇ ਤਾਂ ਪੂਰੇ ਪੰਜਾਬ ’ਚ ਭਿਖਾਰੀਆਂ ਦੀ ਭਰਮਾਰ ਹੈ ਪਰ ਜੇਕਰ ਜ਼ਿਲ੍ਹਾ ਗੁਰਦਾਸਪੁਰ ਅਤੇ ਜ਼ਿਲ੍ਹਾ ਪਠਾਨਕੋਟ ਦੀ ਗੱਲ ਕਰੀਏ ਤਾਂ ਹਰ ਚੌਕ ਅਤੇ ਬਾਜ਼ਾਰ ’ਚ ਭਿਖਾਰੀ ਪੈਸੇ ਮੰਗਦੇ ਨਜ਼ਰ ਆਉਂਦੇ ਹਨ। ਭਾਵੇਂ ਕਿ ਪੰਜਾਬ ਸਰਕਾਰ ਵੱਲੋਂ ਜੀਵਨ ਜੋਤੀ ਪ੍ਰਾਜੈਕਟ ਤਹਿਤ ਇਨ੍ਹਾਂ ਬੱਚਿਆਂ ਨੂੰ ਕਾਬੂ ਕਰ ਕੇ ਡੀ. ਐੱਨ. ਏ. ਟੈਸਟ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ ਪਰ ਗੁਰਦਾਸਪੁਰ ਜ਼ਿਲ੍ਹੇ ’ਚ ਅਜੇ ਤੱਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ, ਜਿਸ ਕਾਰਨ ਅੱਜ ਵੀ ਸੜਕਾਂ ’ਤੇ ਭਿਖਾਰੀ ਲੋਕਾਂ ਤੋਂ ਭੀਖ ਮੰਗਦੇ ਨਜ਼ਰ ਆ ਰਹੇ ਹਨ। ਜੇਕਰ ਸ਼ਹਿਰ ’ਚ ਭੀਖ ਮੰਗਣ ਵਾਲੇ ਲੋਕਾਂ ਦੀ ਗੱਲ ਕਰੀਏ ਤਾਂ ਇਨ੍ਹਾਂ ਦੀ ਜਾਣਕਾਰੀ ਨਾਂ ਤਾਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਕੋਲ ਹੈ ਅਤੇ ਨਾ ਹੀ ਜ਼ਿਲ੍ਹਾ ਪੁਲਸ ਕੋਲ ਹੈ। ਅੱਜ ਤੱਕ ਪੁਲਸ ਵੱਲੋਂ ਇਨ੍ਹਾਂ ਲੋਕਾਂ ਦੀ ਕੋਈ ਵੀ ਪੁਲਸ ਵੈਰੀਫਿਕੇਸ਼ਨ ਨਹੀਂ ਕਰਵਾਈ ਗਈ ਅਤੇ ਨਾ ਹੀ ਕਦੀ ਪਤਾ ਲਗਾਇਆ ਗਿਆ ਕਿ ਇਹ ਲੋਕ ਕਿਹੜੇ ਸੂਬਿਆਂ ਤੋਂ ਹਨ, ਜੋ ਕਿ ਜ਼ਿਲੇ ਦੀ ਸੁਰੱਖਿਆਂ ਲਈ ਬਹੁਤ ਹੀ ਜ਼ਰੂਰੀ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਅੰਮ੍ਰਿਤਸਰ ਦੇ ਵਕੀਲ 'ਤੇ ਗੋਲੀਬਾਰੀ
ਗੁਰਦਾਸਪੁਰ, ਪਠਾਨਕੋਟ, ਬਟਾਲਾ, ਧਾਰੀਵਾਲ, ਦੀਨਾਨਗਰ, ਫਤਿਹਗੜ੍ਹ ਚੂੜੀਆਂ ਸਮੇਤ ਹੋਰ ਸ਼ਹਿਰਾਂ ਦੀ ਗੱਲ ਕਰੀਏ ਤਾਂ ਵੱਡੀ ਗਿਣਤੀ ’ਚ ਛੋਟੇ-ਛੋਟੇ ਬੱਚੇ ਅਤੇ ਔਰਤਾਂ ਲੋਕਾਂ ਤੋਂ ਭੀਖ ਮੰਗਦੇ ਨਜ਼ਰ ਆਉਂਦੇ ਹਨ। ਇਸ ਤੋਂ ਇਲਾਵਾ ਧਾਰਮਿਕ ਸਥਾਨਾਂ ਦੇ ਬਾਹਰ ਸਵੇਰ ਅਤੇ ਸ਼ਾਮ ਲੋਕਾਂ ਤੋਂ ਪੈਸੇ ਮੰਗਦੇ ਹਨ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਲਈ ਵੱਡਾ ਤੋਹਫ਼ਾ
