ਜ਼ਿਲ੍ਹੇ ਦੀ ਹਦੂਦ ਅੰਦਰ 31 ਤੱਕ ਕਰਫਿਊ ਲਾਗੂ

03/23/2020 7:32:54 PM

ਤਰਨਤਾਰਨ, (ਬਲਵਿੰਦਰ ਕੌਰ,ਰਾਜੂ)— ਜ਼ਿਲ੍ਹੇ 'ਚ ਕੋਵਿਡ-19 ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ 'ਤੇ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਪ੍ਰਭਾਵ ਨੁੰ ਰੋਕਣ ਲਈ, ਜ਼ਿਲ੍ਹੇ ਮੈਜਿਸਟਰੇਟ ਤਰਨਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਵਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ੍ਹੇ ਦੀ ਹਦੂਦ ਅੰਦਰ ਅੱਜ ਮਿਤੀ 23 ਮਾਰਚ, 2020 ਬਾਅਦ ਦੁਪਹਿਰ 1 ਵਜੇ ਤੋਂ 31 ਮਾਰਚ, 2020 ਤੱਕ ਕਰਫਿਊ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਕਰਫਿਊ ਦੌਰਾਨ ਲੋਕਾਂ ਦੇ ਘਰ 'ਚੋਂ ਬਾਹਰ ਆਉਣ, ਗਲੀ, ਰੋਡ ਜਾਂ ਕਿਸੇ ਜਨਤਕ ਥਾਵਾਂ ਆਦਿ 'ਤੇ ਆਉਣ ਦੀ ਸਖਤ ਮਨਾਹੀ ਹੋਵੇਗੀ। ਇਹ ਹੁਕਮ ਵਰਦੀਧਾਰੀ ਪੁਲਸ ਮੁਲਾਜ਼ਮਾਂ, ਸਿਹਤ ਅਧਿਕਾਰੀਆਂ ਅਤੇ ਜ਼ਿਲਾ ਮੈਜਿਸਟਰੇਟ ਜਾਂ ਅਧਿਕਾਰਿਤ ਅਧਿਕਾਰੀ ਵਲੋਂ ਜਾਰੀ ਪਰਮਿਟ ਧਾਰਕਾਂ 'ਤੇ ਲਾਗੂ ਨਹੀਂ ਹੋਣਗੇ।


KamalJeet Singh

Content Editor

Related News