ਨੈਸ਼ਨਲ ਹਾਈਵੇ ਸ਼ੂਗਰ ਮਿਲ ਪਨਿਆੜ ਨੇੜੇ ਹੋਇਆ ਵੱਡਾ ਹਾਦਸਾ, ਸਾਈਕਲ ਸਵਾਰ ਦੀ ਮੌਤ
Sunday, Apr 16, 2023 - 10:38 AM (IST)

ਦੀਨਾਨਗਰ (ਹਰਜਿੰਦਰ ਗੋਰਾਇਆ)- ਨੈਸ਼ਨਲ ਹਾਈਵੇ ਸ਼ੂਗਰ ਮਿਲ ਪਨਿਆੜ ਨੇੜੇ ਹੋਏ ਰੋਡ ਹਾਦਸੇ 'ਚ ਗੰਭੀਰ ਰੂਪ ਚ ਜ਼ਖ਼ਮੀ ਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਕੱਲ੍ਹ ਦੇਰ ਸ਼ਾਮ ਨੈਸ਼ਨਲ ਹਾਈਵੇ ਸ਼ੂਗਰ ਮਿਲ ਪਨਿਆੜ ਦੇ ਨੇੜੇ ਪਠਾਨਕੋਟ ਸਾਈਡ ਤੋਂ ਤੇਜ਼ ਰਫ਼ਤਾਰ ਨਾਲ ਆ ਰਹੇ ਮੋਟਰਸਾਈਕਲ ਦੀ ਚਪੇਟ 'ਚ ਆਉਣ ਨਾਲ ਸਾਇਕਲ 'ਤੇ ਸੜਕ ਪਾਰ ਕਰ ਰਹੇ ਪ੍ਰਵਾਸੀ ਮਜ਼ਦੂਰ ਸਣੇ ਚਾਰ ਲੋਕ ਜ਼ਖ਼ਮੀ ਹੋਏ ਸਨ।
ਇਹ ਵੀ ਪੜ੍ਹੋ- ਰੁਕਣ ਦਾ ਨਾਂ ਨਹੀਂ ਲੈ ਰਹੇ ਆਨਲਾਈਨ ਧੋਖਾਧੜੀ ਦੇ ਮਾਮਲੇ, ਹੁਣ ਹੈਕਰਾਂ ਨੇ ਲੱਭਿਆ ਨਵਾਂ ਤਰੀਕਾ
ਇਨ੍ਹਾਂ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਨ੍ਹਾਂ ਜ਼ਖ਼ਮੀਆਂ 'ਚੋਂ ਸਾਈਕਲ ਸਵਾਰ ਵਰਿੰਦਰ ਕੁਮਾਰ ਵਾਸੀ ਸ਼ੂਗਰ ਮਿਲ ਪਨਿਆੜ ਦੀ ਇਕ ਨਿੱਜੀ ਹਸਪਤਾਲ 'ਚ ਇਲਾਜ ਅਧੀਨ ਮੌਤ ਹੋ ਗਈ ਹੈ। ਦੀਨਾਨਗਰ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਸਾਂਝੀ ਕੀਤੀ ਅਗਵਾ ਹੋਏ 9 ਸਾਲਾ ਮੁੰਡੇ ਦੀ ਤਸਵੀਰ, ਫੋਨ ਨੰਬਰ 'ਤੇ ਮੰਗੀ ਜਾਣਕਾਰੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।