ਮੋਟਰਸਾਈਕਲ ਤੇ ਸਾਈਕਲ ਦੀ ਟੱਕਰ ''ਚ ਸਾਈਕਲ ਸਵਾਰ ਦੀ ਮੌਤ
Friday, Apr 18, 2025 - 06:36 PM (IST)

ਗੁਰਦਾਸਪੁਰ(ਹਰਮਨ)- ਥਾਣਾ ਸਦਰ ਗੁਰਦਾਸਪੁਰ ਦੀ ਪੁਲਸ ਨੇ ਮੋਟਰਸਾਈਕਲ ਅਤੇ ਸਾਈਕਲ ਸਵਾਰ ਦੀ ਟੱਕਰ ਵਿੱਚ ਸਾਈਕਲ ਸਵਾਰ ਵਿਅਕਤੀ ਦੀ ਹੋਈ ਮੌਤ ਦੇ ਮਾਮਲੇ 'ਚ ਪੁਲਸ ਨੇ ਅਣਪਛਾਤੇ ਮੋਟਰਸਾਈਕਲ ਚਾਲਕ ਖਿਲਾਫ ਪਰਚਾ ਦਰਜ ਕੀਤਾ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਵਿਨੋਦ ਪੁੱਤਰ ਸਵ. ਭੂਸ਼ਨ ਕੁਮਾਰ ਵਾਸੀ ਡੱਡਵਾਂ ਨੇ ਦੱਸਿਆ ਕਿ ਉਸ ਦੇ ਪਿਤਾ ਮਹਿੰਦਰਾ ਏਜੰਸੀ ਵਿੱਚ ਸਫਾਈ ਸੇਵਕ ਦਾ ਕੰਮ ਕਰਦਾ ਸੀ। 1 ਮਾਰਚ ਨੂੰ ਸ਼ਾਮ ਕਰੀਬ 5 ਵਜੇ ਸਾਈਕਲ 'ਤੇ ਸਵਾਰ ਹੋ ਕੇ ਘਰ ਨੂੰ ਜਾ ਰਿਹਾ ਸੀ ਜਦੋਂ ਉਹ ਸੜਕ ਕਰਾਸ ਕਰਨ ਲੱਗੇ ਤਾਂ ਗੁਰਦਾਸਪੁਰ ਸਾਈਡ ਵੱਲੋਂ ਅਚਾਨਕ ਇੱਕ ਮੋਟਰਸਾਈਕਲ ਆਇਆ ਜਿਸ ਦੀ ਉਸ ਦੇ ਪਿਤਾ ਦੇ ਸਾਈਕਲ ਨਾਲ ਟੱਕਰ ਹੋ ਗਈ ਅਤੇ ਉਸ ਦਾ ਪਿਤਾ ਜ਼ਮੀਨ 'ਤੇ ਡਿੱਗ ਗਏ ਅਤੇ ਸਿਰ 39ਤੇ ਗੰਭੀਰ ਸੱਟਾਂ ਲੱਗਣ ਕਾਰਨ ਮੌਤ ਹੋ ਗਈ। ਪੁਲਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਮੋਟਰਸਾਈਕਲ ਚਾਲਕ ਖਿਲਾਫ ਪਰਚਾ ਦਰਜ ਕੀਤਾ ਹੈ।