ਸ੍ਰੀ ਦਰਬਾਰ ਸਾਹਿਬ ਬੇਅਦਬੀ 'ਤੇ ਮਾਮਲਾ ਦਰਜ ਕਰਨ ਦੀ ਮੰਗ, 1984 ਦੀ ਹੈ ਵਾਰਦਾਤ

Saturday, May 09, 2026 - 04:57 PM (IST)

ਸ੍ਰੀ ਦਰਬਾਰ ਸਾਹਿਬ ਬੇਅਦਬੀ 'ਤੇ ਮਾਮਲਾ ਦਰਜ ਕਰਨ ਦੀ ਮੰਗ, 1984 ਦੀ ਹੈ ਵਾਰਦਾਤ

ਅੰਮ੍ਰਿਤਸਰ: ਜੂਨ 1984 'ਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਹੋਈਆਂ ਘਟਨਾਵਾਂ ਨੂੰ ਲੈ ਕੇ ਇੱਕ ਵਾਰ ਫਿਰ ਵਿਵਾਦ ਖੜ੍ਹਾ ਹੋ ਗਿਆ ਹੈ। ਸਾਬਕਾ ਆਈ.ਏ.ਐਸ. (IAS) ਅਧਿਕਾਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਡਾ. ਜਗਮੋਹਨ ਸਿੰਘ ਰਾਜੂ ਨੇ ਉਸ ਸਮੇਂ ਹੋਈ ਬੇਅਦਬੀ ਦੇ ਸਬੰਧ ਵਿੱਚ ਐਫ.ਆਈ.ਆਰ.  ਦਰਜ ਕਰਨ ਦੀ ਮੰਗ ਕੀਤੀ ਹੈ। ਡਾ. ਰਾਜੂ ਨੇ ਇਸ ਸਬੰਧੀ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੂੰ ਇੱਕ ਰਸਮੀ ਸ਼ਿਕਾਇਤ ਸੌਂਪੀ ਹੈ।

ਇਹ ਵੀ ਪੜ੍ਹੋ- SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ

ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਪਹੁੰਚੇ ਨੁਕਸਾਨ ਦਾ ਮੁੱਦਾ ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਹੈ ਕਿ ਜੂਨ 1984 ਦੇ ਘਟਨਾਕ੍ਰਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅਤੇ ਇਸ ਦੇ ਆਸ-ਪਾਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਈ ਪਾਵਨ ਸਰੂਪਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ। ਡਾ. ਰਾਜੂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਪੰਥ ਦੇ 'ਜੀਵਤ ਗੁਰੂ' ਹਨ ਅਤੇ ਉਨ੍ਹਾਂ ਦੇ ਸਰੂਪਾਂ ਨਾਲ ਕਿਸੇ ਵੀ ਤਰ੍ਹਾਂ ਦੀ ਬੇਅਦਬੀ ਜਾਂ ਛੇੜਛਾੜ ਅਸਵੀਕਾਰਨਯੋਗ ਹੈ। ਉਨ੍ਹਾਂ ਨੇ ਇਸ ਨੂੰ ਕਰੋੜਾਂ ਸਿੱਖਾਂ ਦੀ ਆਸਥਾ ਅਤੇ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਇੱਕ ਗੰਭੀਰ ਮਾਮਲਾ ਦੱਸਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਪ੍ਰੀਪੇਡ ਮੀਟਰਾਂ ਨੇ ਖੜ੍ਹਾ ਕੀਤਾ ਵੱਡਾ ਸੰਕਟ, ਕਈ ਸਕੂਲਾਂ ਤੇ ਸਰਕਾਰੀ ਦਫ਼ਤਰਾਂ ਦੀ ਬਿਜਲੀ ਹੋਈ ਬੰਦ

ਡਾ. ਰਾਜੂ ਅਨੁਸਾਰ, 1984 ਦੀਆਂ ਘਟਨਾਵਾਂ ਨਾਲ ਜੁੜੇ ਇਤਿਹਾਸਕ ਰਿਕਾਰਡ, ਦਸਤਾਵੇਜ਼ ਅਤੇ ਚਸ਼ਮਦੀਦ ਗਵਾਹਾਂ ਦੇ ਬਿਆਨ ਅੱਜ ਵੀ ਉਪਲਬਧ ਹਨ। ਇਨ੍ਹਾਂ ਸਬੂਤਾਂ ਦੇ ਆਧਾਰ 'ਤੇ ਉਨ੍ਹਾਂ ਨੇ ਇੱਕ ਸੁਤੰਤਰ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ ਤਾਂ ਜੋ ਇਸ ਪਿੱਛੇ ਦੀ ਸਾਜ਼ਿਸ਼ ਅਤੇ ਜ਼ਿੰਮੇਵਾਰੀ ਤੈਅ ਕੀਤੀ ਜਾ ਸਕੇ। ਉਨ੍ਹਾਂ ਪੁਲਸ ਨੂੰ ਅਪੀਲ ਕੀਤੀ ਹੈ ਕਿ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਨੂੰਨੀ ਜਵਾਬਦੇਹੀ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ- ਪੰਜਾਬ 'ਚ 15,00,00,000 ਕਰੋੜ ਦੀ ਹੈਰੋਇਨ ਸਣੇ ਅਫਰੀਕੀ ਮਹਿਲਾ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News