ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਮਾਰੀ 65 ਲੱਖ ਦੀ ਆਨਲਾਈਨ ਠੱਗੀ, ਸਾਈਬਰ ਕ੍ਰਾਈਮ ਵੱਲੋਂ ਮਾਮਲਾ ਦਰਜ

Monday, Aug 26, 2024 - 02:52 AM (IST)

ਬਟਾਲਾ (ਸਾਹਿਲ)- ਬਟਾਲਾ ਤੋਂ ਇਕ ਵਿਅਕਤੀ ਦੇ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ 65 ਲੱਖ ਤੋਂ ਵੱਧ ਦੀ ਆਨਲਾਈਨ ਠੱਗੀ ਮਾਰ ਲਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਠੱਗੀ ਮਾਰਨ ਵਾਲੇ ਵਿਅਕਤੀਆਂ ਖਿਲਾਫ਼ ਸਾਈਬਰ ਕ੍ਰਾਈਮ ਬਟਾਲਾ ਵੱਲੋਂ ਕੇਸ ਦਰਜ ਕਰ ਲਿਆ ਗਿਆ ਹੈ।

ਇਸ ਸਬੰਧੀ ਇੰਸਪੈਕਟਰ ਅਮਨਦੀਪ ਕੌਰ ਨੇ ਦੱਸਿਆ ਕਿ ਪੁਲਸ ਨੂੰ ਜਗਜੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਘਾੜਕੀਆਂ ਨੇ ਇਕ ਦਰਖਾਸਤ ਦਿੱਤੀ ਕਿ ਉਸ ਨਾਲ ਕੁਝ ਵਿਅਕਤੀਆਂ ਨੇ ਕੇ.ਆਈ.ਪੀ.ਓ. ਕੰਪਨੀ ਵਿਚ ਇਨਵੈਸਟਮੈਂਟ ਕਰਨ ਦੇ ਨਾਂ ’ਤੇ ਕੁਲ 65,02,950 ਰੁਪਏ ਦੀ ਆਨਲਾਈਨ ਠੱਗੀ ਮਾਰੀ ਹੈ।

ਇਹ ਵੀ ਪੜ੍ਹੋ- Love Marriage ਕਰਵਾਉਣ ਵਾਲੇ ਜੋੜੇ ਨੇ ਮੰਗੀ ਸੁਰੱਖਿਆ, ਅਦਾਲਤ ਨੇ ਉਨ੍ਹਾਂ 'ਤੇ ਹੀ ਕਰ'ਤੀ ਕਾਰਵਾਈ

ਉਕਤ ਮਹਿਲਾ ਇੰਸਪੈਕਟਰ ਨੇ ਦੱਸਿਆ ਕਿ ਉਕਤ ਦਰਖਾਸਤਕਰਤਾ ਦੀ ਦਰਖਾਸਤ ਦੀ ਜਾਂਚ ਦੌਰਾਨ ਪਾਇਆ ਗਿਆ ਕਿ ਜਗਜੀਤ ਸਿੰਘ ਨੂੰ ਕੇ.ਆਈ.ਪੀ.ਓ. ਕੰਪਨੀ ਵਿਚ ਇਨਵੈਸਟਮੈਂਟ ਕਰਨ ’ਤੇ ਉਸ ਦੇ ਪੈਸੇ ਡਬਲ/ਟ੍ਰਿਪਲ ਕਰਨ ਦਾ ਝਾਂਸਾ ਦੇ ਕੇ ਕੁਝ ਵਿਅਕਤੀਆਂ ਵੱਲੋਂ 65 ਲੱਖ 2 ਹਜ਼ਾਰ 950 ਰੁਪਏ ਆਨਲਾਈਨ ਟਰਾਂਸਫਰ ਕਰਵਾਏ ਗਏ ਹਨ ਅਤੇ ਬਾਅਦ ਵਿਚ ਕੋਈ ਵੀ ਪੈਸਾ ਵਾਪਸ ਨਹੀਂ ਕੀਤਾ ਗਿਆ।

ਇੰਸਪੈਕਟਰ ਅਮਨਦੀਪ ਕੌਰ ਨੇ ਅੱਗੇ ਦੱਸਿਆ ਕਿ ਐੱਸ.ਐੱਸ.ਪੀ. ਬਟਾਲਾ ਦੀ ਮਨਜ਼ੂਰੀ ਮਿਲਣ ਉਪਰੰਤ ਸਬੰਧਤ ਵਿਅਕਤੀਆਂ ਖਿਲਾਫ਼ ਸਾਈਬਰ ਕ੍ਰਾਈਮ ਬਟਾਲਾ ਵੱਲੋਂ ਮੁਕੱਦਮਾ ਧਾਰਾ 420, 120-ਬੀ ਆਈ.ਪੀ.ਸੀ, 66, 66-ਸੀ ਆਈ.ਟੀ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਗ਼ਲਤੀ ਲਈ ਝਿੜਕਿਆ ਤਾਂ ਦਿਲ 'ਚ ਰੱਖੀ ਖ਼ਾਰ, ਨੌਕਰ ਨੇ ਸੁੱਤੇ ਪਏ ਮਾਲਕ ਦੇ ਸਿਰ 'ਚ ਬਾਲਾ ਮਾਰ ਕੀਤਾ ਕਤਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News