ਗੋਦ ’ਚ ਚੁੱਕ ਕੇ ਬੱਚਿਆਂ ਦੇ ਨਾਲ ਭੀਖ ਮੰਗਣ ਵਾਲੀਆਂ ਔਰਤਾਂ ਸਬੰਧੀ ਵੀ ਸਥਿਤੀ ਸਪੱਸ਼ਟ ਨਜ਼ਰ ਨਹੀਂ ਆਉਂਦੀ ਕਿ ਇਹ ਬੱਚੇ ਦੇ ਅਸਲੀ ਮਾਤਾ-ਪਿਤਾ ਹਨ ਜਾਂ ਨਕਲੀ। ਜਦਕਿ ਦੂਜੇ ਸੂਬਿਆਂ ਤੋਂ ਗੁੰਮ ਹੋਏ ਬੱਚਿਆਂ ਤੋਂ ਵੀ ਕਈ ਬੱਚਿਆਂ ਨੂੰ ਇੱਥੇ ਲਿਆ ਕੇ ਭੀਖ ਮੰਗਵਾ ਰਹੇ ਹਨ। ਇਨ੍ਹਾਂ ਬੱਚਿਆਂ ਦਾ ਡੀ. ਐੱਨ. ਏ. ਟੈਸਟ ਪ੍ਰਸ਼ਾਸਨ ਸਰਕਾਰੀ ਹਪਸਤਾਲਾਂ ਤੋਂ ਕਰਵਾਏ ਤਾਂ ਪੂਰਾ ਮਾਮਲਾ ਸਾਹਮਣੇ ਆ ਸਕਦੇ ਹਾਂ। ਇਸ ਸਬੰਧੀ ਸ਼ਹਿਰ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਹਿਰ ’ਚ ਲੋਕਾਂ ਤੋਂ ਭੀਖ ਮੰਗਣ ਵਾਲੇ ਲੋਕਾਂ ਦੀ ਸਾਰੀ ਜਾਣਕਾਰੀ ਪ੍ਰਸ਼ਾਸਨ ਕੋਲ ਹੋਣੀ ਚਾਹੀਦੀ ਹੈ, ਕਿਉਂਕਿ ਇਨ੍ਹਾਂ ਭਿਖਾਰੀਆਂ ’ਚੋਂ ਜ਼ਿਆਦਾਤਰ ਲੋਕ ਬਾਹਰੀ ਸੂਬਿਆਂ ਤੋਂ ਆਏ ਹੋਏ ਹਨ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪਠਾਨਕੋਟ ਦਾ ਕਈ ਪਿੰਡਾਂ ਨਾਲੋਂ ਸੰਪਰਕ ਟੁੱਟਿਆ
ਕੀ ਕਹਿਣਾ ਹੈ ਚਾਈਲਡ ਪ੍ਰੋਟੈਕਸ਼ਨ ਵਿਭਾਗ ਦਾ
ਇਸ ਸਬੰਧੀ ਜ਼ਿਲ੍ਹਾ ਚਾਈਲਡ ਪ੍ਰੋਟੈਕਸ਼ਨ ਵਿਭਾਗ ਦੇ ਅਫਸਰ ਸੁਨੀਲ ਜੋਸ਼ੀ ਅਨੁਸਾਰ ਜੀਵਨ ਜੋਤੀ ਪ੍ਰਾਜੈਕਟ ਤਹਿਤ ਪੰਜਾਬ ਸਰਕਾਰ ਦੀ ਨਵੀਂ ਗਾਈਡਲਾਈਨ ਦੇ ਅਨੁਸਾਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਮੰਗਲਵਾਰ ਨੂੰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਨ ਦਾ ਸਮਾਂ ਨਿਰਧਾਰਿਤ ਕੀਤਾ ਹੈ, ਜਿੱਥੇ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਟੀਮਾਂ ਗਠਿਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਟੀਮਾਂ ਵੱਲੋਂ ਜੋ ਬੱਚੇ, ਔਰਤਾਂ ਫੜੀਆ ਜਾਣਗੀਆਂ, ਉਨ੍ਹਾਂ ਦਾ ਡੀ. ਐੱਨ. ਏ. ਟੈਸਟ ਕਰਵਾਇਆ ਜਾਵੇਗਾ। ਬੱਚਿਆਂ ਨੂੰ ਚਿਲਡਰਨ ਹੋਮ ਜਾਂ ਓਪਨ ਸੈਲਟਰ ’ਚ ਰੱਖਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8