DC ਆਦਿਤਿਆ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ

Tuesday, Oct 06, 2026 - 04:15 PM (IST)

DC ਆਦਿਤਿਆ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ

ਗੁਰਦਾਸਪੁਰ(ਗੋਰਾਇਆ)- ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕਰਕੇ ਅਧਿਕਾਰੀਆਂ ਕੋਲੋਂ ਵਿਸਥਾਰ ਵਿੱਚ ਜਾਣਕਾਰੀ ਲਈ ਅਤੇ ਪੈਡਿੰਗ ਮੁਸ਼ਕਿਲਾਂ ਨੂੰ ਨਿਸ਼ਚਿਤ ਸਮੇਂ ਅੰਦਰ ਹੱਲ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਮੌਕੇ ਚਰਨਜੀਤ ਸਿੰਘ ਪਾਰੋਵਾਲ, ਜ਼ਿਲ੍ਹਾ ਇੰਚਾਰਜ ਟਰੇਡਰਜ਼ ਕਮਿਸ਼ਨ ਗੁਰਦਾਸਪੁਰ, ਗੁਰਸਿਮਰਨ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ, ਨਵਜੋਤ ਸਿੰਘ ਸੰਧੂ ਐਸ.ਪੀ ਬਟਾਲਾ ਸਮੇਤ ਹਲਕਿਆਂ ਦੇ ਚੇਅਰਮੈਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। 

ਇਹ ਵੀ ਪੜ੍ਹੋ-ਵੱਡੀ ਖਬਰ: ASI 'ਤੇ ਹਮਲੇ ਦੀ ਤਹਿਰੀਕ-ਏ-ਤਾਲਿਬਾਨ ਨੇ ਲਈ ਜ਼ਿੰਮੇਵਾਰੀ

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਹਲਕਾ ਵਾਈਜ਼ ਪੋਰਟਲ 'ਤੇ ਪ੍ਰਾਪਤ ਸਮੱਸਿਆਵਾਂ ਸਬੰਧੀ ਵੱਖ ਵੱਖ ਵਿਭਾਗਾਂ ਵਲੋਂ ਕੀਤੇ ਗਏ ਕੰਮਾਂ ਅਤੇ ਜਿਨ੍ਹਾਂ ਮੁਸ਼ਕਿਲਾਂ ਦਾ ਨਿਪਟਾਰਾ ਨਹੀਂ ਕੀਤਾ ਗਿਆ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਲਈ ਗਈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਰਹਿੰਦੀਆਂ ਮੁਸ਼ਕਿਲਾਂ ਦਾ ਜਲਦ ਹੱਲ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ।  ਮੀਟਿੰਗ ਦੌਰਾਨ ਅਧਿਕਾਰੀਆਂ ਦੱਸਿਆ ਕਿ ਟਰੇਡਰਸ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ ਅਤੇ ਪੇਡਿੰਗ ਮੁਸ਼ਕਿਲਾਂ ਨੂੰ ਵੀ ਜਲਦ ਹੱਲ ਕਰ ਦਿੱਤਾ ਜਾਵੇਗਾ।  ਮੀਟਿੰਗ ਵਿੱਚ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵਲੋਂ ਵੱਖ ਵੱਖ ਮੁਸ਼ਕਿਲਾਂ ਦੱਸੀਆਂ ਗਈਆਂ ਜਿਵੇਂ ਬਿਜਲੀ ਦੀਆਂ ਤਾਰਾਂ ਉੱਚੀਆਂ ਕਰਨ ਸਬੰਧੀ, ਸੀਵਰੇਜ਼ ਦੀ ਸਮੱਸਿਆ,  ਸਫਾਈ ਸਬੰਧੀ, ਬਾਜਾਰਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਸਬੰਧੀ,  ਨਾਲਿਆਂ ਦੀ ਸਫਾਈ ਕਰਵਾਉਣ ਆਦਿ ਸਬੰਧੀ ਮੁਸ਼ਕਿਲਾਂ ਦੱਸੀਆਂ ਗਈਆਂ। 

ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਨਿਹੰਗਾਂ ਵੱਲੋਂ ਨੌਜਵਾਨ ਦੀ ਕੁੱਟਮਾਰ, ਡੰਡੇ ਮਾਰਦਿਆਂ ਦੀ ਵੀਡੀਓ ਹੋ ਰਹੀ ਵਾਇਰਲ

ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਿਕਾਇਤ ਦੇ ਹੱਲ ਵਿੱਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਸਮੂਹ ਅਧਿਕਾਰੀਆਂ ਨੂੰ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਰੈਗੂਲਰ ਮੀਟਿੰਗ ਕਰਨ ਦਾ ਮੁੱਖ ਇਹੀ ਮੰਤਵ ਹੈ ਕਿ ਮੁਸ਼ਕਿਲਾਂ ਨੂੰ ਸਮੇਂ ਸਿਰ ਹੱਲ ਕੀਤਾ ਜਾ ਸਕੇ। 

ਇਹ ਵੀ ਪੜ੍ਹੋ-ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ CBI ਜਾਂਚ ਦੀ ਮੰਗ, SGPC ਨੇ ਜਾਂਚ ਰਿਪੋਰਟ ਕੀਤੀ ਜਨਤਕ

ਇਸ ਮੌਕੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਗੁਰਦਾਸਪੁਰ ਦੇ ਜ਼ਿਲ੍ਹਾ ਇੰਚਾਰਜ ਚਰਨਜੀਤ ਸਿੰਘ ਪਾਰੋਵਾਲ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਹਲਕੇ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਨਾਲ ਰਾਬਤਾ ਕਰਨ ਕਰਕੇ ਸਮੱਸਿਆਵਾਂ ਦਾ ਹੋਰ ਤੇਜ਼ੀ ਨਾਲ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News