ਵਾਹਨ ਦੀ ਲਪੇਟ ’ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ

Thursday, Aug 17, 2023 - 11:16 AM (IST)

ਵਾਹਨ ਦੀ ਲਪੇਟ ’ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ

ਬਟਾਲਾ/ਜੈਂਤੀਪੁਰ (ਸਾਹਿਲ, ਬਲਜੀਤ)- ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ ਹੋ ਗਈ ਹੈ। ਇਸ ਸਬੰਧੀ ਪੁਲਸ ਚੌਕੀ ਸ਼ੇਖੂਪੁਰ ਦੇ ਏ. ਐੱਸ. ਆਈ. ਸੁਖਵਿੰਦਰ ਸਿੰਘ ਤੇ ਏ. ਐੱਸ. ਆਈ. ਬਲਕਾਰ ਸਿੰਘ ਨੇ ਦੱਸਿਆ ਕਿ ਹਰਪਾਲ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਪਿੰਡ ਤਲਵੰਡੀ ਖੁੰਮਣ ਆਪਣੇ ਸਾਈਕਲ ’ਤੇ ਸਵਾਰ ਹੋ ਕੇ ਬਟਾਲਾ ਵੱਲ ਆ ਰਿਹਾ ਸੀ। ਜਦੋਂ ਇਹ ਅੱਡਾ ਘਸੀਟਪੁਰ ਨੇੜੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸਦੇ ਸਿੱਟੇ ਵਜੋਂ ਇਹ ਗੰਭੀਰ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ- ਦੋਸਤੀ ਦੀ ਮਿਸਾਲ, ਦੋਸਤ ਦਾ ਵੱਢਿਆ ਗਿਆ ਸੀ ਹੱਥ, ਹੁਣ ਆਪਣਾ ਹੱਥ ਵੱਢ ਕੇ ਲਗਵਾਏਗਾ ਯਾਰ ਦੇ ਗੁੱਟ ਨੂੰ

ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ 108 ਐਂਬੂਲੈਂਸ ਦੇ ਮੁਲਾਜ਼ਮਾਂ ਨੇ ਤੁਰੰਤ ਉਕਤ ਸਾਈਕਲ ਸਵਾਰ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਤਾਂ ਡਾਕਟਰਾਂ ਨੇ ਇਸ ਦੀ ਹਾਲ ਨਾਜ਼ੁਕ ਹੁੰਦੀ ਦੇਖ ਇਸ ਨੂੰ ਅੰਮ੍ਰਿਤਸਰ ਲਈ ਰੈਫ਼ਰ ਕਰ ਦਿੱਤਾ, ਜਿਥੇ ਇਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ-  40 ਲੱਖ ਦਾ ਪੀਤਾ ਚਿੱਟਾ! ਨਸ਼ੇ ਦੀ ਲੱਤ ਲਈ ਹੱਥ ਅੱਡਣੇ ਪਏ ਤਾਂ ਆਈ ਸੋਝੀ, ਹੁਣ ਲੋਕਾਂ ਲਈ ਬਣਿਆ ਮਿਸਾਲ

ਉਕਤ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਅਣਪਛਾਤੇ ਵਾਹਨ ਦੇ ਡਰਾਈਵਰ ਵਿਰੁੱਧ ਥਾਣਾ ਸਦਰ ਵਿਖੇ ਧਾਰਾ 304-ਏ ਆਈ.ਪੀ.ਸੀ ਤਹਿਤ ਕੇਸ ਦਰਜ ਕਰ ਦਿੱਤਾ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News