ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 15 ਜੁਲਾਈ ਨੂੰ ਸ਼ੁਰੂ

Tuesday, Jul 09, 2024 - 06:21 PM (IST)

ਗੁਰਦਾਸਪੁਰ (ਹਰਮਨ)- ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ ਲੜਕੀਆਂ ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਲਾਕ-ਬੀ ਚੌਥੀ ਮੰਜ਼ਿਲ ਕਮਰਾ ਨੰਬਰ - 508 ਵਿਖੇ 12 ਜੁਲਾਈ 2024 ਤੱਕ ਆਪਣੀਆਂ ਅਰਜ਼ੀਆਂ ਦੇ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਵਰਿਆਮ ਸਿੰਘ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ ਲਈ 2 ਹਫ਼ਤੇ ਦੀ ਡੇਅਰੀ ਸਿਖਲਾਈ ਮਿਤੀ 15 ਜੁਲਾਈ 2024 ਤੋਂ ਗੁਰਦਾਸਪੁਰ ਵਿਖੇ ਕਰਵਾਈ ਜਾਣੀ ਹੈ।

ਇਹ ਵੀ ਪੜ੍ਹੋ-  ਹਿਮਾਚਲ ’ਚ ਮਹਿੰਗੀ ਸ਼ਰਾਬ ਹੋਣ ਕਾਰਨ ਸੈਲਾਨੀਆਂ ਦਾ ਵਿਗੜਿਆ ਬਜਟ!

 ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਘੱਟੋ ਘੱਟ 5 ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਿਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਿਤਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਫ਼ੀਸਦੀ ਜਨਰਲ ਅਤੇ 33 ਫ਼ੀਸਦੀ ਅ.ਜਾਤੀ. ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ-ਕਿਸਾਨਾਂ ਨੂੰ ਸਤਾ ਰਿਹੈ ਉਜਾੜੇ ਦਾ ਡਰ, ਕੇਂਦਰੀ ਮੰਤਰੀ ਰਵਨੀਤ ਬਿੱਟੂ ਨਾਲ ਕੀਤੀ ਮੁਲਾਕਾਤ

ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫ਼ੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਫ਼ੋਨ ਨੰਬਰ 8054800880, 7508973471 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ- ਆਸਟ੍ਰੇਲੀਆ ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, 2 ਧੀਆਂ ਦਾ ਪਿਓ ਸੀ ਨੌਜਵਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News