ਗੁਰਦਾਸਪੁਰ ਦੇ DC ਤੇ ਚੇਅਰਮੈਨ ਨੇ ਭੈਣੀ ਮੀਆਂ ਦੇ ਨੇੜਲੇ ਪੁੱਲ ਦਾ ਲਿਆ ਜਾਇਜ਼ਾ, ਕੀਤੀ ਜਾ ਰਹੀ ਲੋਕਾਂ ਦੀ ਮਦਦ

Friday, Aug 18, 2023 - 12:17 PM (IST)

ਗੁਰਦਾਸਪੁਰ (ਹਰਮਨ, ਵਿਨੋਦ)- ਹੜ੍ਹ ਦੇ ਪਾਣੀ ਨਾਲ ਚੱਕ ਸ਼ਰੀਫ਼ ਤੋਂ ਭੈਣੀ ਮੀਆਂ ਖਾਂ ਦੇ ਰਸਤੇ ਵਿੱਚ ਪੈਂਦੀ ਡਰੇਨ ਦੇ ਪੁੱਲ ਨੂੰ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਇਹ ਪੁੱਲ ਅੱਧ ਵਿਚੋਂ ਬੈਠ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਅੱਜ ਸਵੇਰੇ ਇਸ ਪੁੱਲ ਦਾ ਜਾਇਜ਼ਾ ਲਿਆ ਗਿਆ। ਜਾਇਜ਼ਾ ਲੈਣ ਤੋਂ ਬਾਅਦ ਇਸ ਪੁੱਲ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ- ਸ੍ਰੀ ਮੁਕਤਸਰ ਸਾਹਿਬ 'ਚ ਵੱਡੀ ਵਾਰਦਾਤ, ਨਿਹੰਗ ਸਿੰਘਾਂ ਦੇ ਬਾਣੇ 'ਚ ਰਹਿ ਰਹੇ ਵਿਅਕਤੀ ਵੱਲੋਂ ਨੌਜਵਾਨ ਦਾ ਕਤਲ

PunjabKesari

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਚੱਕ ਸ਼ਰੀਫ਼ ਤੋਂ ਭੈਣੀ ਮੀਆਂ ਖਾਂ ਦੇ ਰਸਤੇ ਵਿੱਚ ਇਕ ਡਰੇਨ ਪੈਂਦੀ ਹੈ, ਜਿਸ 'ਤੇ ਇਹ ਪੁੱਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਡਰੇਨ 'ਚ ਹੜ੍ਹ ਦੇ ਪਾਣੀ ਦਾ ਵਹਾਅ ਜ਼ਿਆਦਾ ਹੋਣ ਕਾਰਨ ਪੁੱਲ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵੱਲੋਂ ਇਸ ਪੁੱਲ ਦਾ ਨਿਰੀਖਣ ਕਰਨ ਤੋਂ ਬਾਅਦ ਇਸਨੂੰ ਅਸੁਰੱਖਿਅਤ ਘੋਸ਼ਿਤ ਕਰਦੇ ਹੋਏ ਆਵਾਜਾਈ ਨੂੰ ਬੰਦ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਭਾਰਤੀ ਫ਼ੌਜ ਨੂੰ ਸਲਾਮ, ਗੁਰਦਾਸਪੁਰ 'ਚ ਹੜ੍ਹ ਦੌਰਾਨ 15 ਦਿਨ ਦੇ ਬੱਚੇ ਨੂੰ ਕੀਤਾ ਗਿਆ ਰੈਸਕਿਊ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਚੱਕ ਸ਼ਰੀਫ ਤੋਂ ਭੈਣੀ ਮੀਆਂ ਖਾਂ ਨੂੰ ਜਾਣ ਲਈ ਦੂਸਰੇ ਰਸਤਿਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਤਿੰਨ ਵੱਖ-ਵੱਖ ਬਦਲਵੇਂ ਰੂਟ ਹਨ, ਜਿਨ੍ਹਾਂ ਵਿਚੋਂ ਇੱਕ ਰੂਟ ਭੈਣੀ ਮੀਆਂ ਖਾਂ ਤੋਂ ਵਾਇਆ ਘੋੜੇਵਾਂ, ਤੁਗਲਵਾਲ, ਗੁਰਦਾਸਪੁਰ, ਤਿੱਬੜੀ, ਪੁਰਾਣਾ ਸ਼ਾਲਾ ਰਾਹੀਂ ਚੱਕ ਸ਼ਰੀਫ ਪਹੁੰਚਿਆ ਜਾ ਸਕਦਾ ਹੈ। ਦੂਸਰਾ ਰੂਟ ਚੱਕ ਸ਼ਰੀਫ ਤੋਂ ਵਾਇਆ ਝੰਡਾ ਗੁੱਜਰਾਂ ਤੇ ਕੋਟਲਾ ਗੁੱਜਰਾਂ ਰਾਹੀਂ ਭੈਣੀ ਮੀਆਂ ਖਾਂ ਅਤੇ ਤੀਸਰਾ ਰੂਟ ਚੱਕ ਸ਼ਰੀਫ ਤੋਂ ਵਾਇਆ ਬਲਵੰਡਾ, ਰਾਜੂ ਬੇਲਾ, ਛਿਛਰਾ ਰਾਹੀਂ ਭੈਣੀ ਮੀਆਂ ਖਾਂ ਪਹੁੰਚਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ- ਪਾਕਿਸਤਾਨ ਸਰਕਾਰ ਸਿੱਖ ਭਾਈਚਾਰੇ ਦੇ ਦੋ ਸਿੱਖਾਂ ਨੂੰ ਕੌਮੀ ਸਨਮਾਨ ਨਾਲ ਕਰੇਗੀ ਸਨਮਾਨਿਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News