DC ਓਮਾ ਸ਼ੰਕਰ ਦਾ ਤਬਾਦਲਾ, ਦਲਵਿੰਦਰਜੀਤ ਸਿੰਘ ਬਣੇ ਨਵੇਂ ਡਿਪਟੀ ਕਮਿਸ਼ਨਰ
Monday, Mar 03, 2025 - 06:53 PM (IST)

ਗੁਰਦਾਸਪੁਰ (ਹਰਮਨ)-ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰ ਬਦਲ ਕਰਦਿਆਂ 43 ਆਈਏਐੱਸ ਅਤੇ ਪੀਸੀਐੱਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਇਨ੍ਹਾਂ ਤਬਾਦਲਿਆਂ ਦੀ ਸੂਚੀ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਓਮਾ ਸ਼ੰਕਰ ਗੁਪਤਾ ਆਈਏਐੱਸ ਦਾ ਵੀ ਨਾਮ ਸ਼ਾਮਲ ਹੈ। ਉਨ੍ਹਾਂ ਨੂੰ ਹੁਣ ਡਾਇਰੈਕਟਰ-ਕਮ-ਸਪੈਸ਼ਲ ਸੈਕਟਰੀ ਗ੍ਰਾਮੀਣ ਵਿਕਾਸ ਅਤੇ ਪੰਚਾਇਤ ਵਿਭਾਗ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ- ਥਾਈਲੈਂਡ ਤੋਂ ਬੰਦਾ ਭਰ ਲਿਆਇਆ ਨਸ਼ਿਆਂ ਦਾ ਪੂਰਾ ਅਟੈਚੀ, ਕਰੋੜਾਂ ਹੈ ਕੀਮਤ
ਜ਼ਿਕਰਯੋਗ ਹੈ ਕਿ ਡੀਸੀ ਓਮਾ ਸ਼ੰਕਰ ਗੁਪਤਾ ਗੁਰਦਾਸਪੁਰ ਦੇ ਡੀਸੀ ਵੱਲੋਂ 16 ਅਗਸਤ 2024 ਨੂੰ ਅਹੁਦਾ ਸੰਭਾਲਿਆ ਗਿਆ ਸੀ। ਡੀਸੀ ਓਮਾ ਸ਼ੰਕਰ ਗੁਪਤਾ ਦੀ ਜਗ੍ਹਾ ਹੁਣ ਦਲਵਿੰਦਰਜੀਤ ਸਿੰਘ ਆਈਏਐੱਸ ਨੂੰ ਜ਼ਿਲ੍ਹਾ ਗੁਰਦਾਸਪੁਰ ਦਾ ਨਵਾਂ ਡੀਸੀ ਲਾਇਆ ਗਿਆ ਹੈ। ਦਲਵਿੰਦਰਜੀਤ ਸਿੰਘ ਇਸ ਤੋਂ ਪਹਿਲਾਂ ਚੀਫ ਸੈਕਟਰੀ ਪੰਜਾਬ ਦੇ ਓਐੱਸਡੀ ਵਜੋਂ ਤਾਇਨਾਤ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 20 ਫਰਵਰੀ ਨੂੰ ਪੁਲਸ ਜ਼ਿਲ੍ਹਾ ਗੁਰਦਾਸਪੁਰ ਦੇ ਐੱਸਐੱਸਪੀ ਦਾਯਮਾ ਹਰੀਸ਼ ਓਮ ਪ੍ਰਕਾਸ਼ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀ ਜਗ੍ਹਾ ਆਈਪੀਐੱਸ ਅਧਿਕਾਰੀ ਆਦਿੱਤਿਆ ਆਪਣਾ ਕਾਰਜਭਾਰ ਸੰਭਾਲ ਚੁੱਕੇ ਹਨ। ਇਸ ਤਰ੍ਹਾਂ 15 ਦਿਨਾਂ ਦੇ ਅੰਦਰ-ਅੰਦਰ ਹੀ ਜ਼ਿਲ੍ਹਾ ਗੁਰਦਾਸਪੁਰ ਅੰਦਰ 2 ਵੱਡੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਤਬਾਦਲਾ ਹੋ ਚੁੱਕਾ ਹੈ।
ਇਹ ਵੀ ਪੜ੍ਹੋ- ਬੈਂਕਾਕ ਤੋਂ 8 ਕਰੋੜ ਦਾ ਗਾਂਜਾ ਹੀ ਲੈ ਆਇਆ ਮੁੰਡਾ, ਅਧਿਕਾਰੀਆਂ ਦੇ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8