ਦਮਨਦੀਪ ਸਿੰਘ ਨੇ ਸੰਭਾਲਿਆ ਨਗਰ ਸੁਧਾਰ ਟਰੱਸਟ ਚੇਅਰਮੈਨ ਅਹੁਦੇ ਦਾ ਕਾਰਜਭਾਰ

09/23/2021 6:28:25 PM

ਅੰਮ੍ਰਿਤਸਰ (ਵਿਪਨ ਅਰੋੜਾ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਦੇ ਅਤਿ ਨਜਦੀਕੀ ਕੌਂਸਲਰ ਦਮਨਦੀਪ ਸਿੰਘ ਨੂੰ ਬੀਤੇ ਕੱਲ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਦਮਨਦੀਪ ਸਿੰਘ ਨੇ ਅੱਜ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ, ਨਵਜੋਤ ਕੌਰ ਸਿੱਧੂ, ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਓਮ ਪ੍ਰਕਾਸ ਸੋਨੀ ਅਤੇ ਸ: ਸੁਖਜਿੰਦਰ ਸਿੰਘ ਰੰਧਾਵਾ ਸਮੇਤ ਅੰਮ੍ਰਿਤਸਰ ਦੇ ਸਾਰੇ ਵਧਾਇਕਾਂ ਤੇ ਹੋਰ ਕਾਂਗਰਸੀ ਨੇਤਾਵਾਂ ਦਾ ਧੰਨਵਾਦ ਕੀਤਾ।

ਪੜ੍ਹੋ ਇਹ ਵੀ ਖ਼ਬਰ - CM ਚੰਨੀ ਦੇ ਬੇਬਾਕ ਬੋਲ, ਕਿਹਾ ‘ਮੈਨੂੰ ਲੋਕਾਂ ਦਾ ਸਾਥ ਚਾਹੀਦਾ, ਸੁਰੱਖਿਆ ਲਈ ਗੰਨਮੈਨ ਨਹੀਂ’

ਗੱਲਬਾਤ ਕਰਦੇ ਹੋਏ ਦਮਨਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਅਹੁਦਾ ਸੌਂਪ ਕੇ ਜੋ ਗੁਰੂ ਨਗਰੀ ਦੀ ਸੇਵਾ ਉਨ੍ਹਾਂ ਦੇ ਸਿਰ ਪਾਈ ਗਈ ਹੈ, ਉਸ ਨੂੰ ਤਨਦੇਹੀ ਨਾਲ ਨਿਭਾਉਣਗੇ। ਉਹ ਸ਼ਹਿਰ ਦੀ ਦਿੱਖ ਸਵਾਰਨ ਲਈ ਹਰ ਸੰਭਵ ਯਤਨ ਕਰਨਗੇ। ਇਸ ਸਮੇਂ ਹਲਕਾ ਵਧਾਇਕ ਸੁਨੀਲ ਦੱਤੀ, ਵਿਕਾਸ ਸੋਨੀ, ਸੂਬਾ ਜਨਰਲ ਸਕੱਤਰ ਜੋਗਿੰਦਰਪਾਲ ਢੀਗਰਾਂ, ਜਤਿੰਦਰ ਕੌਰ ਸੋਨੀਆ ਜ਼ਿਲ੍ਹਾ ਪ੍ਰਧਾਨ, ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ, ਸੁਖਦੇਵ ਸਿੰਘ ਚਾਹਲ ਸਣੇ ਵੱਡੀ ਗਿਣਤੀ ‘ਚ ਸ਼ਹਿਰ ਦੇ ਕੌਸਲਰ ਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ। 

ਪੜ੍ਹੋ ਇਹ ਵੀ ਖ਼ਬਰ - ਪ੍ਰੀਖਿਆਰਥੀਆਂ ਨੂੰ ਲੱਗਾ ਵੱਡਾ ਝਟਕਾ : ਪੰਜਾਬ ਪੁਲਸ ਹੈੱਡ ਕਾਂਸਟੇਬਲ ਦੀ ਭਰਤੀ ਪ੍ਰੀਖਿਆ ਹੋਈ ਰੱਦ


rajwinder kaur

Content Editor

Related News