ਫਤਿਹਗੜ੍ਹ ਚੂੜੀਆਂ ''ਚ ਦਿਨ-ਦਿਹਾੜੇ ਗੋਲੀਬਾਰੀ, ਦੁਕਾਨ ਨੂੰ ਬਣਾਇਆ ਨਿਸ਼ਾਨਾ
Thursday, Jul 31, 2025 - 04:59 PM (IST)

ਗੁਰਦਾਸਪੁਰ (ਗੁਰਪ੍ਰੀਤ)- ਗੁਰਦਾਸਪੁਰ 'ਚ ਮੁੜ ਤੋਂ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਹੁਣ ਪੁਲਸ ਜ਼ਿਲ੍ਹਾ ਬਟਾਲਾ ਅਧੀਨ ਪੈਂਦੇ ਕਸਬਾ ਫਤਿਹਗੜ੍ਹ ਚੂੜੀਆਂ ਦੇ ਅਜਨਾਲਾ ਰੋਡ ’ਤੇ ਦਿਨ ਦਿਹਾੜੇ ਮੋਟਰਸਾਈਕਲ ਸਵਾਰ ਗੋਲੀ ਚਲਾ ਕੇ ਫਰਾਰ ਹੋ ਗਏ। ਮੋਟਰਸਾਈਕਲ ’ਤੇ ਸਵਾਰ ਦੋ ਅਣਪਛਾਤੇ ਨੌਜਵਾਨਾਂ ਵਲੋਂ ਦਸਤੂਰ-ਏ-ਦਸਤਾਰ ਦੀ ਦੁਕਾਨ ’ਤੇ ਚਲਾਈ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਫ਼ੜੀ ਗਈ ਟਰਾਮਾਡੋਲ ਦੀ ਫੈਕਟਰੀ ! 325 ਕਿੱਲੋ ਤੋਂ ਵੱਧ...
ਇਹ ਗੋਲੀ ਬਾਹਰਲੇ ਸ਼ੀਸ਼ੇ 'ਤੇ ਜਾ ਲੱਗੀ ਹੈ ਜਿਸ ਕਾਰਨ ਸ਼ੀਸ਼ਾ ਟੁੱਟ ਗਿਆ ਪਰ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਇਸ ਮੌਕੇ ਫਤਿਹਗੜ੍ਹ ਚੂੜੀਆਂ ਦੇ ਡੀ. ਐੱਸ. ਪੀ. ਵਿਪਨ ਕੁਮਾਰ ਅਤੇ ਐੱਸ.ਐੱਚ.ਓ. ਪ੍ਰਭਜੋਤ ਸਿੰਘ ਵਲੋਂ ਮੌਕੇ ’ਤੇ ਪਹੁੰਚ ਕੇ ਦੁਕਾਨ ਮਾਲਕ ਪਰਮਿੰਦਰ ਸਿੰਘ ਪਾਸੋਂ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ-ਹਰਿਆਣਾ ਹਾਈ ਕੋਰਟ ਦਾ ਦਾਜ ਦੇ ਮਾਮਲੇ 'ਚ ਵੱਡਾ ਫ਼ੈਸਲਾ! ਕਿਹਾ- 'ਕਾਨੂੰਨੀ ਪ੍ਰਕਿਰਿਆ ਦੀ ਦੁਰਵਰਤੋਂ...'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8