ਭਗਵਾਨ ਰਵਿਦਾਸ ਜੀ ਦਾ ਮੰਦਿਰ ਤੋਡ਼ਨ ਖਿਲਾਫ ਡੀ.ਸੀ. ਨੂੰ ਦਿੱਤਾ ਮੰਗ ਪੱਤਰ
Wednesday, Aug 14, 2019 - 01:20 AM (IST)
 
            
            ਤਰਨਤਾਰਨ, (ਰਾਜੂ)- ਦਿੱਲੀ ਵਿਖੇ ਭਗਵਾਨ ਰਵਿਦਾਸ ਜੀ ਦੇ ਮੰਦਿਰ ਨੂੰ ਤੋਡ਼ਨ ਦੇ ਰੋਸ ਵਜੋਂ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਾਂਤ ਮੰਤਰੀ ਹਰਿੰਦਰ ਅਗਰਵਾਲ ਦੀ ਅਗਵਾਈ ਹੇਠ ਇਕ ਵਫਦ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੂੰ ਮਿਲਿਆ। ਇਸ ਮੌਕੇ ’ਤੇ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ’ਤੇ ਡੀ.ਸੀ. ਸੱਭਰਵਾਲ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਭਗਵਾਨ ਰਵਿਦਾਸ ਜੀ ਦਾ ਮੰਦਿਰ ਤੋਡ਼ਨ ਦੀ ਘਟਨਾ ਨਾਲ ਹਰੇਕ ਵਰਗ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਤੋਡ਼ੇ ਗਏ ਮੰਦਿਰ ਦਾ ਪੁਨਰ ਨਿਰਮਾਣ ਕਰਵਾਇਆ ਜਾਵੇ। ਇਸ ਮੌਕੇ ’ਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਚੰਦਰ ਅਗਰਵਾਲ, ਕੌਂਸਲਰ ਰਾਜੇਸ਼ ਕੁਮਾਰ ਰਾਜਾ ਜੋਸ਼ੀ, ਨਰੇਸ਼ ਅਗਰਵਾਲ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            