ਇਨੋਵਾ ਗੱਡੀ ਦੀ ਟੱਕਰ ਵੱਜਣ ਨਾਲ ਸਾਈਕਲ ਸਵਾਰ ਗੰਭੀਰ ਜ਼ਖ਼ਮੀ

12/07/2023 3:08:26 PM

ਬਟਾਲਾ (ਸਾਹਿਲ, ਯੋਗੀ)- ਬਚਨ ਲਾਲ ਪੁੱਤਰ ਸਰਦਾਰੀ ਲਾਲ ਵਾਸੀ ਕਾਦੀਆਂ ਜੋ ਕਿ ਬਟਾਲਾ ਅਨਾਜ ਮੰਡੀ ਵਿਚ ਕੰਮ ਕਰਦਾ ਹੈ, ਬੀਤੀ ਸਵੇਰੇ ਅਨਾਜ ਮੰਡੀ ਬਟਾਲਾ ਵਿਖੇ ਆਪਣੇ ਸਾਈਕਲ ’ਤੇ ਸਵਾਰ ਹੋ ਕੇ ਕੰਮ ਕਰਨ ਲਈ ਆ ਰਿਹਾ ਸੀ। ਜਦੋਂ ਇਹ ਕਾਦੀਆਂ ਰੋਡ ’ਤੇ ਸਥਿਤ 100 ਫੁੱਟੀ ਸੜਕ ’ਤੇ ਪਹੁੰਚਿਆ ਤਾਂ ਇਸੇ ਦੌਰਾਨ ਇਕ ਤੇਜ਼ ਰਫਤਾਰ ਇਨੋਵਾ ਗੱਡੀ ਨੇ ਇਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਇਹ ਗੰਭੀਰ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ-  ਨਵਜੋਤ ਸਿੱਧੂ ਦੇ ਪੁੱਤ ਕਰਨ ਸਿੱਧੂ ਦਾ ਹੋਇਆ ਵਿਆਹ, ਸਿੱਧੂ ਨੇ ਪਾਇਆ ਭੰਗੜਾ, ਵੇਖੋ ਤਸਵੀਰਾਂ

ਓਧਰ, ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ 108 ਐਂਬੂਲੈਂਸ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਉਕਤ ਜ਼ਖਮੀ ਵਿਅਕਤੀ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ।

 ਇਹ ਵੀ ਪੜ੍ਹੋ-  ਪਤੀ ਦੇ ਨਾਜਾਇਜ਼ ਸਬੰਧਾਂ ਕਾਰਨ ਉੱਜੜਿਆ ਪਰਿਵਾਰ, ਪਤਨੀ ਨੇ ਲਾਈਵ ਹੋ ਕੇ ਗਲ ਲਾਈ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News